Punjab

Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
Harpal Singh Cheema: ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ 'ਧੱਕਾ' ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ 'ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ
Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਲਈ ਯੈਲੋ ਅਲਰਟ

Traffic Challans: ਸੇਫ ਸਕੂਲ ਵਾਹਨ ਨੀਤੀ ਤਹਿਤ ਸਕੂਲ ਵਾਹਨਾਂ ਦੀ ਚੈਕਿੰਗ, 6 ਸਕੂਲ ਵਾਹਨਾਂ ਦੇ ਚਲਾਨ ਕੱਟੇ

Sach Kahoon Punjabi Desk Picture
Published On

(ਕਰਮ ਥਿੰਦ) ਸੁਨਾਮ। ਪੰਜਾਬ ਸਰਕਾਰ ਵੱਲੋਂ ਜਾਰੀ ਸੇਫ ਸਕੂਲ ਵਾਹਨ ਨੀਤੀ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਯਕੀਨੀ ਬਣਾਉਣ ਲਈ ਸੁਨਾਮ-ਚੀਮਾ ਖੇਤਰ ਦੇ ਵੱਖ-ਵੱਖ ਸਕੂਲਾਂ ਵਿੱਚ ਸਕੂਲ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਤੇ ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 6 ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ।

ਇਹ ਚੈਕਿੰਗ ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ਦੌਰਾਨ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਨਿਯਮਾਂ ਦੀ ਪਾਲਣਾ ਸਬੰਧੀ ਜਾਂਚ ਕੀਤੀ ਗਈ। ਜਾਂਚ ਸਮੇਂ ਕੁਝ ਵਾਹਨਾਂ ਵਿੱਚ ਅੱਗ ਬੁਝਾਉਣ ਵਾਲਾ ਯੰਤਰ ਮੌਜ਼ੂਦ ਨਾ ਹੋਣਾ, ਡਰਾਈਵਰ ਦਾ ਬਿਨਾਂ ਵਰਦੀ ਹੋਣਾ, ਬੱਸ ’ਤੇ ਸਕੂਲ ਦਾ ਨਾਂਅ ਸਪੱਸ਼ਟ ਤੌਰ ’ਤੇ ਦਰਜ ਨਾ ਹੋਣਾ, ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬਿਠਾਉਣਾ ਅਤੇ ਹੈਲਪਰ ਦੀ ਗੈਰ-ਹਾਜ਼ਰੀ ਵਰਗੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਵੱਲੋਂ ਸਬੰਧਿਤ ਸਕੂਲ ਪ੍ਰਬੰਧਨਾਂ ਨੂੰ 15 ਦਿਨਾਂ ਦੇ ਅੰਦਰ ਸਾਰੀਆਂ ਕਮੀਆਂ ਦੂਰ ਕਰਕੇ ਨਿਯਮਾਂ ਦੀ ਪੂਰੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਇਹ ਵੀ ਪੜ੍ਹੋ: Patiala News: ਪਟਿਆਲਾ ਦੇ ਸਕੂਲਾਂ ’ਚ ਮਾਪਿਆਂ ਦੀ ਵਰਕਸ਼ਾਪ, ਸਿਹਤ ਮੰਤਰੀ ਨੇ ਕੀਤੀ ਸ਼ਿਰਕਤ

ਇਸ ਮੌਕੇ ਟ੍ਰੈਫਿਕ ਵਿਭਾਗ ਤੋਂ ਨਿਰਭੈ ਸਿੰਘ ਅਤੇ ਦਿਲਬਾਗ ਸਿੰਘ, ਸਿੱਖਿਆ ਵਿਭਾਗ ਤੋਂ ਅਰੁਣ ਸ਼ਰਮਾ ਅਤੇ ਡੀਸੀਪੀਓ ਨਿਰਮਲ ਕੌਰ ਵੀ ਹਾਜ਼ਰ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜ਼ੀਹ ਹੈ ਅਤੇ ਸਕੂਲ ਵਾਹਨਾਂ ਨਾਲ ਸੰਬੰਧਿਤ ਨਿਯਮਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਅਚਾਨਕ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸਕੂਲ ਜਾਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਈ ਜਾ ਸਕੇ।

About The Author

Latest News

Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ
Harpal Singh Cheema: ਯੂਨੀਅਨ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਆਰਡੀਐੱਫ ਬਾਰੇ ਬਿਆਨ ਕਿਸਾਨਾਂ ਅਤੇ ਪੰਜਾਬ ਨਾਲ 'ਧੱਕਾ' ਹੈ, ਕੇਂਦਰ ਸਰਕਾਰ ਪੰਜਾਬ ਦੇ ₹9,821 ਕਰੋੜ ਦੇ ਬਕਾਏ 'ਤੇ ਕੁੰਡਲੀ ਮਾਰ ਕੇ ਬੈਠੀ ਹੈ: ਹਰਪਾਲ ਸਿੰਘ ਚੀਮਾ
Arvind Kejriwal: ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ CM ਬਣਨ ਦਾ ਆਸ਼ੀਰਵਾਦ ਮਿਲਿਆ : ਕੇਜਰੀਵਾਲ
MSG Bhandara: ਕਣ-ਕਣ ਛਾਈਆਂ ਅਵਤਾਰ ਦਿਵਸ ਦੀਆਂ ਖੁਸ਼ੀਆਂ, ਦੇਸ਼-ਵਿਦੇਸ਼ ’ਚ ਸਾਧ-ਸੰਗਤ ਨੇ ਮਨਾਇਆ ਪਵਿੱਤਰ ਭੰਡਾਰਾ
Faridkot Tree Plantation: ਫਰੀਦਕੋਟ ਜ਼ਿਲ੍ਹੇ ’ਚ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 6595 ਪੌਦੇ ਲਾਏ

Related Posts