12th Results: ਸੰਤ ਮੋਹਨ ਦਾਸ ਸਕੂਲ ਨੇ ਬਾਰ੍ਹਵੀਂ ਦੇ ਨਤੀਜਿਆਂ ’ਚ ਲਹਿਰਾਇਆ ਪਰਚਮ

ਫਰੀਦਕੋਟ, ਮੋਗਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ’ਚ ਪਹਿਲਾ ਸਥਾਨ, ਪੰਜਾਬ ਭਰ ’ਚ ਹਾਸਲ ਕੀਤੀਆਂ ਦੋ ਮੈਰਿਟ ਪੁਜੀਸ਼ਨਾਂ

Satinder Mathur  Picture
Published On

12th Results: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਰੀਦਕੋਟ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਸਕੂਲ ਦੀ ਹੋਣਹਾਰ ਵਿਦਿਆਰਥਣ ਗੁਰਪ੍ਰੀਤ ਕੌਰ ਪੁੱਤਰੀ ਗੁਰਪਿੰਦਰ ਸਿੰਘ ਵਾਸੀ ਮੱਲਕੇ ਨੇ 493/500 ਅੰਕ (98.60 ਪ੍ਰਤੀਸ਼ਤ) ਪ੍ਰਾਪਤ ਕਰਕੇ ਪੰਜਾਬ ਭਰ ਵਿੱਚ 8ਵਾਂ ਰੈਂਕ ਹਾਸਲ ਕੀਤਾ, ਜਦੋਂਕਿ ਰਾਜਵੀਰ ਕੌਰ ਪੁੱਤਰੀ ਜਸਵੀਰ ਸਿੰਘ ਵਾਸੀ ਕੋਟ ਸੁਖੀਆ ਨੇ 488/500 ਅੰਕ (97.60 ਪ੍ਰਤੀਸ਼ਤ) ਪ੍ਰਾਪਤ ਕਰਕੇ ਪੰਜਾਬ ਭਰ ਵਿੱਚ 13ਵਾਂ ਰੈਂਕ ਹਾਸਲ ਕੀਤਾ।

ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਦੱਸਿਆ ਕਿ ਬਾਰ੍ਹਵੀਂ ਕਲਾਸ ਵਿੱਚ ਕੁੱਲ 105 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਦੇ ਹੋਰ ਹੋਣਹਾਰ ਵਿਦਿਆਰਥੀਆਂ ਵਿੱਚ ਸੁਪਨਪ੍ਰੀਤ ਸਿੰਘ ਅਤੇ ਲਵਪ੍ਰੀਤ ਪਲਤਾ ਨੇ 96 ਪ੍ਰਤੀਸ਼ਤ, ਕੁਲਜੀਤ ਸਿੰਘ, ਜੈਸਮੀਨ ਕੌਰ ਅਤੇ ਗੁਰਅਸੀਸ ਕੌਰ ਨੇ 95.8 ਪ੍ਰਤੀਸ਼ਤ, ਜਦਕਿ ਹਸ਼ਮੀਤ ਸਿੰਘ ਅਤੇ ਨਵਜੋਤ ਕੌਰ ਨੇ 95.6 ਪ੍ਰਤੀਸ਼ਤ ਅੰਕ ਹਾਸਲ ਕੀਤੇ।

ਉਨ੍ਹਾਂ ਦੱਸਿਆ ਕਿ 9 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ, 23 ਨੇ 90 ਪ੍ਰਤੀਸ਼ਤ ਤੋਂ ਵੱਧ ਅਤੇ 53 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ। ਬਾਕੀ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ। ਸਕੂਲ ਦੇ 13 ਵਿਦਿਆਰਥੀਆਂ ਨੇ ਪੰਜਾਬੀ, ਅੰਗਰੇਜ਼ੀ, ਫਿਜ਼ਿਕਸ, ਕੈਮਿਸਟਰੀ, ਗਣਿਤ ਅਤੇ ਡਰਾਇੰਗ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਮੈਡਮ ਰੇਣੂਕਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਸ੍ਰੀਮਤੀ ਅੰਜਨਾ ਕੌਸ਼ਲ ਦੀ ਅਗਵਾਈ ਹੇਠ ਫਰੀਦਕੋਟ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉੱਚਾਈਆਂ ਛੂਹ ਰਿਹਾ ਹੈ।

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ, ਜ਼ਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਜੱਸੀ, ਮਨਦੀਪ ਕੌਰ, ਬਲਰਾਜ ਸਿੰਘ ਸਮੇਤ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ ਹਾਜ਼ਰ ਸਨ। ਸਕੂਲ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਅਤੇ ਪ੍ਰਿੰਸੀਪਲ ਐੱਚ.ਐੱਸ. ਸਾਹਨੀ ਨੇ ਇਹ ਸ਼ਾਨਦਾਰ ਨਤੀਜਾ ਮਰਹੂਮ ਪ੍ਰਿੰਸੀਪਲ ਮੈਡਮ ਸਵਰਨਜੀਤ ਕੌਰ ਸਿੰਮੀ ਥਾਪਰ ਨੂੰ ਸਮਰਪਿਤ ਕੀਤਾ।

12th Results
ਫਰੀਦਕੋਟ: ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਪੰਜਾਬ ਪੱਧਰ ‘ਤੇ ਮੈਰਿਟ ਸਥਾਨ ਹਾਸਲ ਕਰਨ ਵਾਲੇ ਅਤੇ 95 ਪ੍ਰਤੀਸ਼ਤ ਤੋਂ ਵੱਧ ਅੰਕ ਲੈਣ ਵਾਲੇ ਹੋਣਹਾਰ ਵਿਦਿਆਰਥੀ।

About The Author

Related Posts