ਐਸਸੀ ਕਮਿਸ਼ਨ ਵੱਲੋਂ Ravneet Bittu ਦੀ ਸ਼ਬਦਾਵਲੀ ਸਬੰਧੀ ਐਸਐਸਪੀ ਸੰਗਰੂਰ ਤੋਂ ਰਿਪੋਰਟ ਤਲਬ

ਸੋਸ਼ਲ ਮੀਡੀਆ ਰਾਹੀਂ ਮਾਮਲਾ ਆਇਆ ਸਾਹਮਣੇ: ਜਸਵੀਰ ਸਿੰਘ ਗੜ੍ਹੀ

Ravinder Sharma Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸ਼ੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ। 

Read Also : Ludhiana ਜ਼ਿਲ੍ਹੇ ਦੀਆਂ ਨਗਰ ਕੌਂਸਲ ਚੋਣਾਂ, ਆਮ ਆਦਮੀ ਪਾਰਟੀ ਦਾ ਦਬਦਬਾ, ਕਾਂਗਰਸ ਦੂਜੇ ਨੰਬਰ ’ਤੇ

About The Author

Related Posts