Ludhiana News: ਥੈਲੇਸੀਮੀਆ ਪੀੜਤਾਂ ਦੇ ਮੁੜ ਮਸੀਹਾ ਬਣੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰ

ਸਿਵਲ ਹਸਪਤਾਲ ਲੁਧਿਆਣਾ ’ਚ 33 ਖੂਨਦਾਨੀਆਂ ਨੇ ਕੀਤਾ ਖੂਨਦਾਨ

Ravinder Sharma Picture
Published On

ਲੁਧਿਆਣਾ (ਸੁਰਿੰਦਰ ਕੁਮਾਰ ਸ਼ਰਮਾ)। ਥੈਲੇਸੀਮੀਆ ਪੀੜਤ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਐੱਮਐੱਸਜੀ ਟਰੂ ਬਲੱਡ ਪੰਪ ਤਹਿਤ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਵੱਲੋਂ ਅੱਜ ਸਿਵਲ ਹਸਪਤਾਲ ਲੁਧਿਆਣਾ ’ਚ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 33 ਖੂਨਦਾਨੀਆਂ ਨੇ ਖੂਨਦਾਨ ਕੀਤਾ।

ਥੈਲੇਸੀਮੀਆ ਪੀੜਤ ਬੱਚਿਆਂ ਲਈ ਨਿਯਮਿਤ ਖੂਨ ਦੀ ਲੋੜ ਨੂੰ ਦੇਖਦਿਆਂ ਕਮੇਟੀ ਵੱਲੋਂ ਇਹ ਉਪਰਾਲਾ ਕੀਤਾ ਗਿਆ। ਖੂਨਦਾਨੀਆਂ ਨੇ ਅੱਗੇ ਆ ਕੇ ਮਰੀਜ਼ਾਂ ਲਈ ਖੂਨਦਾਨ ਕੀਤਾ। ਇਸ ਸਬੰਧੀ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੀ ਇੰਚਾਰਜ ਡਾ. ਅਮਨਪ੍ਰੀਤ ਕੌਰ (ਬੀਟੀਓ) ਨੇ ਪਹਿਲਾਂ ਦੱਸਿਆ ਸੀ ਕਿ ਥੈਲੇਸੀਮੀਆ ਪੀੜਤ ਮਰੀਜ਼ਾਂ ਦੀ ਵਧ ਰਹੀ ਗਿਣਤੀ ਕਾਰਨ ਕਈ ਵਾਰ ਬਲੱਡ ਬੈਂਕ ’ਚ ਖੂਨ ਦੀ ਕਮੀ ਪੈਦਾ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਸੀ ਕਿ ਕਈ ਥੈਲੇਸੀਮੀਆ ਪੀੜਤ ਬੱਚਿਆਂ ਨੂੰ ਹਰ 15 ਦਿਨਾਂ ਬਾਅਦ ਖੂਨ ਚੜ੍ਹਾਉਣ ਦੀ ਲੋੜ ਪੈਂਦੀ ਹੈ, ਜਿਸ ਕਾਰਨ ਇਨ੍ਹਾਂ ਮਰੀਜ਼ਾਂ ਲਈ ਲਗਾਤਾਰ ਖੂਨ ਦੀ ਉਪਲੱਬਧਤਾ ਬਹੁਤ ਜ਼ਰੂਰੀ ਹੈ।

Read Also : ਗੈਰ-ਹਾਜ਼ਰ ਮੁਲਾਜ਼ਮਾਂ ਨੂੰ ਜਾਰੀ ਹੋਣਗੇ ਕਾਰਨ ਦੱਸੋ ਨੋਟਿਸ

 ਡਾ. ਅਮਨਪ੍ਰੀਤ ਕੌਰ ਨੇ ਇਹ ਵੀ ਕਿਹਾ ਸੀ ਕਿ ਜੇਕਰ ਹਰ ਬੱਚੇ ਲਈ ਨਿਸ਼ਚਿਤ ਖੂਨਦਾਨੀਆਂ ਦਾ ਇੱਕ ‘ਡੋਨਰ ਪੂਲ’ ਤਿਆਰ ਕੀਤਾ ਜਾਵੇ ਤਾਂ ਮਰੀਜ਼ਾਂ ਨੂੰ ਲੋੜ ਅਨੁਸਾਰ ਖੂਨ ਉਪਲੱਬਧ ਕਰਵਾਉਣ ’ਚ ਵੱਡੀ ਮਦਦ ਮਿਲ ਸਕਦੀ ਹੈ। ਉਨ੍ਹਾਂ ਅਨੁਸਾਰ ਇੱਕੋ ਸਮੂਹ ਦੇ ਨਿਯਮਿਤ ਖੂਨਦਾਨੀਆਂ ਤੋਂ ਖੂਨ ਮਿਲਣ ਨਾਲ ਮਰੀਜ਼ਾਂ ’ਚ ਰਿਐਕਸ਼ਨ ਦੀ ਸੰਭਾਵਨਾ ਵੀ ਘੱਟ ਹੋ ਸਕਦੀ ਹੈ ਤੇ ਉਨ੍ਹਾਂ ਨੂੰ ਲੰਮੇ ਸਮੇਂ ਤੱਕ ਲਾਭ ਮਿਲ ਸਕਦਾ ਹੈ। ਅੱਜ ਲਾਏ ਗਏ ਕੈਂਪ ਦੌਰਾਨ 33 ਖੂਨਦਾਨੀਆਂ ਵੱਲੋਂ ਕੀਤੇ ਗਏ ਖੂਨਦਾਨ ਨੂੰ ਥੈਲੇਸੀਮੀਆ ਪੀੜਤ ਮਰੀਜ਼ਾਂ ਲਈ ਮਹੱਤਵਪੂਰਨ ਸਹਿਯੋਗ ਮੰਨਿਆ ਜਾ ਰਿਹਾ ਹੈ। ਕਮੇਟੀ ਵੱਲੋਂ ਭਵਿੱਖ ’ਚ ਵੀ ਲੋੜ ਪੈਣ ’ਤੇ ਅਜਿਹੇ ਸਮਾਜ ਸੇਵੀ ਕਾਰਜ ਜਾਰੀ ਰੱਖਣ ਦੀ ਗੱਲ ਕਹੀ ਗਈ।

About The Author

Related Posts