ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ ਐਸ.ਐਫ.ਜੇ. ਦੇ ਦੋ ਕਾਰਕੁਨ ਗ੍ਰਿਫਤਾਰ

Sach Kahoon Punjabi Desk Picture
Published On

 ਪੁਲਿਸ ਨੇ ਉਨਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ

  • ਗਿ੍ਰਫਤਾਰ ਵਿਅਕਤੀਆਂ ਨੇ ਐਸ.ਐਫ.ਜੇ.ਲਈ ਕੰਮ ਕਰਨ ਦੀ ਗੱਲ ਕਬੂਲੀ: ਡੀਜੀਪੀ ਗੌਰਵ ਯਾਦਵ
  • ਜਾਂਚ ਤੋਂ ਪਤਾ ਲੱਗਾ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਰਾਸ਼ਟਰ ਵਿਰੋਧੀ ਨਾਅਰੇ ਲਿਖਣ ਲਈ ਮਿਲੇ ਸਨ 1.25 ਲੱਖ ਰੁਪਏ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਪੁਲਿਸ ਨੇ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਕਾਰਕੁਨਾਂ ਨੂੰ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਹੇਠ ਗਿ੍ਰਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੀ ਹਮਾਇਤ ਵਾਲੀ ਨਿਊਯਾਰਕ ਸਥਿਤ ਐਸ.ਐਫ.ਜੇ.ਨੂੰ ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਸੰਗਠਨ ਵਜੋਂ ਨਾਮਜ਼ਦ ਕੀਤਾ ਹੈ। (Khalistanis)

ਹਾਲ ਹੀ ਵਿੱਚ ਆਜ਼ਾਦੀ ਦਿਵਸ ਮੌਕੇ ਜ਼ਿਲਾ ਬਠਿੰਡਾ, ਕ੍ਰਿਕਟ ਵਿਸ਼ਵ ਕੱਪ ਮੈਚਾਂ ਦੌਰਾਨ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ, ਰਾਜਸਥਾਨ ਦੇ ਹਨੂੰਮਾਨਗੜ ਰੇਲਵੇ ਸਟੇਸ਼ਨ ਵਿਖੇ ਅਤੇ ਜ਼ਿਲਾ ਅੰਮਿ੍ਰਤਸਰ ਵਿੱਚ ਗੁਰਪੂਰਬ ਦੌਰਾਨ ਵੱਖ-ਵੱਖ ਥਾਵਾਂ ’ਤੇ ‘ਏਅਰ ਇੰਡੀਆ ਦਾ ਬਾਈਕਾਟ ਕਰੋ’, ‘ਖਾਲਿਸਤਾਨ ਜ਼ਿੰਦਾਬਾਦ ਅਤੇ ਐਸ.ਐਫ.ਜੇ. ਜ਼ਿੰਦਾਬਾਦ’, ਜਿਹੇ ਨਾਅਰੇ ਦੇਖੇ ਗਏ ਸਨ। ਗਿ੍ਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਨਸੀਬਪੁਰਾ, ਤਲਵੰਡੀ ਸਾਬੋ, ਬਠਿੰਡਾ ਅਤੇ ਲਵਪ੍ਰੀਤ ਸਿੰਘ ਵਾਸੀ ਕੋਟਸ਼ਮੀਰ, ਬਠਿੰਡਾ ਵਜੋਂ ਹੋਈ ਹੈ। ਪੁਲੀਸ ਨੇ ਇਨਾਂ ਦੇ ਕਬਜ਼ੇ ’ਚੋਂ ਕਾਲੀ ਸਪਰੇਅ ਦੇ ਤਿੰਨ ਕੈਨ, ਇਕ ਖਾਲਿਸਤਾਨ ਦਾ ਝੰਡਾ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਵਿਅਕਤੀਆਂ ਨੇ ਕਬੂਲਿਆ ਕਿ ਉਹ ਐਸ.ਐਫ.ਜੇ. ਸੰਗਠਨ ਲਈ ਕੰਮ ਕਰਦੇ ਸਨ ਅਤੇ ਐਸ.ਐਫ.ਜੇ. ਦੇ ਇੱਕ ਮੈਂਬਰ ਜਗਜੀਤ ਸਿੰਘ, ਜੋ ਗੁਰਪਤਵੰਤ ਪੰਨੂ ਦੀ ਤਰਫੋਂ ਭਾਰਤ ਵਿੱਚ ਐਸਐਫਜੇ ਕਾਰਕੁਨਾਂ ਨੂੰ ਪੈਸੇ ਭੇਜਦਾ ਸੀ, ਦੇ ਸੰਪਰਕ ਵਿੱਚ ਸਨ। ਉਨਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗਿ੍ਰਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਇਹਨਾਂ ਕੰਮਾਂ ਨੂੰ ਅੰਜਾਮ ਦੇਣ ਲਈ ਐਸ.ਐਫ.ਜੇ ਸੰਗਠਨ ਤੋਂ ਵੈਸਟਰਨ ਯੂਨੀਅਨ ਰਾਹੀਂ ਵੱਖ-ਵੱਖ ਕਿਸ਼ਤਾਂ ਵਿੱਚ 1,25,000 ਰੁਪਏ ਪ੍ਰਾਪਤ ਹੋਏ ਸਨ। (Khalistanis)

ਇਹ ਵੀ ਪੜ੍ਹੋ : ਮਣੀਪੁਰ ‘ਚ ਦੋ ਧਿਰਾਂ ’ਚ ਤਾਬੜਤੋਡ਼ ਗੋਲੀਬਾਰੀ, 13 ਮੌਤਾਂ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਐਸਐਫਜੇ ਨਾਲ ਜੁੜੇ ਦੋ ਵਿਅਕਤੀਆਂ ਦੀ ਗਤੀਵਿਧੀ ਬਾਰੇ ਭਰੋਸੇਮੰਦ ਸੂਤਰਾਂ ਤੋਂ ਮਿਲੀ ਇਤਲਾਹ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ-ਬਾਦਲ ਰੋਡ ’ਤੇ ਨੰਨੀ ਛਾਂ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਦੋਵਾਂ ਨੂੰ ਉਦੋਂ ਕਾਬੂ ਕਰ ਲਿਆ, ਜਦੋਂ ਦੋਸ਼ੀ ਵਿਅਕਤੀ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

About The Author

Related Posts