Punjab Veterinary Department News: ਸਤਨਾਮ ਸਿੰਘ ਵੈਟਰਨਰੀ ਇੰਸਪੈਕਟਰਾਂ ਦੇ ਜ਼ਿਲ੍ਹਾ ਪ੍ਰਧਾਨ ਬਣੇ

ਸੀਨੀਅਰ ਵੈਟਰਨਰੀ ਇੰਸਪੈਕਟਰ ਆਗੂ ਕੁਲਬਰਿੰਦਰ ਸਿੰਘ ਨੂੰ ਸਟੇਟ ਕਮੇਟੀ ਲਈ ਨਾਮਜ਼ਦ ਕੀਤਾ

Satinder Mathur  Picture
Published On

Punjab Veterinary Department News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀਆਂ ਸੂਬਾ ਪੱਧਰ ’ਤੇ ਚੱਲ ਰਹੀਆਂ ਜਥੇਬੰਦਕ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਚੋਣ ਸੂਬਾ ਕਮੇਟੀ ਆਬਜ਼ਰਵਰ ਸੰਦੀਪ ਚੌਧਰੀ ਦੀ ਨਿਗਰਾਨੀ ਹੇਠ ਹੋਈ। ਜਿਸ ਵਿੱਚ ਇੰਸਪੈਕਟਰ ਸਤਨਾਮ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਸੀਨੀਅਰ ਵੈਟਰਨਰੀ ਇੰਸਪੈਕਟਰ ਆਗੂ ਕੁਲਬਰਿੰਦਰ ਸਿੰਘ ਨੂੰ ਸਟੇਟ ਕਮੇਟੀ ਲਈ ਨਾਮਜ਼ਦ ਕੀਤਾ ਗਿਆ। ਬਾਕੀ ਚੁਣੇ ਗਏ ਅਹੁਦੇਦਾਰਾਂ ਵਿੱਚ ਜਗਸੀਰ ਸਿੰਘ ਮੀਤ ਪ੍ਰਧਾਨ, ਬਲਜਿੰਦਰ ਸਿੰਘ ਸਕੱਤਰ ਅਤੇ ਸੰਦੀਪ ਕੁਮਾਰ ਵਿੱਤ ਸਕੱਤਰ ਚੁਣੇ ਗਏ।

ਇਹ ਵੀ ਪੜ੍ਹੋ: Uttarakhand News: ਮੁੱਖ ਮੰਤਰੀ ਧਾਮੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ 

ਇਸ ਮੌਕੇ ਨਵੀਂ ਚੁਣੀ ਗਈ ਟੀਮ ਨੇ ਜ਼ਿਲ੍ਹੇ ਦੇ ਸਮੂਹ ਵੈਟਰਨਰੀ ਇੰਸਪੈਕਟਰਾਂ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਵੈਟਰਨਰੀ ਇੰਸਪੈਕਟਰਾਂ ਨੂੰ ਕੰਮ-ਕਾਜ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦਾ ਸੁਚਾਰੂ ਢੰਗ ਨਾਲ ਹੱਲ ਕਰਨ ਦੇ ਯਤਨ ਕੀਤੇ ਜਾਣਗੇ। 

ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੀ ਮਜ਼ਬੂਤੀ ਅਤੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਲਈ ਜਥੇਬੰਦੀ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਜੇਕਰ ਲੋੜ ਪਈ ਤਾਂ ਕਿਸੇ ਵੀ ਪੱਧਰ ’ਤੇ ਸੰਘਰਸ਼ ਤੋਂ ਪਾਸਾ ਨਹੀਂ ਵੱਟਿਆ ਜਾਵੇਗਾ। ਇਸ ਮੌਕੇ ਸੂਬਾ ਨਿਗਰਾਨ ਸੰਦੀਪ ਚੌਧਰੀ ਨੇ ਜ਼ਿਲ੍ਹੇ ਦੀ ਚੋਣ ਸਰਬ-ਸੰਮਤੀ ਨਾਲ ਕਰਾਉਣ ਲਈ ਸਮੁੱਚੇ ਜ਼ਿਲ੍ਹੇ ਦੇ ਵੈਟਰਨਰੀ ਇੰਸਪੈਕਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਤਹਿਸੀਲ ਬੱਸੀ ਪਠਾਣਾਂ ਦੇ ਪ੍ਰਧਾਨ ਗੁਰਮੀਤ ਸਿੰਘ, ਤਹਿਸੀਲ ਖਮਾਣੋਂ ਦੇ ਪ੍ਰਧਾਨ ਸਰਜਿੰਦਰ ਸਿੰਘ, ਤਹਿਸੀਲ ਸਰਹਿੰਦ ਦੇ ਪ੍ਰਧਾਨ ਮਨਦੀਪ ਸਿੰਘ ਅਤੇ ਤਹਿਸੀਲ ਅਮਲੋਹ ਦੇ ਪ੍ਰਧਾਨ ਮਨਿੰਦਰ ਸਿੰਘ ਤੋਂ ਇਲਾਵਾ ਸਰਬਜੀਤ ਸਿੰਘ, ਹਰਮਨਪ੍ਰੀਤ ਸਿੰਘ, ਅਰਸਪ੍ਰੀਤ ਕੌਰ, ਅਮਨ ਬਤਰਾ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਖਮਾਣੋਂ, ਤਰਨਦੀਪ ਸਿੰਘ, ਸੁਨੀਲ ਕੁਮਾਰ ਅਤੇ ਬਬਨਜੀਤ ਸਿੰਘ ਆਦਿ ਵੈਟਰਨਰੀ ਇੰਸਪੈਕਟਰ ਵੀ ਮੌਜ਼ੂਦ ਸਨ।

Comments

Post Your Comment

About The Author

Related Posts