Punjab Politics: ਆਪ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੀ ਥਾਂ ਲਾਠੀਆਂ ਨਾਲ ਨਿਵਾਜਿਆ : ਸੱਚਰ

ਸੱਚਰ ਵੱਲੋਂ ਮੰਡਲ ਕਮੇਟੀਆਂ ਦੀਆਂ ਮੀਟਿੰਗਾਂ ’ਚ ਵਰਕਰਾਂ ਨੂੰ ਅਗਾਮੀ ਚੋਣਾਂ ਲਈ ਕਮਰਕੱਸੇ ਕਰਨ ਦਾ ਸੱਦਾ

Khushdeep Singh Picture
Published On

ਅੰਮ੍ਰਿਤਸਰ (ਰਾਜਨ ਮਾਨ)। ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਵੱਲੋਂ ਹਲਕੇ ਦੀਆਂ ਵੱਖ-ਵੱਖ ਮੰਡਲ ਕਮੇਟੀਆਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਉਪਰ ਨਾਕਾਮ ਸਾਬਿਤ ਹੋਈ ਹੈ ਤੇ ਹਰ ਵਰਗ ਨੂੰ ਡਾਂਗਾਂ ਤੋਂ ਸਿਵਾਏ ਕੁਝ ਨਹੀਂ ਮਿਲਿਆ। ਉਨ੍ਹਾਂ ਵੱਲੋਂ ਪਾਰਟੀ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਕਮਰਕੱਸੇ ਕਰਨ ਦਾ ਸੱਦਾ ਦਿੱਤਾ ਗਿਆ। ਸੱਚਰ ਨੇ ਕਿਹਾ ਕਿ ਮੰਡਲ ਕਮੇਟੀਆਂ ਪਾਰਟੀ ਸੰਗਠਨ ਦੀ ਮਜ਼ਬੂਤ ਨੀਂਹ ਹਨ ਤੇ ਇਨ੍ਹਾਂ ਦੀ ਸਰਗਰਮੀ ਨਾਲ ਹੀ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਵਰਕਰ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖੇ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੇ ਤੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਏ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜ਼ੂਦਾ ਸਰਕਾਰ ਹਰ ਮੋਰਚੇ ’ਤੇ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ’ਚ ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਕਿਸਾਨਾਂ ਤੇ ਵਪਾਰੀਆਂ ਦੀਆਂ ਮੁਸ਼ਕਲਾਂ ਤੇ ਵਿਕਾਸ ਕਾਰਜਾਂ ’ਚ ਆਈ ਖੜੋਤ ਕਾਰਨ ਲੋਕ ਸਰਕਾਰ ਤੋਂ ਨਿਰਾਸ਼ ਹਨ। ਸੱਚਰ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ, ਜਿਸ ਕਾਰਨ ਲੋਕਾਂ ’ਚ ਭਾਰੀ ਨਿਰਾਸ਼ਾ ਦਾ ਮਾਹੌਲ ਹੈ। ਸੱਚਰ ਨੇ ਕਿਹਾ ਕਿ 2027 ਦੀਆਂ ਚੋਣਾਂ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਦਾ ਮੌਕਾ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੀਆਂ ਨਾਕਾਮੀਆਂ ਨੂੰ ਪਿੰਡ-ਪਿੰਡ ਤੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ, ਅਨੁਸ਼ਾਸਨ ਅਤੇ ਸਮਰਪਣ ਨਾਲ ਕੰਮ ਕਰਦਿਆਂ ਬੂਥ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ।

ਇਹ ਖਬਰ ਵੀ ਪੜ੍ਹੋ : Teej Festival: ਹੋਲੀ ਸਿਟੀ ’ਚ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣੀ ਹੈ ਤੇ ਪੰਜਾਬ ਦੇ ਵਿਕਾਸ ਤੇ ਤਰੱਕੀ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਮੰਡਲ ਕਮੇਟੀਆਂ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਤੇ 2027 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਸੱਚਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵਰਕਰਾਂ ਦੀ ਮਿਹਨਤ ਤੇ ਲੋਕਾਂ ਦੇ ਸਹਿਯੋਗ ਨਾਲ 2027 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਹਲਕਾ ਮਜੀਠਾ ਸਮੇਤ ਪੂਰੇ ਪੰਜਾਬ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਇਸ ਮੌਕੇ ਸਰਪੰਚ ਜਤਿੰਦਰ ਪਾਲ ਸਿੰਘ, ਨਵਤੇਜ ਪਾਲ ਸਿੰਘ ਬਲਾਕ ਪ੍ਰਧਾਨ, ਸਾਬਕਾ ਸਰਪੰਚ ਜਰਮਨਜੀਤ ਸਿੰਘ ਤਲਵੰਡੀ, ਸੁਰਜੀਤ ਸਿੰਘ ਝੰਡੇ, ਸਨਦੀਪ ਸਿੰਘ, ਗੁਰਵਿੰਦਰ ਸਿੰਘ ਵਰਿਆਮ ਨੰਗਲ, ਸੰਤੋਖ ਸਿੰਘ ਭੋਆ, ਸਾਬੀ ਪਿੰਡ ਮਾਨ, ਦਿਲਬਾਗ ਸਿੰਘ, ਸੇਵਾ ਸਿੰਘ, ਸੁਲੱਖਣ ਸਿੰਘ, ਮੋਹਨ ਸਿੰਘ, ਡਾ ਸੁਖਵਿੰਦਰ ਸਿੰਘ ਰੰਧਾਵਾ, ਹਰਭਜਨ ਸਿੰਘ, ਰਾਜਾ ਕੱਥੂਨੰਗਲ, ਜੀਤ ਸਿੰਘ, ਤਰਲੋਚਨ ਸਿੰਘ ਤੋਚੀ, ਬਿੱਲਾ ਚਵਿੰਡਾ ਦੇਵੀ, ਕਰਮ ਸਿੰਘ, ਭੁਪਿੰਦਰ ਸਿੰਘ ਸੱਚਰ, ਬਿੱਕਾ ਕੱਥੂਨੰਗਲ, ਵਿੱਕੀਮਸੀਹ ਤੇ ਹੋਰ ਵੀ ਆਗ ਹਾਜ਼ਰ ਸਨ। Punjab Politics

About The Author

Related Posts