Punjab Weather Forecast: ਪੰਜਾਬ ’ਚ ਅੱਜ ਭਿਆਨਕ ਹੀਟਵੇਵ ਦਾ ਅਲਰਟ, ਭਲਕੇ ਤੋਂ ਬਦਲੇਗਾ ਮੌਸਮ

ਭਲਕੇ ਮੌਸਮ ਬਦਲਣ ਕਾਰਨ ਤਾਪਮਾਨ 8 ਡਿਗਰੀ ਹੇਠਾਂ ਆਉਣ ਦੀ ਉਮੀਦ

Khushdeep Singh Picture
Published On

Punjab Weather Forecast: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਚੰਡੀਗੜ੍ਹ ’ਚ ਭਿਆਨਕ ਗਰਮੀ ਪੈ ਰਹੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅੱਜ ਪੰਜਾਬ ਤੇ ਚੰਡੀਗੜ੍ਹ ਲਈ ਭਿਆਨਕ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। 28 ਮਈ ਤੋਂ ਮੌਸਮ ’ਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਿਹਾ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ’ਚ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਨ੍ਹਾਂ ਜ਼ਿਲ੍ਹਿਆਂ ’ਚ ਹੀਟਵੇਵ ਦਾ ਅਲਰਟ

ਮੌਸਮ ਵਿਭਾਗ ਨੇ 27 ਮਈ ਲਈ ਮੋਹਾਲੀ, ਪਟਿਆਲਾ, ਲੁਧਿਆਣਾ, ਬਠਿੰਡਾ, ਮਾਨਸਾ ਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਲਈ ਭਿਆਨਕ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। ਦੁਪਹਿਰ ਵੇਲੇ ਤੇਜ਼ ਧੁੱਪ ਤੇ ਗਰਮ ਹਵਾਵਾਂ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਹਨ।

Read Also : Russia China Relations: ਜੰਗ ਤੋਂ ਬਾਅਦ ਰੂਸ-ਚੀਨ ਸਬੰਧਾਂ ਦਾ ਨਵਾਂ ਦੌਰ

28 ਮਈ ਤੋਂ ਬਦਲੇਗਾ ਮੌਸਮ | Punjab Weather Forecast

ਮੌਸਮ ਵਿਭਾਗ ਅਨੁਸਾਰ, 28 ਤੇ 29 ਮਈ ਨੂੰ ਪੰਜਾਬ ਦੇ ਕਈ ਹਿੱਸਿਆਂ ’ਚ ਮੌਸਮ ਅਚਾਨਕ ਬਦਲ ਸਕਦਾ ਹੈ। ਇਸ ਸਮੇਂ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਤੂਫ਼ਾਨ ਦੇ ਨਾਲ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ ਹੈ। ਮੋਹਾਲੀ, ਪਟਿਆਲਾ, ਰੂਪਨਗਰ, ਹੁਸ਼ਿਆਰਪੁਰ ਤੇ ਗੁਰਦਾਸਪੁਰ ’ਚ ਮੌਸਮ ਖਾਸ ਤੌਰ ’ਤੇ ਖਰਾਬ ਰਹਿਣ ਦੀ ਉਮੀਦ ਹੈ।

6 ਤੋਂ 8 ਡਿਗਰੀ ਤੱਕ ਹੇਠਾਂ ਆ ਸਕਦਾ ਹੈ ਤਾਪਮਾਨ

ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 29 ਤੇ 30 ਮਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਤੋਂ ਬਾਅਦ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਇਸ ਨਾਲ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

About The Author

Related Posts