Punjab Weather Today: ਰੱਖੜੀ ਵਾਲੇ ਦਿਨ ਪਠਾਨਕੋਟ ’ਚ ਤੇਜ਼ ਮੀਂਹ, ਪੰਜਾਬ ਦੇ 5 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ ’ਚ ਵੀ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣ ਤੇ ਬੂੰਦਾਬਾਂਦੀ ਦੀ ਸੰਭਾਵਨਾ

Khushdeep Singh Picture
Published On

ਪਠਾਨਕੋਟ (ਸੱਚ ਕਹੂੰ ਨਿਊਜ਼/ਹਿੰ.ਸ.)। ਰੱਖੜੀ ਵਾਲੇ ਦਿਨ ਸ਼ੁੱਕਰਵਾਰ ਸਵੇਰ ਤੋਂ ਪਠਾਨਕੋਟ ’ਚ ਤੇਜ਼ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੋਪੜ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਚੰਡੀਗੜ੍ਹ ’ਚ ਵੀ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣ ਤੇ ਕਈ ਥਾਵਾਂ ’ਤੇ ਬੂੰਦਾਬਾਂਦੀ ਹੋਣ ਦੇ ਆਸਾਰ ਹਨ। ਹਾਲਾਂਕਿ ਸੂਬੇ ’ਚ ਮਾਨਸੂਨ ਕਮਜ਼ੋਰ ਪੈਣ ਕਾਰਨ ਗਰਮੀ ਤੇ ਹੁੰਮਸ ਵਧ ਗਈ ਹੈ। ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 27 ਅਗਸਤ ਨੂੰ ਵੀ 5 ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਜਤਾਈ ਸੀ। ਇਸ ਦੌਰਾਨ ਚੰਡੀਗੜ੍ਹ ’ਚ ਦੋ ਵਾਰ ਮੀਂਹ ਵਰਗਾ ਮੌਸਮ ਬਣਿਆ ਤੇ ਬੂੰਦਾਬਾਂਦੀ ਵੀ ਹੋਈ, ਪਰ ਮੀਂਹ ਰਿਕਾਰਡ ਨਹੀਂ ਕੀਤਾ ਗਿਆ। ਰੋਪੜ ’ਚ 3.5 ਐਮਐਮ ਮੀਂਹ ਦਰਜ ਕੀਤਾ ਗਿਆ, ਜਦਕਿ ਸੂਬੇ ਦੇ ਹੋਰ ਮੌਸਮ ਕੇਂਦਰਾਂ ’ਤੇ ਮੀਂਹ ਨਹੀਂ ਪਿਆ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 33.3 ਤੋਂ 39.9 ਡਿਗਰੀ ਸੈਲਸੀਅਸ ਵਿਚਕਾਰ ਰਿਹਾ। Punjab Weather Today

ਇਹ ਵੀ ਪੜ੍ਹੋ : Punjab News: ਪੰਜਾਬ ਸਰਕਾਰ ਹੜਤਾਲੀ ਤੇ ਗੈਰ ਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਕਰੇਗੀ ਕਾਰਵਾਈ, ਵਿਭਾਗਾਂ ਤੋਂ ਮੰਗਿਆ ਵੇਰਵਾ

ਅਗਲੇ ਤਿੰਨ ਦਿਨਾਂ ਦਾ ਮੌਸਮ | Punjab Weather Today
  • 29 ਅਗਸਤ : ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
  • 30 ਅਗਸਤ : ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੋਪੜ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
  • 31 ਅਗਸਤ : ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੋਪੜ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

About The Author

Related Posts