Raja Warring Resigns: ‘ਰਾਜਾ ਵੜਿੰਗ’ ਨੇ ਅਲਾਪੇ ਬਾਗੀ ਸੁਰ!, ਸਚਿਨ ਪਾਇਲਟ ਸਿਰ ਭੰਨਿਆ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਦਾ ਠੀਕਰਾ

ਪਾਇਲਟ ਦੇ ਆਉਣ ਤੋਂ ਬਾਅਦ ਸਿਰਫ਼ ਪ੍ਰਧਾਨਗੀ ਤੋਂ ਮੈਂ ਹਟਿਆ, ਹੋਰ ਕੁਝ ਨਹੀਂ ਹੋਇਆ: ਰਾਜਾ ਵੜਿੰਗ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)।  ਪੰਜਾਬ ਪ੍ਰਧਾਨ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਤੋਂ ਹਟਾਏ ਜਾਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨਰਾਜ਼ ਹੋ ਗਏ ਹਨ। ਉਨ੍ਹਾਂ ਨੇ ਆਪਣੇ ਹੀ ਪੰਜਾਬ ਇੰਚਾਰਜ਼ ਦੇ ਖ਼ਿਲਾਫ਼ ਬਗਾਵਤੀ ਸੁਰ ਅਲਾਪਦੇ ਹੋਏ ਸਚਿਨ ਪਾਇਲਟ ਨੂੰ ਹੀ ਉਨ੍ਹਾਂ ਨੂੰ ਹਟਾਉਣ ਪਿੱਛੇ ਮੁੱਖ ਦੋਸ਼ੀ ਠਹਿਰਾ ਦਿੱਤਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕਰਨ ਤੋਂ ਬਾਅਦ ਸਾਫ਼ ਕਿਹਾ ਕਿ ਪੰਜਾਬ ਇੰਚਾਰਜ਼ ਲਾਏ ਜਾਣ ਤੋਂ ਬਾਅਦ ਸਚਿਨ ਪਾਇਲਟ ਨੇ ਕੋਈ ਵੀ ਕੰਮ ਨਹੀਂ ਕੀਤਾ ਹੈ, ਉਨ੍ਹਾਂ ਨੇ ਸਿਰਫ਼ ਇੱਕੋ ਇੱਕ ਹੀ ਕੰਮ ਕੀਤਾ ਹੈ, ਜਿਹੜਾ ਕਿ ਉਨ੍ਹਾਂ ਨੂੰ ਹਟਾਇਆ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸ਼ਬਦਾਂ ਵਿੱਚ ਜਿੱਥੇ ਨਿਰਾਸ਼ਾ ਨਜ਼ਰ ਆ ਰਹੀ ਸੀ, ਉਥੇ ਬਗਾਵਤ ਕਰਨ ਦਾ ਇਸ਼ਾਰਾ ਵੀ ਦਿਖਾਈ ਦੇ ਰਿਹਾ ਸੀ। ਹਾਲਾਂਕਿ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਡਿਊਟੀ ਜੇਕਰ ਕਾਂਗਰਸ ਹਾਈ ਕਮਾਨ ਨੇ ਕਿਸੇ ਕੰਮ ਲਈ ਲਾਈ ਤਾਂ ਉਹ ਕੰਮ ਨੂੰ ਜਰੂਰ ਕਰਨਗੇ, ਪਰ ਪੰਜਾਬ ਕਾਂਗਰਸ ਦੇ ਪ੍ਰੋਗਰਾਮਾਂ ਵਿੱਚ ਉਹ ਬਿਨਾਂ ਸੱਦਾ ਦਿੱਤੇ ਨਹੀਂ ਜਾਣਗੇ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਥੇ ਸਾਬਕਾ ਇੰਚਾਰਜ਼ ਭੁਪੇਸ਼ ਬਘੇਲ ਨੂੰ ਵੀ ਯਾਦ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਭੁਪੇਸ਼ ਬਘੇਲ ਪੰਜਾਬ ਕਾਂਗਰਸ ਦੇ ਇੰਚਾਰਜ਼ ਰਹੇ ਸਨ, ਉਸ ਸਮੇਂ ਤੱਕ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਵੀ ਬਣਿਆ ਰਿਹਾ ਹੈ ਪਰ ਹੁਣ ਉਹ ਖ਼ੁਦ ਹੀ ਇੰਚਾਰਜ਼ ਨਹੀਂ ਰਹੇ, ਤਾਂ ਉਹ ਵੀ ਕੀ ਕਰ ਸਕਦੇ ਸਨ? ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਬਾਰੇ ਸਿਰਫ ਇੰਨਾ ਹੀ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਸੌਂਪਣ ਤੋਂ ਬਾਅਦ ਉਹ ਵਾਪਸ ਆ ਗਏ ਹਨ ਅਤੇ ਗਾਂਧੀ ਨੇ ਉਨ੍ਹਾਂ ਨਾਲ ਪਰਿਵਾਰ ਅਤੇ ਸੰਗਠਨ ਦੀਆਂ ਗੱਲਾਂ ਤਾਂ ਕੀਤੀਆ ਹਨ, ਪਰ ਅਸਤੀਫ਼ਾ ਕਿਉਂ ਦਿੱਤਾ ਜਾ ਰਿਹਾ ਹੈ, ਇਸ ਬਾਰੇ ਕੋਈ ਵੀ ਚਰਚਾ ਨਹੀਂ ਹੋਈ ਹੈ। ਰਾਜਾ ਵੜਿੰਗ ਜਿਸ ਸਮੇਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ, ਉਹ ਕਾਫ਼ੀ ਜ਼ਿਆਦਾ ਨਿਰਾਸ਼ ਸਨ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਇਸ਼ਾਰੇ ਤੋਂ ਸਪਸ਼ਟ ਸੀ ਕਿ ਹੁਣ ਤੋਂ ਬਾਅਦ ਉਹ ਪੰਜਾਬ ਕਾਂਗਰਸ ਕਮੇਟੀ ਦੇ ਪ੍ਰੋਗਰਾਮਾਂ ਤੋਂ ਆਪਣਾ ਆਪ ਨੂੰ ਦੂਰ ਰੱਖਣਗੇ।

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਚੰਡੀਗੜ੍ਹ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਫੇਰਬਦਲ ਕਰਦਿਆਂ ਕਾਂਗਰਸ ਹਾਈਕਮਾਂਡ ਨੇ ਜਲੰਧਰ ਕੈਂਟ ਤੋਂ ਸੀਨੀਅਰ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਨਵਾਂ ਪ੍ਰਧਾਨ ਥਾਪ ਦਿੱਤਾ ਹੈ। ਇਸ ਦੇ ਨਾਲ ਹੀ ਗੁਆਂਢੀ ਸੂਬੇ ਉੱਤਰ ਪ੍ਰਦੇਸ਼ ਵਿੱਚ ਆਰਾਧਨਾ ਮਿਸ਼ਰਾ ਨੂੰ ਪ੍ਰਦੇਸ਼ ਪ੍ਰਧਾਨ ਦੀ ਕਮਾਨ ਸੌਂਪੀ ਗਈ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਵੱਲੋਂ ਜਾਰੀ ਪ੍ਰੈੱਸ ਨੋਟ ਮੁਤਾਬਕ, ਕਾਂਗਰਸ ਪ੍ਰਧਾਨ ਨੇ ਪਰਗਟ ਸਿੰਘ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਸਾਬਕਾ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਅਤੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ। ਪ੍ਰੈੱਸ ਰਿਲੀਜ਼ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ।

ਕਿ ਪੰਜਾਬ ਵਿੱਚ ਚੋਣਾਂ ਨਾਲ ਸਬੰਧਤ ਵੱਖ-ਵੱਖ ਕਮੇਟੀਆਂ ਦੇ ਮੌਜੂਦਾ ਵਰਕਿੰਗ ਪ੍ਰਧਾਨ, ਚੇਅਰਮੈਨ ਅਤੇ ਕੋ-ਚੇਅਰਮੈਨ ਪਹਿਲਾਂ ਵਾਂਗ ਹੀ ਆਪਣੇ ਅਹੁਦਿਆਂ ’ਤੇ ਸੇਵਾਵਾਂ ਨਿਭਾਉਂਦੇ ਰਹਿਣਗੇ। ਦੱਸਣਯੋਗ ਹੈ ਕਿ ਦੋਵਾਂ ਹੀ ਸੂਬਿਆਂ ਵਿੱਚ 2027 ਵਿੱਚ ਵਿਧਾਨ ਸਭਾ ਚੋਣਾਂ ਦਾ ਪਿੜ ਮਘਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹੀ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ।ਜਿਕਰਯੋਗ ਹੈ ਕਿ ਪਰਗਟ ਸਿੰਘ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਹੇ ਹਨ ਉਹਨਾਂ ਨੇ 1992 ਤੋਂ 1996 ਤੱਕ ਓਲੰਪਿਕ ’ਚ ਭਾਰਤੀ ਟੀਮ ਦੀ ਕਪਤਾਨੀ ਕੀਤੀ ਉਹਨਾਂ ਨੂੰ 1989 ’ਚ ਅਰਜਨ ਪੁਰਸਕਾਰ ਅਤੇ 1998 ’ਚ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ 

ਇਹ ਵੀ ਪੜ੍ਹੋ : Dino Morea Arrest: ਮਿੱਠੀ ਨਦੀ ਗਾਦ ਕੱਢਣ ਘੁਟਾਲੇ ਦੇ ਮਾਮਲੇ ’ਚ ਫਿਲਮ ਅਦਾਕਾਰ ਡੀਨੋ ਮੋਰੀਆ ਗ੍ਰਿਫ਼ਤਾਰ

About The Author

Related Posts