Farmers Welfare Punjab: ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਪਸ਼ੂ ਪ੍ਰਬੰਧਨ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਸੰਤੁਲਿਤ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ

Satinder Mathur  Picture
Published On

Farmers Welfare Punjab: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਮਜ਼ਬੂਤ ਕਰਨ, ਦੁੱਧ ਉਤਪਾਦਨ ਵਧਾਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪਸ਼ੂਆਂ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨਾ ਬੇਹੱਦ ਜ਼ਰੂਰੀ ਹੈ। ਇਹ ਗੱਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਭਵਨ ਵਿਖੇ ਵੈਟਰਨਰੀ ਅਫ਼ਸਰਾਂ ਲਈ ਕਰਵਾਏ ਸੂਬਾ ਪੱਧਰੀ ਤਕਨੀਕੀ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਕਹੀ।

ਉਨ੍ਹਾਂ ਵੈਟਰਨਰੀ ਅਫ਼ਸਰਾਂ ਨੂੰ ਰਵਾਇਤੀ ਇਲਾਜ ਦੇ ਨਾਲ-ਨਾਲ ਬਿਮਾਰੀਆਂ ਦੀ ਰੋਕਥਾਮ ਲਈ ਪਹਿਲਾਂ ਤੋਂ ਉਪਰਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਸੰਤੁਲਿਤ ਖੁਰਾਕ, ਚੰਗੀ ਨਸਲ, ਬਿਹਤਰ ਪ੍ਰਜਨਣ ਪ੍ਰਬੰਧਨ, ਫਾਰਮਾਂ ਦੀ ਸਫ਼ਾਈ ਅਤੇ ਸਮੇਂ ਸਿਰ ਟੀਕਾਕਰਨ ਨਾਲ ਦੁੱਧ ਉਤਪਾਦਕਤਾ ਵਿੱਚ ਵਾਧਾ ਕੀਤਾ ਜਾ ਸਕਦਾ ਹੈ।

ਖੁੱਡੀਆਂ ਨੇ ਕਿਹਾ ਕਿ ਵੈਟਰਨਰੀ ਅਫ਼ਸਰ ਵਿਗਿਆਨਕ ਜਾਣਕਾਰੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਜ਼ਮੀਨੀ ਪੱਧਰ ’ਤੇ ਵੈਟਰਨਰੀ ਸੇਵਾਵਾਂ ਮਜ਼ਬੂਤ ਕਰਨ ਅਤੇ ਪਸ਼ੂ ਰੋਗਾਂ ਦੀ ਨਿਗਰਾਨੀ ਲਈ ਸਖ਼ਤ ਪ੍ਰਬੰਧ ਕਰਨ ’ਤੇ ਵੀ ਜ਼ੋਰ ਦਿੱਤਾ।

ਇਹ ਵੀ ਪੜ੍ਹੋ: Punjab Administrative News: ਪੀ.ਸੀ.ਐਸ. ਅਧਿਕਾਰੀ ਇਸਮਤ ਵਿਜੈ ਸਿੰਘ ਨੇ ਬਤੌਰ ਏ.ਡੀ.ਸੀ. (ਜਨਰਲ) ਅਹੁਦਾ ਸੰਭਾਲਿਆ

ਸੈਮੀਨਾਰ ਦੌਰਾਨ ਮਾਹਿਰਾਂ ਨੇ ਪਸ਼ੂਆਂ ਦੀ ਖੁਰਾਕ, ਪ੍ਰਜਨਣ ਸਮਰੱਥਾ, ਬਿਮਾਰੀਆਂ ਦੀ ਰੋਕਥਾਮ ਅਤੇ ਡੇਅਰੀ ਫਾਰਮਾਂ ਦੀ ਸਫ਼ਾਈ ਬਾਰੇ ਜਾਣਕਾਰੀ ਦਿੱਤੀ। ਡਾ. ਜੀਵਨ ਗੁਪਤਾ ਨੇ ਪਸ਼ੂਆਂ ਦੀਆਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਖਰਚਿਆਂ ਦੇ ਸੁਚੱਜੇ ਪ੍ਰਬੰਧਨ ਦੀ ਮਹੱਤਤਾ ਦੱਸੀ। ਡਾ. ਰਵਿੰਦਰ ਗਰੇਵਾਲ ਨੇ ਸੰਤੁਲਿਤ ਖੁਰਾਕ ਅਤੇ ਵੱਛਿਆਂ ਦੀ ਸਹੀ ਦੇਖਭਾਲ ਨੂੰ ਭਵਿੱਖ ਵਿੱਚ ਵੱਧ ਦੁੱਧ ਉਤਪਾਦਨ ਲਈ ਜ਼ਰੂਰੀ ਦੱਸਿਆ। ਇਸੇ ਤਰ੍ਹਾਂ ਡਾ. ਕਰਨਬੀਰ ਸਿੰਘ ਭਿੰਡਰ ਨੇ ਪ੍ਰਜਨਣ ਪ੍ਰਬੰਧਨ ਅਤੇ ਡਾ. ਹਰਸ਼ਿਤ ਸੇਠੀ ਨੇ ਮੂੰਹ-ਖੁਰ ਦੀ ਬਿਮਾਰੀ ਸਮੇਤ ਹੋਰ ਪਸ਼ੂ ਰੋਗਾਂ ਤੋਂ ਬਚਾਅ ਲਈ ਟੀਕਾਕਰਨ ਅਤੇ ਜੈਵਿਕ ਸੁਰੱਖਿਆ ਉਪਾਵਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਦੋ ਕਲਰਕਾਂ ਅਤੇ ਇੱਕ ਦਰਜਾ ਚਾਰ ਕਰਮਚਾਰੀ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੈਰਿਟ ਦੇ ਆਧਾਰ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ।

Comments

Post Your Comment

About The Author

Related Posts