Old Age Pension Punjab: ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਤੇ ਨਿਰਭਰ ਬੱਚਿਆਂ ਲਈ ਪੰਜਾਬ ਸਰਕਾਰ ਦਾ ਉਪਰਾਲਾ, ਪੜ੍ਹੋ ਮੰਤਰੀ ਡਾ. ਬਲਜੀਤ ਕੌਰ ਨੇ ਕੀ ਕਿਹਾ...

ਲੋੜਵੰਦ ਤੇ ਵੰਚਿਤ ਵਰਗਾਂ ਨੂੰ ਸਮਾਜਿਕ ਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ

Ravinder Sharma Picture
Published On

Old Age Pension Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸਮਾਜ ਦੇ ਕਮਜ਼ੋਰ, ਲੋੜਵੰਦ ਤੇ ਵੰਚਿਤ ਵਰਗਾਂ ਨੂੰ ਸਮਾਜਿਕ ਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਸਨਮਾਨ, ਆਤਮ-ਨਿਰਭਰਤਾ ਤੇ ਆਰਥਿਕ ਸੁਰੱਖਿਆ ਨਾਲ ਜੀਵਨ ਜਿਊਣ ਦੇ ਯੋਗ ਬਣਾਉਣਾ ਹੈ।

ਮੰਤਰੀ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਹੁਣ ਤੱਕ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਰਾਹੀਂ  2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਡੀਬੀਟੀ ਪ੍ਰਣਾਲੀ ਨਾਲ ਵਿੱਤੀ ਸਹਾਇਤਾ ਦੀ ਵੰਡ ਪਾਰਦਰਸ਼ੀ, ਸਮੇਂ ਸਿਰ ਤੇ ਬਿਨਾਂ ਕਿਸੇ ਬਿਚੋਲਗੀ ਦੇ ਯਕੀਨੀ ਬਣੀ ਹੈ।

Read Also : ਮੋਹਨਜੀਤ ਦੀ ਕਥਿਤ ਮਾਰ-ਕੁੱਟ ਦਾ ਮਾਮਲਾ ਗਰਮਾਇਆ

ਡਾ. ਬਲਜੀਤ ਕੌਰ ਅਨੁਸਾਰ ਪੰਜਾਬ ਭਰ ’ਚ ਇਸ ਸਮੇਂ 36 ਲੱਖ ਤੋਂ ਵੱਧ ਲਾਭਪਾਤਰੀ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਰਹੇ ਹਨ। ਮੌਜੂਦਾ ਵਿੱਤੀ ਵਰ੍ਹੇ 2026-27 ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6,131.91 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਸ ਰਾਹੀਂ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਨਿਰਭਰ ਬੱਚਿਆਂ ਤੇ ਹੋਰ ਲੋੜਵੰਦ ਵਰਗਾਂ ਨੂੰ ਲਗਤਾਰ ਵਿੱਤੀ ਸਹਾਇਤਾ ਮਿਲੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਲਾਭਪਾਤਰੀ ਭਲਾਈ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਹੱਕਦਾਰਾਂ ਦੀ ਸਰਗਰਮੀ ਨਾਲ ਪਛਾਣ ਕਰਨ, ਮਾਮਲਿਆਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕਰਨ ਤੇ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ, ਜਵਾਬਦੇਹੀ ਤੇ ਸੰਵੇਦਨਸ਼ੀਲਤਾ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇੇ। 

About The Author

Related Posts