AAP Block President: ਰਮੇਸ਼ ਕੁਮਾਰ ਸੋਨੂੰ ਬਣੇ ਆਪ ਦੇ ਬਲਾਕ ਪ੍ਰਧਾਨ

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ

Satinder Mathur  Picture
Published On

(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰ ਅਤੇ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਦੇ ਪਤੀ ਰਮੇਸ਼ ਕੁਮਾਰ ਸੋਨੂੰ ਨੂੰ ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨ ਲਗਾਇਆ ਗਿਆ ਹੈ। ਉਹ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਹਿ ਚੁੱਕੇ ਹਨ। ਇਸ ਮੌਕੇ ਰਮੇਸ਼ ਕੁਮਾਰ ਸੋਨੂੰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ, ਉੱਥੇ ਹੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੀ ਵੀ ਪ੍ਰਸ਼ੰਸਾ ਕੀਤੀ। 

ਇਹ ਵੀ ਪੜ੍ਹੋ: Kaun Banega Crorepati Style Quiz: ਹੁਣ ਪੰਜਾਬ 'ਚ ਵੀ ਹੋਵੇਗਾ ‘ਕੌਣ ਬਣੇਗਾ ਕਰੋੜਪਤੀ’! ਸਰਕਾਰ ਲਿਆ ਰਹੀ ਹੈ ਖ਼ਾਸ ਮੁਕਾਬਲਾ : ਸਪੀਕਰ ਸੰਧਵਾਂ

ਉਨ੍ਹਾਂ ਕਿਹਾ ਕਿ ਵਿਧਾਇਕ ਲਖਬੀਰ ਸਿੰਘ ਰਾਏ ਬਹੁਤ ਹੀ ਇਮਾਨਦਾਰ ਅਤੇ ਮਿਹਨਤੀ ਆਗੂ ਹਨ ਜਿਨ੍ਹਾਂ ਨੇ ਹਲਕੇ ਦੇ ਵਰਕਰਾਂ ਨੂੰ ਇੱਕਜੁੱਟ ਕਰਕੇ ਰੱਖਿਆ ਹੋਇਆ ਹੈ ਅਤੇ ਹਰ ਵਿਅਕਤੀ ਨੂੰ ਪਾਰਟੀ ਦੇ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਦੇ ਵਿੱਚ ਪਾਰਟੀ ਦੀ ਜਿੱਤ ਲਈ ਦਿਨ-ਰਾਤ ਕੰਮ ਕਰਨਗੇ।

 

Comments

Post Your Comment

About The Author

Related Posts