Kotkapura Farmers Protest: ਸਪੀਕਰ ਦੀ ਰਿਹਾਇਸ਼ ਅੱਗੇ ਕਿਸਾਨ ਸੱਤਵੇਂ ਦਿਨ ਵੀ ਡਟੇ

ਕਿਸਾਨਾਂ ਨੇ ਰੇਲਵੇ ਟਰੈਕ ਤੇ ਨੈਸ਼ਨਲ ਹਾਈਵੇ ਜਾਮ ਕਰਨ ਦਾ ਪ੍ਰੋਗਰਾਮ ਇੱਕ ਦਿਨ ਲਈ ਟਾਲਿਆ, ਮੰਗਾਂ ਪੂਰੀਆਂ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

Khushdeep Singh Picture
Published On

ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਰਿਹਾਇਸ਼ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਲਾਇਆ ਗਿਆ ਪੱਕਾ ਮੋਰਚਾ ਅੱਜ ਲਗਾਤਾਰ ਸੱਤਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਵੱਲੋਂ ਰੇਲਵੇ ਟਰੈਕ ਤੇ ਨੈਸ਼ਨਲ ਹਾਈਵੇ ਜਾਮ ਕਰਨ ਦੀ ਦਿੱਤੀ ਚਿਤਾਵਨੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਦੇ ਵਫ਼ਦ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀ ਧਰਨੇ ਵਾਲੀ ਥਾਂ ’ਤੇ ਪਹੁੰਚੇ ਤੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਗੰਭੀਰਤਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਤੇ ਮੰਗਾਂ ਨੂੰ ਜਲਦ ਪੂਰਾ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੋਰਚਾ ਖਤਮ ਕਰਨ ਦੀ ਅਪੀਲ ਵੀ ਕੀਤੀ ਗਈ। ਹਾਲਾਂਕਿ ਕਿਸਾਨ ਆਗੂਆਂ ਨੇ ਮੋਰਚਾ ਖਤਮ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮੰਗਾਂ ਅਜੇ ਵੀ ਲੰਬਿਤ ਹਨ ਤੇ ਹੁਣ ਤੱਕ ਸਿਰਫ਼ ਭਰੋਸੇ ਹੀ ਮਿਲ ਰਹੇ ਹਨ। ਇਸ ਦੌਰਾਨ ਕਿਸਾਨਾਂ ਨੇ ਰੇਲਵੇ ਟਰੈਕ ਤੇ ਨੈਸ਼ਨਲ ਹਾਈਵੇ ਜਾਮ ਕਰਨ ਦਾ ਪ੍ਰੋਗਰਾਮ ਇੱਕ ਦਿਨ ਲਈ ਮੁੜ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਸ਼ੰਭੂ-ਖਨੌਰੀ ਬਾਰਡਰ ’ਤੇ ਹੋਏ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ, ਲੈਂਡ ਮਾਰਗੇਜ ਬੈਂਕਾਂ ਵੱਲੋਂ ਕਰਜ਼ਦਾਰ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ ਤੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਸਮੇਤ ਹੋਰ ਮੰਗਾਂ ਸਬੰਧੀ ਇਹ ਮੋਰਚਾ ਲਾਇਆ ਗਿਆ ਹੈ। Kotkapura News

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੁਝ ਮੰਗਾਂ ’ਤੇ ਕਾਰਵਾਈ ਕੀਤੀ ਗਈ ਹੈ ਪਰ ਜ਼ਿਆਦਾਤਰ ਮੰਗਾਂ ਅਜੇ ਵੀ ਪੈਂਡਿੰਗ ਹਨ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਤਿੱਖੇ ਸੰਘਰਸ਼ ਤੋਂ ਗੁਰੇਜ਼ ਨਹੀਂ ਕਰਨਗੇ ਤੇ ਆਉਣ ਵਾਲੇ ਦਿਨਾਂ ’ਚ ਰੇਲਵੇ ਟਰੈਕ ਤੇ ਨੈਸ਼ਨਲ ਹਾਈਵੇ ਜਾਮ ਕਰਨ ਵਰਗੇ ਸਖ਼ਤ ਕਦਮ ਚੁੱਕੇ ਜਾ ਸਕਦੇ ਹਨ। ਇਸ ਮਾਮਲੇ ’ਚ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅੱਜ ਇੱਕ ਮੀਟਿੰਗ ’ਚ ਗਏ ਹੋਏ ਹਨ, ਜਿਸ ਕਾਰਨ ਉਹ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਲਈ ਧਰਨੇ ਵਾਲੀ ਥਾਂ ’ਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਪ੍ਰਸ਼ਾਸਨ ਤੇ ਸਰਕਾਰ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਤੇ ਇਨ੍ਹਾਂ ਨੂੰ ਜਲਦ ਪੂਰਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। Kotkapura News

ਇਹ ਵੀ ਪੜ੍ਹੋ : CPI Rally: ਸੀਪੀਆਈ ਵੱਲੋਂ 1 ਸਤੰਬਰ ਦੀ ਰੈਲੀ ਲਈ ਪਿੰਡਾਂ ’ਚ ਮੁਹਿੰਮ ਸ਼ੁਰੂ

About The Author

Related Posts