Punjab
Barnala News: ਪੰਜਾਬੀ ਸਾਹਿਤ ਤੇ ਸ਼ਾਇਰੀ ਜਗਤ ਲਈ ਦੁਖਦਾਈ ਖ਼ਬਰ, ਸ਼ਾਇਰ ਮਾਲਵਿੰਦਰ ਮਾਲੀ ਦੁਨੀਆਂ ਤੋਂ ਰੁਖ਼ਸਤ
ਅੱਜ ਸ਼ਾਮ ਨੂੰ ਹੋਵੇਗਾ ਅੰਤਿਮ ਸਸਕਾਰ
ਬਰਨਾਲਾ (ਜਸਵੀਰ ਗਹਿਲ)। ਪੰਜਾਬੀ ਸਾਹਿਤ ਅਤੇ ਸ਼ਾਇਰੀ ਜਗਤ ਲਈ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਸ਼ਾਇਰ ਮਾਲਵਿੰਦਰ ਮਾਲੀ ਅੱਜ ਦੁਨੀਆਂ ਤੋਂ ਰੁਖ਼ਸਤ ਹੋ ਗਏ। ਉਨ੍ਹਾਂ ਦੇ ਦਿਹਾਂਤ ਨਾਲ ਸਾਹਿਤਕ ਅਤੇ ਸੱਭਿਆਚਾਰਕ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਸ਼ੇਰ ਸਿੰਘ ਪੁਰਾ (ਨਾਈਵਾਲਾ) ਦੇ ਵਸਨੀਕ ਸ਼ਾਇਰ ਮਾਲਵਿੰਦਰ ਮਾਲੀ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ, ਜਿਸ ਕਰਕੇ ਉਹਨਾਂ ਦਾ ਪਹਿਲਾਂ ਡੀਐਮਸੀ ਲੁਧਿਆਣਾ ਅਤੇ ਹੁਣ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਸੀ।
Read Also : ਪਿਛਲੇ ਸਾਢੇ ਚਾਰ ਸਾਲਾਂ 'ਚ ਪੰਜਾਬ 'ਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਮਾਨ
ਜਾਣਕਾਰੀ ਮੁਤਾਬਕ ਮਾਲੀ ਨੇ ਅੱਜ ਸਵੇਰੇ ਤਕਰੀਬਨ 9 ਕੁ ਵਜੇ ਆਖਰੀ ਸਾਹ ਲਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲੇ, ਸਾਹਿਤਕਾਰ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖਸੀਅਤਾਂ ਚ ਸੋਗ ਫੈਲ ਗਿਆ ਜੋ ਸੋਸ਼ਲ ਮੀਡੀਆ ਰਾਹੀਂ ਮਾਲੀ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰ ਰਹੀਆਂ ਹਨ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰ ਰਹੀਆਂ ਹਨ। ਉਨ੍ਹਾਂ ਕੁਝ ਸਮੇਂ ਲਈ 'ਸੱਚ ਕਹੂੰ' ਲਈ ਆਪਣੀਆਂ ਸੇਵਾਵਾਂ ਦਿੱਤੀਆਂ। 'ਸੱਚ ਕਹੂੰ' ਪਰਿਵਾਰ ਨੇ ਉਨ੍ਹਾਂ ਦੇ ਬੇਵਕਤੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਸ਼ਾਇਰ ਮਾਲਵਿੰਦਰ ਨੇ ਆਪਣੀ ਕਲਮ ਰਾਹੀਂ ਪੰਜਾਬੀ ਸਾਹਿਤ ਨੂੰ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਦੇ ਦਿਹਾਂਤ ਨੂੰ ਸਾਹਿਤ ਜਗਤ ਲਈ ਇੱਕ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ।