Shah Satnam Ji Cricket Team: ਬਾਬਾ ਫ਼ਰੀਦ ਆਗਮਨ ਪੁਰਬ ਦਾ ਫਾਈਨਲ ਬਣਿਆ ਯਾਦਗਾਰ, ਸ਼ਾਹ ਸਤਿਨਾਮ ਜੀ ਅਕੈਡਮੀ ਨੇ ਜਿੱਤਿਆ ਖਿਤਾਬ

ਜਲੰਧਰ ਦੀ ਟੀਮ ਨੂੰ ਰੋਮਾਂਚਕ ਮੁਕਾਬਲੇ ਵਿੱਚ ਹਰਾ ਕੇ ਹਾਸਲ ਕੀਤੀ ਜਿੱਤ

Satinder Mathur  Picture
Published On

Shah Satnam Ji Cricket Team: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿੱਚ ਸ਼ਾਹ ਸਤਿਨਾਮ ਜੀ ਕ੍ਰਿਕਟ ਅਕੈਡਮੀ, ਸਰਸਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਲੰਧਰ ਦੀ ਟੀਮ ਨੂੰ ਹਰਾ ਕੇ ਖ਼ਿਤਾਬ ਆਪਣੀ ਝੋਲੀ ਵਿੱਚ ਪਾਇਆ। ਫਾਈਨਲ ਮੁਕਾਬਲਾ ਬੇਹੱਦ ਰੋਮਾਂਚਕ ਰਿਹਾ ਅਤੇ ਆਖ਼ਰੀ ਓਵਰ ਤੱਕ ਦੋਵਾਂ ਟੀਮਾਂ ਵਿਚਾਲੇ ਸਖ਼ਤ ਟੱਕਰ ਦੇਖਣ ਨੂੰ ਮਿਲੀ।

ਇਸ ਮੌਕੇ ਟੀਮ ਦੇ ਕੋਚ ਜਸਕਰਨ ਸਿੰਘ ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਮੁਕਾਬਲੇ ਵਿੱਚ ਜਲੰਧਰ ਦੀ ਟੀਮ ਵੱਲੋਂ ਕਰੀਬ 200 ਦੌੜਾਂ ਦਾ ਟੀਚਾ ਦਿੱਤਾ ਗਿਆ ਸੀ, ਜਿਸ ਨੂੰ ਸ਼ਾਹ ਸਤਿਨਾਮ ਜੀ ਕ੍ਰਿਕਟ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਹਾਸਲ ਕਰ ਲਿਆ। ਟੀਮ ਨੇ ਕਰੀਬ 20 ਗੇਂਦਾਂ ਬਾਕੀ ਰਹਿੰਦਿਆਂ ਇਹ ਮੁਕਾਬਲਾ ਜਿੱਤਿਆ। ਟੂਰਨਾਮੈਂਟ ਵਿੱਚ ਕਈ ਟੀਮਾਂ ਨੇ ਭਾਗ ਲਿਆ ਅਤੇ ਨਾਕਆਊਟ ਮੁਕਾਬਲਿਆਂ ਤੋਂ ਬਾਅਦ ਕੁਆਰਟਰ ਫਾਈਨਲ, ਸੈਮੀਫਾਈਨਲ ਅਤੇ ਫਾਈਨਲ ਤੱਕ ਪਹੁੰਚ ਕੇ ਸ਼ਾਹ ਸਤਿਨਾਮ ਜੀ ਕ੍ਰਿਕਟ ਟੀਮ ਨੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ।

Shah Satnam Ji Cricket Team2

ਇਹ ਵੀ ਪੜ੍ਹੋ: Gold Price: ਚੇਨਈ ਨੂੰ ਛੱਡ ਕੇ ਦੇਸ਼ ਦੇ ਹੋਰ ਸਰਾਫਾ ਬਾਜ਼ਾਰਾਂ ਵਿੱਚ ਮਹਿੰਗਾ ਹੋਇਆ ਸੋਨਾ, ਚਾਂਦੀ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ

ਕੋਚ ਨੇ ਦੱਸਿਆ ਕਿ ਇਹ ਟੂਰਨਾਮੈਂਟ ਬਾਬਾ ਸ਼ੇਖ ਫ਼ਰੀਦ ਜੀ ਦੀ ਯਾਦ ਵਿੱਚ ਲੰਬੇ ਸਮੇਂ ਤੋਂ ਕਰਵਾਇਆ ਜਾ ਰਿਹਾ ਹੈ ਅਤੇ ਸ਼ਾਹ ਸਤਿਨਾਮ ਜੀ ਕ੍ਰਿਕਟ ਟੀਮ ਪਹਿਲਾਂ ਵੀ ਇਸ ਟੂਰਨਾਮੈਂਟ ਵਿੱਚ ਕਈ ਵਾਰ ਜੇਤੂ ਰਹਿ ਚੁੱਕੀ ਹੈ। ਟੀਮ ਵੱਲੋਂ ਇਸ ਸਾਲ ਵੀ ਫਾਈਨਲ ਜਿੱਤ ਕੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਜਾਰੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਟੀਮ ਪਿਛਲੇ ਸਮੇਂ ਦੌਰਾਨ ਕਈ ਵਧੀਆ ਪੱਧਰ ਦੇ ਟੂਰਨਾਮੈਂਟਾਂ ਵਿੱਚ ਲਗਾਤਾਰ ਚੰਗਾ ਪ੍ਰਦਰਸ਼ਨ ਕਰਦੀ ਆ ਰਹੀ ਹੈ।

ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਅਕੈਡਮੀ

ਕੋਚ ਜਸਕਰਨ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਾਹ ਸਤਿਨਾਮ ਜੀ ਕ੍ਰਿਕਟ ਅਕੈਡਮੀ ਵਿੱਚ ਖਿਡਾਰੀਆਂ ਲਈ ਉੱਚ ਪੱਧਰੀ ਸਹੂਲਤਾਂ ਉਪਲੱਬਧ ਹਨ। ਅਕੈਡਮੀ ਵਿੱਚ ਬੌਲਿੰਗ ਮਸ਼ੀਨ, ਕ੍ਰਿਕਟ ਨੈੱਟਸ ਅਤੇ ਅੰਤਰਰਾਸ਼ਟਰੀ ਪੱਧਰ ਦਾ ਕ੍ਰਿਕਟ ਸਟੇਡੀਅਮ ਸਮੇਤ ਖਿਡਾਰੀਆਂ ਦੀ ਸਿਖਲਾਈ ਲਈ ਲੋੜੀਂਦੀਆਂ ਸਹੂਲਤਾਂ ਮੌਜ਼ੂਦ ਹਨ। ਉਨ੍ਹਾਂ ਕਿਹਾ ਕਿ ਅਕੈਡਮੀ ਵਿੱਚ ਖਿਡਾਰੀਆਂ ਨੂੰ ਵਧੀਆ ਮਾਹੌਲ ਅਤੇ ਤਕਨੀਕੀ ਸਿਖਲਾਈ ਦਿੱਤੀ ਜਾਂਦੀ ਹੈ ਤਾਂ ਜੋ ਉਹ ਉੱਚ ਪੱਧਰ ’ਤੇ ਕ੍ਰਿਕਟ ਖੇਡ ਸਕਣ।

ਟੀਮ ਦੇ ਖਿਡਾਰੀ ਰਣਦੀਪ ਨੇ ਅਕੈਡਮੀ ਅਤੇ ਪਾਪਾ ਕੋਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਲਗਾਤਾਰ ਸਹੂਲਤਾਂ ਅਤੇ ਮਾਰਗਦਰਸ਼ਨ ਮਿਲ ਰਿਹਾ ਹੈ, ਜਿਸ ਕਾਰਨ ਟੀਮ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਹੋ ਰਹੀ ਹੈ।

ਇਸ ਮੌਕੇ ਟੀਮ ਨਾਲ ਜੁੜੇ ਗੁਰਚਰਨ ਸਿੰਘ ਨੇ ਕਿਹਾ ਕਿ ਸ਼ਾਹ ਸਤਿਨਾਮ ਜੀ ਕ੍ਰਿਕਟ ਅਕੈਡਮੀ ਦੇ ਬੱਚਿਆਂ ਨੇ ਬਾਬਾ ਫ਼ਰੀਦ ਦੀ ਨਗਰੀ ਵਿੱਚ ਬਹੁਤ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਖਿਡਾਰੀਆਂ ਦੀ ਤਕਨੀਕੀ ਸਮਝ ਅਤੇ ਅਨੁਸ਼ਾਸਨ ਦੀ ਸ਼ਲਾਘਾ ਕਰਦਿਆਂ ਪਰਮਾਤਮਾ ਅੱਗੇ ਉਨ੍ਹਾਂ ਦੀ ਤਰੱਕੀ ਲਈ ਅਰਦਾਸ ਕੀਤੀ।

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਲੋੜ

ਗੁਰਚਰਨ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਦਾ ਖੇਡਾਂ ਨਾਲ ਜੁੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਗਰਾਊਂਡ ਅਤੇ ਖੇਡਾਂ ਨਾਲ ਜੁੜਦਾ ਹੈ ਤਾਂ ਉਸ ਦਾ ਧਿਆਨ ਸਿਹਤਮੰਦ ਗਤੀਵਿਧੀਆਂ ਵੱਲ ਰਹਿੰਦਾ ਹੈ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਅਤੇ ਆਪਣੇ ਭਵਿੱਖ ਨੂੰ ਸੁਨਹਿਰੀ ਬਣਾਉਣ। ਇਸ ਮੌਕੇ ਟੀਮ ਦੇ ਖਿਡਾਰੀਆਂ, ਕੋਚਾਂ ਅਤੇ ਪ੍ਰਬੰਧਕਾਂ ਨੇ ਫਾਈਨਲ ਜਿੱਤਣ ’ਤੇ ਖੁਸ਼ੀ ਦਾ ਪ੍ਰਗਟਾਵਾ ਕ੍ਰਿਕੇਟ ਖਿਡਾਰੀ ਅਤੇ ਬਲਾਕ ਫ਼ਰੀਦਕੋਟ ਦੀ ਸਾਧ ਸੰਗਤ ਨੇ ਢੋਲ ਦੇ ਡੱਗੇ ’ਤੇ ਭੰਗੜੇ ਪਾ ਕੇ ਕੀਤਾ

About The Author

Related Posts