Maha Bandh Punjab: ਮਹਾਂ ਹੜਤਾਲ ਦੌਰਾਨ ਮੁੱਖ ਮੰਤਰੀ ਦਾ ਮੁਲਾਜ਼ਮਾਂ ਲਈ ਐਲਾਨ, ਟਵੀਟ ਪੜ੍ਹੋ ਤੇ ਖੁਦ ਹੀ ਜਾਣ ਲਵੋ
Maha Bandh Punjab: ਮਹਾਂ ਹੜਤਾਲ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ
Maha Bandh Punjab: ਚੰਡੀਗੜ੍ਹ। ਅੱਜ ਪੰਜਾਬ ਵਿੱਚ ਮਹਾਂ ਹੜਤਾਲ ਚੱਲ ਰਹੀ ਹੈ। ਇਸ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਸੁੰਨ ਪਸਰੀ ਹੋਈ ਹੈ। ਇਸ ਦੌਰਾਨ ਜ਼ਰੂਰੀ ਸਰਵਿਸ ਤੇ ਆਵਾਜਾਈ ਤਾਂ ਚੱਲ ਰਹੀ ਹੈ ਪਰ ਲੋਕਾਂ ਦੇ ਦਫ਼ਤਰੀ ਕੰਮਾਂ ਨੂੰ ਅੜਚਨ ਆ ਰਹੀ ਹੈ।
ਮਹਾਂ ਹੜਤਾਲ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਪੋਸਟ ਵਿੱਚ ਲਿਖਿਆ ਹੈ ਕਿ ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ...
ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ... ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ...
ਤੁਸੀਂ ਇਸ ਐਕਸ ਪੋਸਟ ਨੂੰ ਖੁਦ ਵੀ ਦੇਖ ਸਕਦੇ ਹੋ।
ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ...
ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ... ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ...
— Bhagwant Mann (@BhagwantMann) August 27, 2026
ਹੁਣ ਦੇਖਣਾ ਹੋਵੇਗਾ ਕਿ ਇਸ ਮਹਾਂ ਹੜਤਾਲ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ ਜਾਂਦੀਆਂ ਹਨ ਜਾਂ ਅੱਗੇ ਦਾ ਸੰਘਰਸ਼ ਉਲੀਕਿਆ ਜਾਵੇਗਾ।
Read Also : ਸਰਕਾਰੀ ਦਫ਼ਤਰਾਂ ’ਚ ਡਿਊਟੀ ਦੇਣ ਵਾਲੇ ਰਹਿਣ ਖ਼ਬਰਦਾਰ! ਪਾਈ ਜਾ ਸਕਦੀ ਐ ਨੀਲੀ ਸਿਆਹੀ