Punjab Schools: ਸਕੂਲਾਂ ਦੀ ਹੁਣ ਨਹੀਂ ਚੱਲੇਗੀ ਮਨਮਰਜ਼ੀ, ਪੰਜਾਬ ’ਚ ਸਕੂਲ ਫੀਸ ਰੈਗੂਲੇਸ਼ਨ ਸੋਧ ਆਰਡੀਨੈਂਸ ਨੂੰ ਮਨਜ਼ੂਰੀ, ਮੁੱਖ ਮੰਤਰੀ ਨੇ ਰਾਜਪਾਲ ਦਾ ਕੀਤਾ ਧੰਨਵਾਦ

ਰਾਜਪਾਲ ਨੇ ਬੱਚਿਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਲਏ ਗਏ ਸਰਕਾਰ ਦੇ ਮਹੱਤਵਪੂਰਨ ਫੈਸਲੇ ’ਤੇ ਆਪਣੀ ਮਨਜ਼ੂਰੀ ਦੇ ਕੇ ਵੱਡੀ ਰਾਹਤ ਦਿੱਤੀ: CM Mann

Ravinder Sharma Picture
Published On

ਚੰਡੀਗੜ। ਪੰਜਾਬ ਵਿੱਚ ਨਿੱਜੀ ਸਕੂਲਾਂ ਵੱਲੋਂ ਮਨਮਾਨੀ ਫੀਸ ਵਾਧੇ ’ਤੇ ਰੋਕ ਲਗਾਉਣ ਦੀ ਦਿਸ਼ਾ ਵਿੱਚ ਸੂਬਾ ਸਰਕਾਰ ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਦੇ ਰਾਜਪਾਲ ਨੇ ‘ਦਿ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨਏਡਿਡ ਐਜੂਕੇਸ਼ਨ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਆਰਡੀਨੈਂਸ, 2026’ ’ਤੇ ਦਸਤਖਤ ਕਰ ਦਿੱਤੇ ਹਨ। ਇਸ ਦੇ ਨਾਲ ਹੀ ਹੁਣ ਸੂਬੇ ਦੇ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲ ਆਪਣੀ ਮਰਜ਼ੀ ਨਾਲ ਫੀਸ ਵਿੱਚ 5 ਫੀਸਦੀ ਤੋਂ ਵੱਧ ਦਾ ਵਾਧਾ ਨਹੀਂ ਕਰ ਸਕਣਗੇ।

Read Also : ਡੇਂਗੂ ਬੁਖਾਰ ਤੋਂ ਬਚਾਅ ਲਈ ਜ਼ਰੂਰੀ ਉਪਾਅ, ਖੜ੍ਹਾ ਹੋਇਆ ਸਾਫ਼ ਪਾਣੀ ਵੀ ਸਿਹਤ ਲਈ ਹਾਨੀਕਾਰਕ, ਡਾ. ਉਪਿੰਦਰ ਸਿੰਘ ਤੇ ਡਾ. ਸੁਨੀਤਾ ਤੋਂ ਜਾਣੋ ਬਚਾਅ ਦੇ ਤਰੀਕੇ

ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਸਬੰਧ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਰਾਜਪਾਲ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਪੰਜਾਬ ਦੇ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਲਿਆ ਗਿਆ ਵੱਡਾ ਫੈਸਲਾ ਦੱਸਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਨੇ ਬੱਚਿਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਲਏ ਗਏ ਸਰਕਾਰ ਦੇ ਮਹੱਤਵਪੂਰਨ ਫੈਸਲੇ ’ਤੇ ਆਪਣੀ ਮਨਜ਼ੂਰੀ ਦੇ ਕੇ ਵੱਡੀ ਰਾਹਤ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਦੀਆਂ ਸ਼ਿਕਾਇਤਾਂ ਲੰਬੇ ਸਮੇਂ ਤੋਂ ਮਿਲ ਰਹੀਆਂ ਸਨ, ਜਿਸ ਨਾਲ ਆਮ ਪਰਿਵਾਰਾਂ ’ਤੇ ਵਿੱਤੀ ਬੋਝ ਵਧ ਰਿਹਾ ਹੈ। ਇਸੇ ਦੇ ਮੱਦੇਨਜ਼ਰ ਸਰਕਾਰ ਨੇ ਇਹ ਸੋਧ ਆਰਡੀਨੈਂਸ ਪੇਸ਼ ਕੀਤਾ।

ਸਕੂਲ ਨਹੀਂ ਕਰ ਸਕਣਗੇ ਮਨਮਰਜੀ

ਮੁੱਖ ਮੰਤਰੀ ਅਨੁਸਾਰ, ਆਰਡੀਨੈਂਸ ਲਾਗੂ ਹੋਣ ਤੋਂ ਬਾਅਦ ਹੁਣ ਕੋਈ ਵੀ ਨਿੱਜੀ ਸਕੂਲ ਆਪਣੀ ਇੱਛਾ ਅਨੁਸਾਰ ਫੀਸ ਨਹੀਂ ਵਧਾ ਸਕੇਗਾ। ਜੇਕਰ ਫੀਸ ਵਿੱਚ ਵਾਧਾ ਕਰਨਾ ਹੋਵੇਗਾ ਤਾਂ ਉਹ ਨਿਰਧਾਰਤ ਸੀਮਾ ਦੇ ਅੰਦਰ ਹੀ ਸੰਭਵ ਹੋਵੇਗਾ ਅਤੇ 5 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਨਹੀਂ ਕੀਤਾ ਜਾ ਸਕੇਗਾ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਲੱਖਾਂ ਮਾਪਿਆਂ ਨੂੰ ਰਾਹਤ ਮਿਲੇਗੀ ਅਤੇ ਸਿੱਖਿਆ ਦੇ ਨਾਂਅ ’ਤੇ ਹੋਣ ਵਾਲੀ ਮਨਮਾਨਰਜੀ ’ਤੇ ਰੋਕ ਲੱਗੇਗੀ।

ਇੰਟਰਨੈੱਟ ਮੀਡੀਆ ’ਤੇ ਸਾਂਝੇ ਕੀਤੇ ਗਏ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਹਰ ਬੱਚੇ ਦਾ ਅਧਿਕਾਰ ਹੈ ਅਤੇ ਸਰਕਾਰ ਆਮ ਲੋਕਾਂ ਦੀ ਜੇਬ ’ਤੇ ਪੈਣ ਵਾਲੇ ਵਾਧੂ ਆਰਥਿਕ ਬੋਝ ਨੂੰ ਘੱਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਗੁਣਵੱਤਾਪੂਰਨ ਸਿੱਖਿਆ ਉਪਲੱਬਧ ਕਰਾਉਣਾ ਹੈ, ਨਾ ਕਿ ਸਿੱਖਿਆ ਨੂੰ ਕਮਾਈ ਦਾ ਮਾਧਿਅਮ ਬਣਨ ਦੇਣਾ।

About The Author

Related Posts