Sardulgarh News: ਕੁਸ਼ੱਲਿਆ ਦੇਵੀ ਇੰਸਾਂ ਬਣੇ ਸਰੀਰਦਾਨੀ, ਬਲਾਕ ਦੇ 71ਵੇਂ ਅਤੇ ਸ਼ਹਿਰ ਦੇ 10ਵੇਂ ਸਰਰੀਦਾਨੀ ਬਣਨ ਦਾ ਖੱਟਿਆ ਮਾਣ

ਸਰੀਰਦਾਨੀ ਕੁਸ਼ੱਲਿਆ ਦੇਵੀ ਇੰਸਾਂ ਅਮਰ ਰਹੇ ਦੇ ਨਾਅਰਿਆਂ ਦੇ ਨਾਲ ਅੰਤਿਮ ਵਿਦਾਇਗੀ ਦਿੱਤੀ

Ravinder Sharma Picture
Published On

ਸਰਦੂਲਗੜ੍ਹ (ਗੁਰਜੀਤ ਸ਼ੀਂਹ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਅਤੇ ਸ਼ਹਿਰ ਸਰਦੂਲਗੜ੍ਹ ਵਾਸੀ ਕੁਸ਼ੱਲਿਆ ਦੇਵੀ ਇੰਸਾਂ (70) ਪਤਨੀ ਸੰਤ ਲਾਲ ਇੰਸਾਂ ਨੇ ਬਲਾਕ ਦੇ 71ਵੇਂ ਅਤੇ ਸ਼ਹਿਰ ਦੇ 10ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ । ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਜਲਾਉਣ ਦੀ ਥਾਂ ਪਰਿਵਾਰ ਵੱਲੋਂ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ, ਜਿਸ ਨਾਲ ਮੈਡੀਕਲ ਦੇ ਵਿਦਿਆਰਥੀਆਂ ਨੂੰ ਬਿਮਾਰੀਆਂ ਤੋਂ ਬਚਾਅ ਸਬੰਧੀ ਖੋਜਾਂ ਕਰਨ ’ਚ ਮੱਦਦ ਮਿਲੇਗੀ।

ਜਾਣਕਾਰੀ ਅਨੁਸਾਰ ਕੁਸ਼ੱਲਿਆ ਦੇਵੀ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆ ਜਿਉਂਦੇ ਜੀਅ ਪ੍ਰਣ ਕੀਤਾ ਹੋਇਆ ਸੀ ਕਿ ਉਸ ਦੇ ਦਿਹਾਂਤ ਉਪਰੰਤ ਉਸ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਜਾਵੇ ਉਨ੍ਹਾਂ ਵੱਲੋਂ ਲਏ ਪ੍ਰਣ ਨੂੰ ਪੂਰਾ ਕਰਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ । ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸੰਸਕਾਰਮ ਯੂਨੀਵਰਸਿਟੀ ਪਟੌਦਾ, ਜ਼ਿਲ੍ਹਾ ਝੱਜਰ (ਹਰਿਆਣਾ) ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ, ਜਿਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਨਵੀਆਂ-ਨਵੀਆਂ ਖੋਜਾਂ ਕਰਕੇ ਬਿਮਾਰੀਆਂ ਤੋਂ ਬਚਾਅ ਦੇ ਹੱਲ ਲੱਭਣਗੇ ।

ਮ੍ਰਿਤਕ ਦੇ ਨਿਵਾਸ ਸਥਾਨ ਤੋਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਇਲਾਕਾ ਨਿਵਾਸੀਆਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫ਼ੇਅਰ ਕਮੇਟੀ ਦੇ ਸੇਵਾਦਾਰਾਂ ਤੇ ਸਾਧ ਸੰਗਤ ਵੱਲੋਂ ‘ਸਰੀਰਦਾਨੀ ਕੁਸ਼ੱਲਿਆ ਦੇਵੀ ਇੰਸਾਂ ਅਮਰ ਰਹੇ ’ ਅਤੇ  ‘ਸਰੀਰਦਾਨ ਮਹਾਂ ਦਾਨ ’ ਦੇ ਆਕਾਸ਼ ਗੁੰਜਾਊਂ ਨਾਅਰਿਆਂ ਦੇ ਨਾਲ ਕਾਫਲੇ ਦੇ ਰੂਪ ਵਿਚ ਅੰਤਿਮ ਵਿਦਾਇਗੀ ਦਿੱਤੀ ਗਈ । ਇਸ ਮੌਕੇ ਫੁੱਲਾਂ ਨਾਲ ਸਜੀ ਐਂਬੂਲੈਂਸ ਨੂੰ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਵੱਲੋਂ ਹਰੀ ਝੰਡੀ ਦਿਖਾ ਕੇ ਮੈਡੀਕਲ ਕਾਲਜ ਲਈ ਰਵਾਨਾ ਕੀਤਾ ਗਿਆ 

 ਇਸ ਮੌਕੇ ਮਿੱਠੂ ਰਾਮ ਇੰਸਾਂ , ਬਲਵਾਨ ਇੰਸਾਂ, ਕਰਨੈਲ ਇੰਸਾਂ, ਕਾਲਾ ਸਿੰਘ, ਜਗਦੀਸ਼ ਰਾਏ ਇੰਸਾਂ , ਵਿਸ਼ਨੂੰ ਇੰਸਾਂ, ਬਾਜ ਸਿੰਘ, ਮੁੰਸ਼ੀ ਇੰਸਾਂ, ਨਾਇਬ ਸਿੰਘ, ਲੱਭੀ ਇੰਸਾਂ, ਡਾ. ਵਕੀਲ ਚੰਦ, ਭਗਵਾਨ ਦਾਸ, ਸ਼ਗਨ ਲਾਲ ਅਤੇ ਭਜਨ ਲਾਲ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।

ਸਰੀਰਦਾਨ ਇੱਕ ਨੇਕ ਉਪਰਾਲਾ : ਐੱਸਐੱਮਓ

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵੇਦ ਪ੍ਰਕਾਸ਼ ਸੰਧੂ ਨੇ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰੀਰਦਾਨ ਇੱਕ ਬਹੁਤ ਹੀ ਨੇਕ ਉਪਰਾਲਾ ਹੈ। ਇਸ ਨਾਲ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਹੋਵੇਗਾ ਅਤੇ ਉਹ ਭਵਿੱਖ ਵਿੱਚ ਬਿਹਤਰ ਡਾਕਟਰ ਬਣ ਕੇ ਸਮਾਜ ਦੀ ਸੇਵਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦਾ ਇਹ ਉਪਰਾਲਾ ਹੋਰਨਾਂ ਲੋਕਾਂ ਲਈ ਵੀ ਪ੍ਰੇਰਨਾ ਸਰੋਤ ਬਣੇਗਾ।

Read Also: ਮਾਨਸਾ ਜ਼ਿਲ੍ਹੇ ਦੀ ਧੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ’ਚ ਦੇਸ਼ ਭਰ ’ਚੋਂ ਮੋਹਰੀ

Comments

Post Your Comment

About The Author

Related Posts