Body Donation: ਸਤਵੀਰ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ

ਸਰੀਰਦਾਨ ਇੱਕ ਬਹੁਤ ਹੀ ਸ਼ਲਾਘਾਯੋਗ ਕਾਰਜ : ਪ੍ਰਿੰਸੀਪਲ

Ravinder Sharma Picture
Published On

ਭੁੱਚੋ ਮੰਡੀ (ਸੁਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਬਲਾਕ ਭੁੱਚੋ ਮੰਡੀ ਦੇ ਪਿੰਡ ਬੀਬੀ ਵਾਲਾ ਵਾਸੀ ਸਤਵੀਰ ਇੰਸਾਂ (65) ਪੁੱਤਰ ਓਮ ਪ੍ਰਕਾਸ਼ ਇੰਸਾਂ ਨੇ ਪਿੰਡ ਬੀਬੀ ਵਾਲਾ ਦੇ ਪਹਿਲੇ ਤੇ ਬਲਾਕ ਭੁੱਚੋ ਮੰਡੀ ਦੇ 31ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ, ਜਿਨ੍ਹਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ ਜਾਣਕਾਰੀ ਅਨੁਸਾਰ ਸਤਵੀਰ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਜਿਊਂਦੇ ਜੀਅ ਦੇਹਾਂਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ।

Budho-Mandi

ਉਹਨਾਂ ਵੱਲੋਂ ਲਏ ਪ੍ਰਣ ਨੂੰ ਪੂਰਾ ਕਰਦਿਆਂ ਉਹਨਾਂ ਦੀ ਪਤਨੀ ਸੁਮਿੱਤਰਾ ਦੇਵੀ ਇੰਸਾਂ, ਪੁੱਤਰਾਂ ਸੋਨੂੰ ਇੰਸਾਂ, ਸਤੀਸ਼ ਕੁਮਾਰ ਇੰਸਾਂ ਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਉਹਨਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਐੱਸਐੱਚਕੇਐੱਮ ਹਸਪਤਾਲ ਨੁਹਲੌਰ ਫਤਿਆਬਾਦ ਵਿਖੇ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ, ਜਿੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਮੈਡੀਕਲ ਖੋਜਾਂ ਕਰਕੇ ਵਧੀਆ ਡਾਕਟਰ ਬਣਨਗੇ।

ਇਸ ਮੌਕੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ, ਵੱਡੀ ਗਿਣਤੀ ’ਚ ਸਾਧ-ਸੰਗਤ ਤੇ ਇਲਾਕਾ ਨਿਵਾਸੀਆਂ ਵੱਲੋਂ ‘ਸਰੀਰਦਾਨ ਮਹਾਂਦਾਨ’ ਤੇ ‘ਸਰੀਰਦਾਨੀ ਸਤਵੀਰ ਇੰਸਾਂ ਅਮਰ ਰਹੇ’ ਦੇ ਆਕਾਸ਼ ਗੁਜਾਊਂ ਨਾਅਰਿਆਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਰਣਜੀਤ ਸਿੰਘ ਇੰਸਾਂ, ਪ੍ਰੇਮੀ ਸੇਵਕ ਰਾਜੇਸ਼ ਲਡਵਾਲ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ ਗੁਰਵਿੰਦਰ ਸਿੰਘ ਇੰਸਾਂ, ਲਾਭ ਸਿੰਘ ਇੰਸਾਂ, ਬਲਜਿੰਦਰ ਸਿੰਘ ਇੰਸਾਂ, ਸੁਖਜਿੰਦਰ ਸਿੰਘ ਇੰਸਾਂ, ਅਵਤਾਰ ਸਿੰਘ ਇੰਸਾਂ, ਬਲਵਿੰਦਰ ਸਿੰਘ ਇੰਸਾਂ, ਰਾਜ ਕੁਮਾਰ ਇੰਸਾਂ, ਮਹੀਪਾਲ ਇੰਸਾਂ, ਰਮੇਸ਼ ਕੁਮਾਰ ਇੰਸਾਂ, ਸ਼ਾਮ ਲਾਲ ਇੰਸਾਂ ਤੇ ਸਾਧ-ਸੰਗਤ ਹਾਜ਼ਰ ਸੀ।  

ਬਹੁਤ ਹੀ ਸ਼ਲਾਘਾਯੋਗ ਕਾਰਜ: ਪ੍ਰਿੰਸੀਪਲ

Principal

ਇਸ ਮੌਕੇ ਡਾ. ਗੁਰਪ੍ਰੀਤ ਕੌਰ ਪ੍ਰਿੰਸੀਪਲ ਸਰਕਾਰੀ ਸਕੂਲ ਲੜਕੀਆਂ ਭੁੱਚੋ ਮੰਡੀ ਨੇ ਕਿਹਾ ਕਿ ਸਤਵੀਰ ਇੰਸਾਂ ਵੱਲੋਂ ਕੀਤਾ ਗਿਆ ਸਰੀਰਦਾਨ ਇੱਕ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਉਹਨਾਂ ਕਿਹਾ ਕਿ ਸਾਨੂੰ ਮ੍ਰਿਤਕ ਸਰੀਰ ਨੂੰ ਜਲਾਉਣਾ ਨਹੀਂ ਚਾਹੀਦਾ, ਸਗੋਂ ਉਸ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਨਾ ਚਾਹੀਦਾ ਹੈ ਤਾਂ ਜੋ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਮਨੁੱਖੀ ਸਰੀਰ ’ਤੇ ਮੈਡੀਕਲ ਖੋਜਾਂ ਕਰ ਸਕਣ ਤੇ ਸਮਾਜ ’ਚ ਆਪਣਾ ਵਧੀਆ ਯੋਗਦਾਨ ਪਾ ਸਕਣ। ਉਨ੍ਹਾਂ ਪੂਜਨੀਕ ਗੁਰੂ ਜੀ ਦੀ ਪਵਿੱਤਰ ਸਿੱਖਿਆ ਦੀ ਸਰਾਹਨਾ ਕਰਦਿਆਂ ਕਿਹਾ ਕਿ ਧੰਨ ਹਨ ਅਜਿਹੇ ਗੁਰੂ ਜੀ ਜੋ ਆਪਣੇ ਸ਼ਰਧਾਲੂਆਂ ਨੂੰ ਅਜਿਹੀ ਸਿੱਖਿਆ ਦਿੰਦੇ ਹਨ।

About The Author

Related Posts