Raminder Awla: ਕਾਂਗਰਸ ਨੂੰ ਝਟਕਾ, ਰਮਿੰਦਰ ਆਂਵਲਾ ਨੇ ਫੜਿਆ ਅਕਾਲੀ ਦਲ ਦਾ ਪੱਲਾ

ਸੁਖਬੀਰ ਬਾਦਲ ਨੇ ਚੰਡੀਗੜ੍ਹ ’ਚ ਕਰਵਾਇਆ ਪਾਰਟੀ ਵਿੱਚ ਸ਼ਾਮਲ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦੀਆਂ 2027 ਦੀਆਂ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਰਮਿੰਦਰ ਸਿੰਘ ਆਂਵਲਾ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਵਾ ਲਿਆ ਗਿਆ ਹੈ। ਜਲਾਲਾਬਾਦ ਸੀਟ ਤੋਂ ਰਮਿੰਦਰ ਸਿੰਘ ਆਂਵਲਾ ਕਾਂਗਰਸ ਲਈ ਅਹਿਮ ਲੀਡਰ ਸਨ ਅਤੇ ਉਹ ਕਾਂਗਰਸ ਦੀ ਟਿਕਟ ’ਤੇ ਇੱਥੋਂ ਜਿੱਤ ਕੇ ਵਿਧਾਇਕ ਵੀ ਰਹਿ ਚੁੱਕੇ ਹਨ।

ਹੁਣ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਹੀ ਜਲਾਲਾਬਾਦ ਸੀਟ ’ਤੇ ਵੱਡਾ ਫੇਰਬਦਲ ਮੰਨਿਆ ਜਾ ਰਿਹਾ ਹੈ। ਰਮਿੰਦਰ ਸਿੰਘ ਆਂਵਲਾ ਨੂੰ ਚੰਡੀਗੜ੍ਹ ਵਿਖੇ ਸੁਖਬੀਰ ਬਾਦਲ ਵੱਲੋਂ ਆਪਣੀ ਰਿਹਾਇਸ਼ ’ਤੇ ਅਕਾਲੀ ਦਲ ’ਚ ਸ਼ਾਮਲ ਕਰਵਾਇਆ ਗਿਆ ਇਸ ਮੌਕੇ ਨਾ ਹੀ ਕੋਈ ਹੋਰ ਲੀਡਰ ਮੌਜ਼ੂਦ ਸੀ ਅਤੇ ਨਾ ਹੀ ਕੋਈ ਪ੍ਰੋਗਰਾਮ ਕੀਤਾ ਗਿਆ। ਰਮਿੰਦਰ ਸਿੰਘ ਆਂਵਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਿਹਾ ਗਿਆ ਕਿ ਖੇਤਰੀ ਪਾਰਟੀ ਹੋਣਾ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਜਾਣਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦਾ ਭਲਾ ਕਰਨਾ ਚਾਹੁੰਦੀ ਹੈ।

ਰਮਿੰਦਰ ਸਿੰਘ ਆਂਵਲਾ ਨੇ ਕਿਹਾ ਕਿ ਉਹ ਜਿਹੜਾ ਵੀ ਕੁਝ ਕਰਦੇ ਹਨ , ਸਾਰਾ ਕੁਝ ਦੱਸ ਕੇ ਕਰਦੇ ਹਨ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਸਾਰਾ ਕੁਝ ਦੱਸ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਦਰਦ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਸਮਝਦਾ ਹੈ ਤੇ ਪੰਜਾਬ ਦੇ ਮਸਲਿਆਂ ਦਾ ਹੱਲ਼ ਸ਼੍ਰੋਮਣੀ ਅਕਾਲੀ ਦਲ ਹੀ ਕੱਢ ਸਕਦਾ ਹੈ। ਰਮਿੰਦਰ ਸਿੰਘ ਆਂਵਲਾ ਨੇ ਕਿਹਾ ਕਿ ਦਿਲ ਕੀਤਾ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਉਨ੍ਹਾਂ ਦੇ ਚੋਣ ਲੜਨ ਦੀ ਗੱਲ ਹੈ ਤਾਂ ਜਲਾਲਾਬਾਦ ਸੀਟ ਤੋਂ ਉਨ੍ਹਾਂ ਨੂੰ ਟਿਕਟ ਮਿਲੇਗੀ ਜਾਂ ਫਿਰ ਉਨ੍ਹਾਂ ਦੀ ਥਾਂ ਇੱਥੋਂ ਕੋਈ ਹੋਰ ਚੋਣ ਲੜੇਗਾ, ਇਸ ਸਬੰਧੀ ਸਾਰਾ ਫੈਸਲਾ ਸੁਖਬੀਰ ਬਾਦਲ ਹੀ ਲੈਣਗੇ।

ਰਮਿੰਦਰ ਸਿੰਘ ਆਂਵਲਾ ਨੇ ਇੱਥੇ ਕੁਝ ਹੱਦ ਤੱਕ ਸਾਫ਼ ਕਰ ਦਿੱਤਾ ਹੈ ਕਿ ਸੁਖਬੀਰ ਬਾਦਲ ਹੁਣ ਇੱਥੋਂ ਚੋਣ ਨਹੀਂ ਲੜਨਗੇ ਅਤੇ ਇਹ ਸੀਟ ਰਮਿੰਦਰ ਆਂਵਲਾ ਦੇ ਹਿੱਸੇ ਵਿੱਚ ਆਏਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਸ਼ਮੂਲੀਅਤ ’ਤੇ ਖ਼ੁਸੀ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਦੀ ਸੱਤਾ ਵਿੱਚ ਸ਼੍ਰੋਮਣੀ ਅਕਾਲੀ ਦਲ ਵਾਪਸ ਆਉਣ ਵਾਲੀ ਹੈ ਤਾਂ ਹਰ ਕੋਈ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਚਾਹੁੰਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਪਸੰਦ ਅਤੇ ਪੰਜਾਬ ਨੂੰ ਪਿਆਰ ਕਰਨ ਵਾਲੇ ਲੀਡਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਦਲ ਵਿੱਚ ਹੋਰ ਵੀ ਵੱਡੇ ਲੀਡਰ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : Punjab Farmers News: ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ’ਤੇ ਮਿਲੇਗੀ 50 ਫ਼ੀਸਦੀ ਸਬਸਿਡੀ, ਸਰਕਾਰ ਨੇ ਰੱਖਿਆ 50 ਕਰੋੜ ਦਾ ਬਜਟ

Comments

Post Your Comment

About The Author

Related Posts