Mansa Punjab News: ਰਾਕੇਸ਼ ਟਿਕੈਤ ਮਾਨਸਾ ਪਹੁੰਚੇ, ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਪੰਜਾਬ ਸਰਕਾਰ ਨੂੰ ਨਸ਼ਿਆਂ ’ਤੇ ਨਕੇਲ ਕੱਸਣ ਦੀ ਅਪੀਲ, ਕਿਹਾ-ਪੰਜਾਬ ’ਚ ਬਣੇ ਨਸ਼ੀਲੇ ਕੈਪਸੂਲ ਉੱਤਰ ਪ੍ਰਦੇਸ਼ ਤੱਕ ਪਹੁੰਚ ਰਹੇ ਹਨ

Satinder Mathur  Picture
Published On

Mansa Punjab News: ਮਾਨਸਾ, (ਸੱਚ ਕਹੂੰ ਨਿਊਜ਼/ਹਿੰ.ਸ.)। ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਕੌਮੀ ਬੁਲਾਰੇ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਸ਼ਨੀਵਾਰ ਨੂੰ ਮਾਨਸਾ ਪਹੁੰਚੇ। ਇੱਥੇ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਨਸ਼ਿਆਂ ’ਤੇ ਕਾਬੂ ਪਾਉਣ ਦੀ ਅਪੀਲ ਕੀਤੀ। ਟਿਕੈਤ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬਣੇ ਨਸ਼ੀਲੇ ਕੈਪਸੂਲ ਉੱਤਰ ਪ੍ਰਦੇਸ਼ ਤੱਕ ਪਹੁੰਚ ਰਹੇ ਹਨ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਮਾਨਸਾ ਵਿੱਚ ਕਥਿਤ ਡਰੱਗ ਮਾਫ਼ੀਆ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਵੱਲੋਂ ਲਾਇਆ ਗਿਆ ਧਰਨਾ ਸ਼ਨਿੱਚਰਵਾਰ ਨੂੰ 13ਵੇਂ ਦਿਨ ਵੀ ਜਾਰੀ ਰਿਹਾ।

ਇਹ ਵੀ ਪੜ੍ਹੋ:Drug Smuggling Case: ਹਰਿਆਣਾ ਰੋਡਵੇਜ਼ ਦੀ ਬੱਸ ’ਚ ਚਿੱਟਾ ਲੈ ਕੇ ਜਾ ਰਹੇ ਦੋ ਨੌਜਵਾਨ ਗ੍ਰਿਫ਼ਤਾਰ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਹੀ ਨਸ਼ਿਆਂ ਕਾਰਨ ਬਿਮਾਰ ਹੋ ਗਿਆ ਤਾਂ ਸਰਕਾਰ ਕਿਸ ’ਤੇ ਰਾਜ ਕਰੇਗੀ। ਉਨ੍ਹਾਂ ਨਸ਼ਿਆਂ ਦੀ ਸਪਲਾਈ ਨੂੰ ਲੈ ਕੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਗੁਜਰਾਤ ਅਤੇ ਨੇਪਾਲ ਦੇ ਰਸਤਿਆਂ ਰਾਹੀਂ ਵੀ ਹੋ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਗੰਭੀਰ ਮੁੱਦੇ ਵੱਲ ਧਿਆਨ ਦੇਣ ਦੀ ਅਪੀਲ ਕੀਤੀ।

ਟਿਕੈਤ ਨੇ ਕਿਹਾ ਕਿ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਨੂੰ ਰੋਕਣ ਲਈ ਸਰਕਾਰਾਂ ਨੂੰ ਗੰਭੀਰਤਾ ਨਾਲ ਕਦਮ ਚੁੱਕਣ ਦੀ ਲੋੜ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਤੋਂ ਬਚਾਇਆ ਜਾ ਸਕੇ। ਰਾਕੇਸ਼ ਟਿਕੈਤ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੋਸਟਮਾਰਟਮ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇਗਾ।

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਜਾਰੀ ਹੈ। ਪਰਿਵਾਰ ਇਸ ਮਾਮਲੇ ਵਿੱਚ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਿਹਾ ਹੈ। ਰਾਕੇਸ਼ ਟਿਕੈਤ ਦੇ ਮਾਨਸਾ ਦੌਰੇ ਦੌਰਾਨ ਨਸ਼ਿਆਂ ਦੀ ਸਮੱਸਿਆ, ਸਪਲਾਈ ਨੈੱਟਵਰਕ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਮੁੱਦੇ ਪ੍ਰਮੁੱਖਤਾ ਨਾਲ ਉੱਠੇ।

About The Author

Related Posts