ਸ੍ਰੀ ਮੁਕਤਸਰ ਸਾਹਿਬ ’ਚ ਧਾਰਾ 144 ਲਾਗੂ

Sach Kahoon Punjabi Desk Picture
Published On

(ਸੱਚ ਕਹੂੰ ਨਿਊਜ਼) ਸ੍ਰੀ ਮੁਕਤਸਰ ਸਾਹਿਬ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਸ੍ਰੀ ਮੁਕਤਸਰ ਸਾਹਿਬ ’ਚ ਧਾਰਾ 144 ਲਾ ਦਿੱਤੀ ਹੈ। ਇੱਕ ਥਾਂ ’ਤੇ ਚਾਰ ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ। ਹਾਲਾਂਕਿ ਜੇਕਰ ਲੋਕ ਆਪਣੇ ਕੰਮ ਜਾ ਰਹੇ ਹਨ ਤਾਂ ਜਾ ਸਕਦੇ ਹਨ। ਇਸ ਤਰ੍ਹਾਂ ਦੀ ਕੋਈ ਰੋਕ-ਟੋਕ ਨਹੀਂ ਹੈ। ਓਧਰ ਪੰਜਾਬ ਪੁਲਿਸ ਨੇ ਸਭ ਨੂੰ ਅਪੀਲ ਕੀਤੀ ਹੈ ਕਿ ਸਭ ਸ਼ਾਂਤੀ ਬਣਾਈ ਰੱਖਣ।

ਅੰਮ੍ਰਿਤਪਾਲ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ। ਪੰਜਾਬ ਪੁਲਿਸ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ’ਤੇ ਸ਼ਿਕੰਜਾ ਕੱਸ ਰਹੀ ਹੈ। ਪੁਲਿਸ ਨੇ ਸ਼ਨਿੱਚਰਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਛੇ ਸਾਥੀਆਂ ਨੂੰ ਗਿ੍ਰਫਤਾਰ ਕੀਤਾ ਹੈ। ਤਿੰਨ ਗੱਡੀਆਂ ਦੇ ਕਾਫਲੇ ਵਿੱਚ ਜਾ ਰਹੇ ਅੰਮਿ੍ਰਤਪਾਲ ਸਿੰਘ ਖਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਨੇ ਦੋ ਵਾਹਨਾਂ ਨੂੰ ਫੜ ਲਿਆ, ਪਰ ਅੰਮਿ੍ਰਤਪਾਲ ਸਿੰਘ (Amritpal Singh) ਤੀਜੀ ਗੱਡੀ ਵਿੱਚ ਬੈਠ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਡੇਢ ਘੰਟਾ ਪਿੱਛਾ ਕਰਨ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ਼ ਭੜਕਾਊ ਭਾਸ਼ਣ ਦੇਣ ਸਮੇਤ ਤਿੰਨ ਕੇਸ ਦਰਜ ਕੀਤੇ ਹਨ, ਜਿਸ ’ਤੇ ਪੁਲਿਸ ਨੇ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਪੁਲਿਸ ਨੇ ਨਕੋਦਰ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

About The Author

Related Posts