ਦਿਵਿਆਂਗਾਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਪੜ੍ਹੋ ਮੰਤਰੀ ਡਾ. ਬਲਜੀਤ ਕੌਰ ਦਾ ਬਿਆਨ

ਦਿਵਿਆਂਗ ਵਿਅਕਤੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

Ravinder Sharma Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਸਨਮਾਨ, ਸੁਰੱਖਿਆ ਤੇ ਆਤਮ-ਨਿਰਭਰ ਜੀਵਨ ਜਿਊਣ ਲਈ ਸਹਾਰਾ ਦੇਣ ਵਾਸਤੇ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਦਿਵਿਆਂਗਤਾ ਕਿਸੇ ਵੀ ਵਿਅਕਤੀ ਦੇ ਸੁਫਨਿਆਂ, ਸਨਮਾਨ ਤੇ ਤਰੱਕੀ ਦੇ ਰਾਹ ’ਚ ਰੁਕਾਵਟ ਨਹੀਂ ਬਣਨੀ ਚਾਹੀਦੀ। ਇਸੇ ਸੋਚ ਨਾਲ ਸਰਕਾਰ ਸਿਰਫ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਦਿਵਿਆਂਗ ਵਿਅਕਤੀਆਂ ਨੂੰ ਆਤਮ-ਵਿਸ਼ਵਾਸ, ਸਵੈ-ਨਿਰਭਰਤਾ ਤੇ ਸਮਾਜ ਵਿੱਚ ਬਰਾਬਰੀ ਨਾਲ ਅੱਗੇ ਵਧਣ ਦਾ ਮੌਕਾ ਵੀ ਪ੍ਰਦਾਨ ਕਰ ਰਹੀ ਹੈ।

Read Also : ਈਰਾਨ ਦਾ ਦਾਅਵਾ, ਪੰਜ ਦਿਨਾਂ ’ਚ ਹੋਰਮੁਜ਼ ਜਲਡਮਰੂ ’ਚ 7 ਟੈਂਕਰਾਂ ਨੂੰ ਬਣਾਇਆ ਨਿਸ਼ਾਨਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਸ ਵੇਲੇ 2.84 ਲੱਖ ਦੇ ਕਰੀਬ ਲਾਭਪਾਤਰੀਆਂ ਨੂੰ ਨਿਯਮਤ ਤੌਰ ’ਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਤੇ ਸਨਮਾਨ ਨਾਲ ਜੀਵਨ ਬਤੀਤ ਕਰਨ ’ਚ ਸਹਾਇਤਾ ਮਿਲ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਸਕੀਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਨੇ ਚਾਲੂ ਵਿੱਤੀ ਸਾਲ ਦੌਰਾਨ 498.16 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ, ਜੋ ਸਮਾਜਿਕ ਸੁਰੱਖਿਆ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੂਰੀ ਪਾਰਦਰਸ਼ਤਾ ਤੇ ਸਮੇਂ ਸਿਰ ਪਹੁੰਚੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਵੇਦਨਸ਼ੀਲ ਤੇ ਤਰੱਕੀਸ਼ੀਲ ਸਮਾਜ ਦੀ ਪਛਾਣ ਇਸ ਗੱਲ ਨਾਲ ਹੁੰਦੀ ਹੈ ਕਿ ਉਹ ਆਪਣੇ ਸਭ ਤੋਂ ਵੱਧ ਲੋੜਵੰਦ ਨਾਗਰਿਕਾਂ ਦੇ ਨਾਲ ਕਿੰਨੀ ਮਜ਼ਬੂਤੀ ਨਾਲ ਖੜ੍ਹਾ ਰਹਿੰਦਾ ਹੈ। ਪੰਜਾਬ ਸਰਕਾਰ ਹਰ ਦਿਵਿਆਂਗ ਵਿਅਕਤੀ ਨੂੰ ਸਨਮਾਨ, ਸੁਰੱਖਿਆ ਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਰਹੇਗੀ। ਡਾ. ਬਲਜੀਤ ਕੌਰ ਨੇ ਦਿਵਿਆਂਗ ਵਿਅਕਤੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। 

About The Author

Related Posts