Punjab
Punjab School Merit List: ਸੰਤ ਮੋਹਨ ਦਾਸ ਸਕੂਲ ਨੇ ਰਚਿਆ ਇਤਿਹਾਸ, ਅੱਠਵੀਂ ਦੇ ਨਤੀਜਿਆਂ 'ਚ ਪੰਜਾਬ ਦੇ ਚੋਟੀ ਦੇ ਰੈਂਕਾਂ 'ਤੇ ਕਬਜ਼ਾ
ਫਰੀਦਕੋਟ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਮੈਰਿਟ ਪੁਜੀਸ਼ਨਾਂ
Punjab School Merit List: ਕੋਟਕਪੂਰਾ (ਅਜੈ ਮਨਚੰਦਾ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੀ ਮੋਹਰੀ ਵਿੱਦਿਅਕ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਭਰ ’ਚੋਂ ਟਾਪ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੀ ਚੜ੍ਹਤ ਨੂੰ ਬਰਕਰਾਰ ਰੱਖਿਆ।
ਇਸ ਸੰਸਥਾ ਦੀਆਂ ਹੋਣਹਾਰ ਵਿਦਿਆਰਥਣਾਂ ਜਸ਼ਨਦੀਪ ਕੌਰ ਸਪੁੱਤਰੀ ਹਰਪ੍ਰੀਤ ਸਿੰਘ ਨਿਵਾਸੀ ਭਲੂਰ ਨੇ 598/600 ਅੰਕ (99.67 ਪ੍ਰਤੀਸ਼ਤ) ਹਾਸਲ ਕਰਕੇ ਪੰਜਾਬ ਭਰ ਵਿੱਚ ਦੂਜਾ ਰੈਂਕ ਤੇ ਲਛਮੀ ਸਪੁੱਤਰੀ ਮਲਕੀਤ ਸਿੰਘ ਨਿਵਾਸੀ ਸੰਧਵਾਂ ਨੇ 597/600 ਅੰਕ (99.50 ਪ੍ਰਤੀਸ਼ਤ) ਹਾਸਲ ਕਰਕੇ ਪੰਜਾਬ ਭਰ ਵਿੱਚ ਤੀਜਾ ਰੈਂਕ, ਸੁਖਮਨਦੀਪ ਕੌਰ ਸਪੁੱਤਰੀ ਲਖਵੀਰ ਸਿੰਘ ਨਿਵਾਸੀ ਨਾਥੇ ਵਾਲਾ ਨੇ 595/600 ਅੰਕ (99.17 ਪ੍ਰਤੀਸ਼ਤ) ਹਾਸਲ ਕਰਕੇ ਪੰਜਾਬ ਭਰ ’ਚੋਂ ਪੰਜਵਾਂ ਰੈਂਕ, ਨੂਰ ਕੌਰ ਸਪੁੱਤਰੀ ਕੁਲਵਿੰਦਰ ਸਿੰਘ ਨਿਵਾਸੀ ਕੋਟਕਪੂਰਾ ਨੇ 592/600 ਅੰਕ(98.67 ਪ੍ਰਤੀਸ਼ਤ) ਹਾਸਲ ਕਰਕੇ ਪੰਜਾਬ ਭਰ ’ਚੋਂ ਅੱਠਵਾਂ ਰੈਂਕ, ਏਕਮ ਸਿੰਘ ਸਪੁੱਤਰ ਗੁਰਭੇਜ ਸਿੰਘ ਨਿਵਾਸੀ ਚੰਦਬਾਜਾ ਨੇ 586/600 ਅੰਕ (97.67 ਪ੍ਰਤੀਸ਼ਤ) ਪੰਜਾਬ ਭਰ ’ਚੋਂ 14ਵਾਂ ਰੈਂਕ ਅਤੇ ਸੁਖਪਰੀਤ ਸਿੰਘ ਸਪੁੱਤਰ ਗੁਰਤੇਜ ਸਿੰਘ ਨਿਵਾਸੀ ਭਲੂਰ 586/600 ਅੰਕ (97.67 ਪ੍ਰਤੀਸ਼ਤ) ਪੰਜਾਬ ਭਰ ’ਚੋਂ 14ਵਾਂ ਰੈਂਕ, ਜੈਸਮੀਨ ਕੌਰ ਸਪੁੱਤਰੀ ਮਨਪ੍ਰੀਤ ਸਿੰਘ ਨਿਵਾਸੀ ਧੂੜਕੋਟ 586/600 ਅੰਕ (97.67 ਪ੍ਰਤੀਸ਼ਤ) ਪੰਜਾਬ ਭਰ ’ਚੋਂ 14ਵਾਂ ਰੈਂਕ ਅਤੇ ਰਮਨਦੀਪ ਕੌਰ ਸਪੁੱਤਰੀ ਜਸਕਰਨ ਸਿੰਘ ਨਿਵਾਸੀ ਬੱਗੇਆਣਾ 585/600 ਅੰਕ (97.50 ਪ੍ਰਤੀਸ਼ਤ) ਹਾਸਲ ਕਰਕੇ ਪੰਜਾਬ ਭਰ ’ਚੋਂ 15ਵਾਂ ਰੈਂਕ ਪ੍ਰਾਪਤ ਕਰਕੇ ਆਪਣੀ ਸੰਸਥਾ, ਮਾਤਾ/ਪਿਤਾ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ।
ਇਹ ਵੀ ਪੜ੍ਹੋ: PSEB 8th Result: ਅੱਠਵੀਂ ਦੇ ਨਤੀਜਿਆਂ 'ਚ ਤਮੰਨਾ ਰਹੀ ਅੱਵਲ, 600 'ਚੋਂ 600 ਅੰਕ ਹਾਸਲ ਕਰਕੇ ਬਣੀ ਪੰਜਾਬ ਦੀ ਟੌਪਰ
ਮਾਨਯੋਗ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਵਿਦਿਆਰਥਣਾਂ ਨਾਲ ਵੀਡੀਓ ਕਾਨਫਰੰਸਿਂਗ ਰਾਹੀਂ ਗੱਲਬਾਤ ਕਰਦਿਆਂ ਇਹਨਾਂ ਵਿਦਿਆਰਥੀਆਂ,ਸਮੂਹ ਸਟਾਫ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਹਨਾਂ ਹੋਣਹਾਰ ਵਿਦਿਆਰਥਣਾਂ ਦੀ ਉਚੇਰੀ ਸਿੱਖਿਆ ਅਤੇ ਉਜਵਲ ਭਵਿੱਖ ਲਈ ਅਗਵਾਈ ਕੀਤੀ ਜਾਵੇਗੀ।
ਇਸ ਮੌਕੇ ਤੇ ਪ੍ਰਿੰਸੀਪਲ ਮੈਡਮ ਰੇਣੂਕਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ(ਸੈ.ਸਿੱ.) ਸ਼੍ਰੀਮਤੀ ਅੰਜਨਾ ਕੌਸ਼ਲ ਜੀ ਦੀ ਯੋਗ ਅਗਵਾਈ ਹੇਠ ਫਰੀਦਕੋਟ ਜਿਲ੍ਹਾ ਸਿੱਖਿਆ ਦੇ ਖੇਤਰ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਸੰਸਥਾਪਕ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਜਿੱਥੇ ਸੰਸਥਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ‘ਚ ਦੂਜਾ, ਤੀਜਾ ਅਤੇ ਪੰਜਵਾਂ ਰੈਂਕ ਹਾਸਲ ਕਰਕੇ ਇੱਕ ਮਾਣਮੱਤੀ ਪ੍ਰਾਪਤੀ ਕੀਤੀ ਹੈ, ਉੱਥੇ ਹੀ ਸਕੂਲ ਦੇ 17 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ, 11ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ, 11 ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ ਅਤੇ 9 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਅਤੇ ਸਕੂਲ ਦਾ ਸਮੁੱਚਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਦੇ ਪ੍ਰਿੰਸੀਪਲ ਮੈਡਮ ਰੇਣੂਕਾ ਨੇ ਦੱਸਿਆ ਕਿ ਵੱਖ-ਵੱਖ ਵਿਸ਼ਿਆਂ ਵਿੱਚ 100 ਪ੍ਰਤੀਸ਼ਤ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ‘ਚ ਪੰਜਾਬੀ ਵਿਸ਼ੇ ਵਿੱਚ 14 ਵਿਦਿਆਰਥੀ, ਸਾਇੰਸ ਵਿਸ਼ੇ ਵਿੱਚ 9 ਵਿਦਿਆਰਥੀ, ਹਿਸਾਬ ਵਿਸ਼ੇ ਵਿੱਚ 7 ਵਿਦਿਆਰਥੀ, ਸਮਾਜਿਕ ਸਿੱਖਿਆ ਵਿਸ਼ੇ ਵਿੱਚ 3 ਵਿਦਿਆਰਥੀ, ਅੰਗਰੇਜ਼ੀ ਵਿਸ਼ੇ ਵਿੱਚ 3 ਵਿਦਿਆਰਥੀ ਅਤੇ ਹਿੰਦੀ ਵਿਸ਼ੇ ਵਿੱਚ 1 ਵਿਦਿਆਰਥੀ ਸ਼ਾਮਲ ਹਨ।
ਇਸ ਮੌਕੇ ਉੱਪ ਜਿਲ੍ਹਾ ਸਿੱਖਿਆ ਅਫਸਰ(ਐ.ਸਿੱ.) ਪਵਨ ਕੁਮਾਰ, ਜਿਲ੍ਹਾ ਗਾਈਡੈਂਸ ਕੌਸਲਰ ਜਸਬੀਰ ਜੱਸੀ, ਜਿਲ੍ਹਾ ਖੇਤਰੀ ਬੁੱਕ ਡਿੱਪੂ ਫਰੀਦਕੋਟ ਦੇ ਮੈਨੇਜਰ ਮਨਦੀਪ ਕੌਰ ਤੇ ਡਿਪਟੀ ਮੈਨੇਜਰ ਬਲਰਾਜ ਸਿੰਘ ਨੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਤੇ ਪ੍ਰਿੰ: ਐੱਚ ਐੱਸ ਸਾਹਨੀ ਨੇ ਸੰਸਥਾ ਦਾ ਇਹ ਨਤੀਜਾ ਮਰਹੂਮ ਪ੍ਰਿੰਸੀਪਲ ਸਵਰਨਜੀਤ ਕੌਰ ‘ਸਿੰਮੀ ਥਾਪਰ’ ਨੂੰ ਸਮਰਪਿਤ ਕੀਤਾ। ਇਸ ਮੌਕੇ ਟਰੱਸਟੀ ਸੰਤੋਖ ਸਿੰਘ ਸੋਢੀ ਤੇ ਪ੍ਰਬੰਧਕ ਮੈਡਮ ਮੇਘਾ ਥਾਪਰ, ਪ੍ਰਿੰ: ਨਰਿੰਦਰ ਮੱਕੜ,ਕੈਂਪਸ ਕੋਆਰਡੀਨਟਰ ਮਨਜੀਤ ਕੌਰ, ਕੋਆਰਡੀਨੇਟਰ ਦਰਸ਼ਨਾ ਦੇਵੀ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ , ਸੁਪਰਡੈਂਟ ਲਖਵੀਰ ਸ਼ਰਮਾਂ, ਜਸਪਾਲ ਸਿੰਘ ,ਗੁਰਮੇਜ ਸਿੰਘ, ਰਾਜ ਕੁਮਾਰ ਕੋਚਰ ਤੇ ਸਮੂਹ ਸਟਾਫ ਹਾਜ਼ਰ ਸਨ।
