Social Welfare Activities: ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਮੈਂਬਰਾ ਨੇ 75 ਜ਼ਰੂਰਤਮੰਦ ਬੱਚਿਆਂ ਨੂੰ ਖਿਡੌਣੇ ਅਤੇ ਫ਼ਲ ਵੰਡੇ
ਮਾਨਵਤਾ ਭਲਾਈ ਦੇ ਕਾਰਜ ਕਰਕੇ ਬੱਚਿਆਂ ਦੇ ਚਿਹਰਿਆਂ ’ਤੇ ਲਿਆਂਦੀਆਂ ਖੁਸ਼ੀਆਂ
Social Welfare Activities: (ਰਾਜ ਸਿੰਗਾਲਾ/ ਨੈਨਸੀ)। ਲਹਿਰਾਗਾਗਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਵੱਲੋਂ ਮਾਨਵਤਾ ਭਲਾਈ ਦਾ ਕਾਰਜ ਕੀਤਾ ਗਿਆ। ਇਸ ਮੌਕੇ ਸੇਵਾਦਾਰਾਂ ਨੇ 75 ਜ਼ਰੂਰਤਮੰਦ ਬੱਚਿਆਂ ਨੂੰ ਖਿਡੌਣੇ ਅਤੇ ਫ਼ਲ ਵੰਡੇ ਅਤੇ ਉਨ੍ਹਾਂ ਦੇ ਚਿਹਰਿਆਂ ’ਤੇ ਖੁਸ਼ੀਆਂ ਲਿਆਉਣ ਦਾ ਉਪਰਾਲਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਮੈਂਬਰ ਅਮਨ ਇੰਸਾਂ ਭੁਟਾਲ ਅਤੇ ਸੰਦੀਪ ਕੁਮਾਰ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਦੀ ਪਵਿੱਤਰ ਪ੍ਰੇਰਨਾ ਸਦਕਾ ਐਮਐਸਜੀ ਆਈਟੀ ਵਿੰਗ ਦੇ ਸੇਵਾਦਾਰ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾ ਰਹੇ ਹਨ। ਇਸੇ ਲੜੀ ਤਹਿਤ ਜ਼ਰੂਰਤਮੰਦ ਬੱਚਿਆਂ ਨੂੰ ਖਿਡੌਣੇ ਅਤੇ ਫ਼ਲ ਵੰਡੇ ਗਏ, ਤਾਂ ਜੋ ਉਨ੍ਹਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਹਿੱਸਾ ਲੈਣਾ ਬਹੁਤ ਹੀ ਨੇਕ ਉਪਰਾਲਾ ਹੈ। ਅਜਿਹੇ ਕਾਰਜਾਂ ਨਾਲ ਸਮਾਜ ਵਿੱਚ ਆਪਸੀ ਪਿਆਰ, ਸਾਂਝ ਅਤੇ ਸਹਿਯੋਗ ਦੀ ਭਾਵਨਾ ਮਜ਼ਬੂਤ ਹੁੰਦੀ ਹੈ।
ਸੇਵਾਦਾਰਾਂ ਵੱਲੋਂ ਕੀਤੇ ਗਏ ਇਸ ਉਪਰਾਲੇ ਦਾ ਉਦੇਸ਼ ਜ਼ਰੂਰਤਮੰਦ ਬੱਚਿਆਂ ਦੀ ਮਦਦ ਕਰਨਾ ਅਤੇ ਉਨ੍ਹਾਂ ਨੂੰ ਖੁਸ਼ੀਆਂ ਦੇ ਪਲ ਦੇਣਾ ਸੀ। ਇਸ ਤਰ੍ਹਾਂ ਦੇ ਮਾਨਵਤਾ ਭਲਾਈ ਦੇ ਕਾਰਜ ਸਮਾਜ ਵਿੱਚ ਨੇਕੀ ਅਤੇ ਸੇਵਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਸੰਦੀਪ ਕੁਮਾਰ ਇੰਸਾਂ, ਅਮਨ ਇੰਸਾਂ ਭੁਟਾਲ, ਹਰਵਿੰਦਰ ਨਿੱਕਾ, ਰਜਿੰਦਰ ਕੁਮਾਰ ਸੋਨੂੰ, ਗੁਰਪ੍ਰੀਤ ਸਿੰਘ ਆਲਮਪੁਰ, ਲਜਿੰਦਰ ਸਿੰਘ, ਰਹਿਮਤ ਲਹਿਰਾ, ਲਵਿਸ਼ ਕੁਮਾਰ, ਸਾਹਿਲ ਕੁਮਾਰ, ਡਾ. ਗੁਰਚਰਨ ਸਿੰਘ, ਤ੍ਰਿਸ਼ ਬਾਂਸਲ, ਅਹਿਸਾਸ ਬਾਂਸਲ, ਨਿਖਿਲ ਬਾਂਸਲ, ਜਸ਼ਨ ਸਿੰਘ ਅਤੇ ਬੌਬੀ ਸਮੇਤ ਹੋਰ ਸੇਵਾਦਾਰ ਮੌਜ਼ੂਦ ਸਨ।