Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Gurnoor Brar Team India: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖਿਉਵਾਲੀ ਦੇ ਗੁਰਨੂਰ ਬਰਾੜ ਦੀ ਭਾਰਤੀ ਕ੍ਰਿਕਟ ਟੀਮ ’ਚ ਚੋਣ

ਇਲਾਕੇ ਦੇ ਨੌਜਵਾਨਾਂ ਨੂੰ ਵੀ ਇਸ ਨੌਜਵਾਨ ਤੋ ਸੇਧ ਲੈਣੀ ਚਾਹੀਦੀ ਹੈ : ਡੀਐਸਪੀ ਜਸਪਾਲ ਸਿੰਘ

Satinder Mathur  Picture
Published On

Gurnoor Brar Team India: ਲੰਬੀ,(ਮੇਵਾ ਸਿੰਘ)। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਨੇ ਅਫਗਾਨਿਸਤਾਨ ਵਿਰੁੱਧ 6 ਜੂਨ ਤੋਂ ਸ਼ੁਰੂ ਹੋਣ ਵਾਲੇ ਇੱਕ ਦਿਨਾ ਟੈਸਟ ਅਤੇ ਉਸ ਤੋਂ ਬਾਅਦ ਹੋਣ ਵਾਲੀ 3 ਮੈਚਾਂ ਦੀ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਜਿਸ ਵਿਚ ਟੈਸਟ ਟੀਮ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖਿਉਵਾਲੀ ਦੇ ਵਸਨੀਕ ਗੁਰਨੂਰ ਬਰਾੜ ਨੂੰ ਵੀ ਮੌਕਾ ਦਿੱਤਾ ਗਿਆ ਹੈ। 

ਹੋਰ ਜਾਣਕਾਰੀ ਦਿੰਦਿਆਂ ਬਲਾਕ ਲੰਬੀ ਦੇ ਪਿੰਡ ਖਿਉਵਾਲੀ ਨਿਵਾਸੀ ਸਮੀ ਬਰਾੜ ਨੇ ਕਿਹਾ ਕਿ ਗੁਰਨੂਰ ਬਰਾੜ ਦੀ ਭਾਰਤੀ ਕ੍ਰਿਕਟ ਟੀਮ ਵਿਚ ਚੋਣ ਹੋਣਾ ਉਸ ਦੇ ਮਾਪਿਆ ਤੇ ਸਮੂਹ ਨਗਰ ਨਿਵਾਸੀਆਂ ਲਈ ਬੜੀ ਹੀ ਖੁਸ਼ੀ ਤੇ ਮਾਣ ਵਾਲੀ ਗੱਲ ਹੈ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਸੁਖਵੀਰ ਬਰਾੜ ਜੋ ਕਿ ਪੰਜਾਬ ਪੁਲਿਸ ਵਿਚ ਆਪਣੀ ਡਿਊਟੀ ਨਿਭਾਅ ਰਹੇ ਹਨ ਤੇ ਇਸ ਵਕਤ ਮੋਹਾਲੀ ਵਿਚ ਰਹਿ ਰਹੇ ਹਨ। ਗੁਰਨੂਰ ਬਰਾੜ ਦੇ ਦਾਦਾ ਜੀ ਅਮਰਜੀਤ ਸਿੰਘ ਬਰਾੜ ਤੇ ਸਮੂਹ ਪਰਿਵਾਰ ਜੋ ਕਿ ਪਿੰਡ ਖਿਉਵਾਲੀ ਵਿਚ ਰਹਿ ਰਹੇ ਹਨ, ਉਨ੍ਹਾਂ ਨੂੰ ਨਗਰ ਤੇ ਇਲਾਕਾ ਨਿਵਾਸੀਆਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। 

ਸ਼ਮੀ ਬਰਾੜ ਨੇ ਦੱਸਿਆ ਕਿ ਗੁਰਨੂਰ ਬਰਾੜ ਦੀ ਚੋਣ ਭਾਰਤੀ ਟੀਮ ਵਿਚ ਤੇਜ਼ ਗੇਂਦਬਾਜ਼ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 6 ਫੁੱਟ 5 ਇੰਚ ਦੇ ਨੋੌਜਵਾਨ ਗੁਰਨੂਰ ਬਰਾੜ ਸੰਨ 2022 ਵਿਚ ਸਭ ਤੋਂ ਛੋਟੀ ਉਮਰ ਦੇ ਖਿਡਾਰੀ ਵਜੋਂ ਆਈਪੀਐਲ ਮੈਚ ਵਿਚ ਪੰਜਾਬ ਦੀ ਟੀਮ ਵਿਚ ਵੀ ਖੇਡ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਗੁਰਨੂਰ ਬਰਾੜ ਦੀ ਚੋਣ ਇਕ ਟੈਸਟ ਅਤੇ 3 ਇਕ ਦਿਨਾਂ ਮੈਚਾਂ ਲਈ ਕੀਤੀ ਗਈ ਹੈ। ਉਹ ਆਈਪੀਐਲ ਵਿਚ ਗੁਜਰਾਤ ਟਾਈਟਨਸ ਵੱਲੋਂ ਖੇਡ ਰਿਹਾ ਹੈ। 

ਜਾਣਕਾਰੀ ਅਨੁਸਾਰ ਭਾਰਤੀ ਕ੍ਰਿਕਟ ਟੀਮ ਪਹਿਲਾ ਇਕ ਰੋਜ਼ਾ ਮੈਚ 14 ਜੂਨ ਨੂੰ ਧਰਮਸ਼ਾਲਾ ਵਿਖੇ, ਦੂਜਾ ਇਕ ਰੋਜ਼ਾ ਮੈਚ 17 ਜੂਨ ਨੂੰ ਲਖਨਊ ਵਿਖੇ ਅਤੇ ਤੀਜਾ ਵਨ ਡੇ ਮੈਚ 20 ਜੂਨ ਨੂੰ ਚੇਨਈ ਵਿਖੇ ਖੇਡੇਗੀ। ਭਾਰਤ ਦੀ ਇਕ ਰੋਜ਼ਾ ਮੈਚਾਂ ਲਈ ਚੁਣੀ ਗਈ ਟੀਮ ਵਿਚ ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਉਪ-ਕਪਤਾਨ), ਇਸ਼ਾਨ ਕਿਸ਼ਨ, ਹਾਰਦਿਕ ਪਾਂਡਿਆ, ਨਿਤੀਸ਼ ਕੁਮਾਰ ਰੈੱਡੀ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਪ੍ਰਸਿੱਧ ਕ੍ਰਿਸ਼ਨਾ, ਪ੍ਰਿੰਸ ਯਾਦਵ, ਗੁਰਨੂਰ ਬਰਾੜ ਦੇ ਨਾਮ ਸ਼ਾਮਲ ਹਨ। 

ਇਹ ਵੀ ਪੜ੍ਹੋ: India Italy Strategic Partnership News: ਪ੍ਰਧਾਨ ਮੰਤਰੀ ਮੋਦੀ ਇਟਲੀ ਪਹੁੰਚੇ, ਜਾਰਜੀਆ ਮੇਲੋਨੀ ਨਾਲ ਕੀਤੀ ਮੁਲਾਕਾਤ

ਇਸ ਸਬੰਧੀ ਗੱਲਬਾਤ ਕਰਦਿਆਂ ਜਸਪਾਲ ਸਿੰਘ ਡੀਐਸਪੀ ਮਲੋਟ ਨੇ ਕਿਹਾ ਕਿ ਗੁਰਨੂਰ ਬਰਾੜ ਦੀ ਭਾਰਤੀ ਕ੍ਰਿਕਟ ਟੀਮ ਵਿਚ ਚੋਣ ਹੋਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖਾਸਕਰ ਨੌਜਵਾਨਾਂ ਲਈ ਇਕ ਸੇਧ ਹੈ। ਉਨ੍ਹਾਂ ਕਿਹਾ ਇਸ ਨੌਜਵਾਨ ਦੀ ਇਸ ਪ੍ਰਾਪਤੀ ਤੋਂ ਸਾਡੇ ਇਲਾਕੇ ਦੇ ਨੌਜਵਾਨਾਂ ਨੂੰ ਵੀ ਕੁਝ ਸਿੱਖਣਾ ਚਾਹੀਦਾ ਹੈ ਅਤੇ ਨਸ਼ਿਆਂ ਦੇ ਜਾਲ ਤੋਂ ਬਚਕੇ ਖੇਡਾਂ ਵੱਲ ਆਕਰਸ਼ਿਤ ਹੋ ਕੇ ਇਸ ਤਰ੍ਹਾਂ ਦੀਆਂ ਬੁਲੰਦੀਆਂ ਨੂੰ ਛੂਹਕੇ ਆਪਣਾ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨਨ ਕਰਨਾ ਚਾਹੀਦਾ ਹੈ।

Gurnoor-Brar-Team-India
ਭਾਰਤੀ ਕ੍ਰਿਕਟ ਟੀਮ ਲਈ ਚੁਣੇ ਗਏ ਨੌਜਵਾਨ ਗੁਰਨੂਰ ਬਰਾੜ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts