Sanjeev Arora: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ

ਸੁਪਰੀਮ ਕੋਰਟ ਨੇ ਸੰਜੀਵ ਅਰੋੜਾ ਦੀ ਜਮਾਨਤ ਕੀਤੀ ਰੱਦ

Khushdeep Singh Picture
Published On

Sanjeev Arora: ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ, ਜੋ ਕਿ ਮਨੀ ਲਾਂਡਰਿੰਗ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਨ, ਦੀ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਡਾਕਟਰੀ ਆਧਾਰ ’ਤੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜ਼ੇਲ੍ਹ ਪ੍ਰਸ਼ਾਸਨ ਲੋੜ ਪੈਣ ’ਤੇ ਉਨ੍ਹਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਮੁਹੱਈਆ ਕਰਵਾਏਗਾ। ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ਇਸ ਸਮੇਂ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਵਿਚਾਰ ਅਧੀਨ ਹੈ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਹਾਈ ਕੋਰਟ ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਸੁਤੰਤਰ ਤੌਰ ’ਤੇ ਫੈਸਲਾ ਕਰੇਗੀ ਤੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਦੇ ਹੁਕਮ ਨਾਲ ਪ੍ਰਭਾਵਿਤ ਨਹੀਂ ਹੋਵੇਗੀ।

Read Also : Faridkot Police: ਫਰੀਦਕੋਟ ਪੁਲਿਸ ਨੇ ਲੱੁਟ ਦੀ ਸਾਜ਼ਿਸ਼ ਨਾਕਾਮ ਕੀਤੀ, 5 ਮੁਲਜ਼ਮ ਗ੍ਰਿਫਤਾਰ

About The Author

Related Posts