NEET 2026: ਸੰਗਰੂਰ ਦੇ ਅਰਨਵ ਜਿੰਦਲ ਨੇ NEET-2026 ’ਚ ਰਚਿਆ ਇਤਿਹਾਸ
ਨੀਟ-2026 ’ਚ ਆਲ ਇੰਡੀਆ ’ਚ 50ਵਾਂ ਰੈਂਕ ਕੀਤਾ ਹਾਸਲ
ਲਹਿਰਾਗਾਗਾ (ਰਾਜ ਸਿੰਗਲਾ)। ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਦੇ ਹੋਣਹਾਰ ਵਿਦਿਆਰਥੀ ਅਰਨਵ ਜਿੰਦਲ ਪੁੱਤਰ ਅਸ਼ੋਕ ਜਿੰਦਲ ਨੇ ਨੀਟ-2026 ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਗਰੂਰ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ, ਪੰਜਾਬ ਭਰ ’ਚ ਤੀਜਾ ਰੈਂਕ ਤੇ ਆਲ ਇੰਡੀਆ ’ਚ 50ਵਾਂ ਰੈਂਕ ਹਾਸਲ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਤੇ ਸਮੁੱਚੇ ਜ਼ਿਲ੍ਹੇ ਦਾ ਨਾਂਅ ਦੇਸ਼ ਭਰ ’ਚ ਰੌਸ਼ਨ ਕਰ ਦਿੱਤਾ ਹੈ। ਅਰਨਵ ਦੀ ਇਸ ਇਤਿਹਾਸਕ ਸਫਲਤਾ ਨਾਲ ਲਹਿਰਾਗਾਗਾ ਸਮੇਤ ਪੂਰੇ ਸੰਗਰੂਰ ਜ਼ਿਲ੍ਹੇ ’ਚ ਖੁਸ਼ੀ ਤੇ ਮਾਣ ਦਾ ਮਾਹੌਲ ਹੈ। ਸ਼ਹਿਰ ਦੀਆਂ ਸਮਾਜਿਕ, ਧਾਰਮਿਕ ਤੇ ਸਿੱਖਿਆਕ ਸੰਸਥਾਵਾਂ ਵੱਲੋਂ ਅਰਨਵ ਤੇ ਉਸਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਲੋਕਾਂ ਨੇ ਕਿਹਾ ਕਿ ਅਰਨਵ ਦੀ ਇਹ ਉਪਲਬਧੀ ਸਾਬਤ ਕਰਦੀ ਹੈ ਕਿ ਸਖ਼ਤ ਮਿਹਨਤ, ਲਗਨ ਤੇ ਅਟੱਲ ਇਰਾਦੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਅਰਨਵ ਜਿੰਦਲ ਦੀ ਇਹ ਕਾਮਯਾਬੀ ਨਾ ਸਿਰਫ਼ ਸੰਗਰੂਰ ਜ਼ਿਲ੍ਹੇ ਲਈ ਸਗੋਂ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਪ੍ਰੇਰਣਾਦਾਇਕ ਮਿਸਾਲ ਬਣੇਗੀ।
Read Also : Advocate News: ਲੀਗਲ ਏਡ ਡਿਫੈਂਸ ਕੌਂਸਲ ਪਾਲਿਸੀ ਖਿਲਾਫ਼ ਵਕੀਲਾਂ ਦਾ ਰੋਸ ਹੋਰ ਤਿੱਖਾ, ਸ਼ਹਿਰ ’ਚ ਕੱਢਿਆ ਮਾਰਚ