Patiala News: ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਸੇਵਾਦਾਰਾਂ ਨੇ ਕੀਤੀ ਗਊਸ਼ਾਲਾ ਦੀ ਸਫ਼ਾਈ

ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਸੇਵਾਦਾਰਾਂ ਨੇ ਕੀਤੀ ਗਊਸ਼ਾਲਾ ਦੀ ਸਫ਼ਾਈ

Khushdeep Singh Picture
Published On

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ, ਪਟਿਆਲਾ ਦੇ ਸੇਵਾਦਾਰਾਂ ਵੱਲੋਂ ਵਿਸ਼ਵਕਰਮਾ ਦਿਵਸ ਨੂੰ ਸਮਾਜ ਭਲਾਈ ਦੇ ਕਾਰਜ ਕਰਕੇ ਮਨਾਇਆ ਗਿਆ। ਇਸ ਮੌਕੇ ਸੇਵਾਦਾਰਾਂ ਨੇ ਗਊਸ਼ਾਲਾ ਵਿੱਚ ਸਫ਼ਾਈ ਅਭਿਆਨ ਚਲਾ ਕੇ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਮਿਸਾਲ ਪੇਸ਼ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਸੇਵਾਦਾਰ ਮਹਿੰਦਰ ਪਾਲ ਇੰਸਾਂ ਅਤੇ ਸੂਰਜ ਪ੍ਰਕਾਸ਼ ਇੰਸਾਂ ਨੇ ਦੱਸਿਆ ਕਿ ਪਟਿਆਲਾ ਨੇੜਲੇ ਪਿੰਡ ਇੰਦਰਪੁਰਾ ਅਤੇ ਆਸੇ ਮਾਜਰਾ ਵਿਖੇ ਸਥਿਤ ਸ੍ਰੀ ਕਲਿਆਣੀ ਮਾਤਾ ਗਊਸ਼ਾਲਾ ਚੈਰੀਟੇਬਲ ਟਰੱਸਟ, ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਦੀ ਗਊਸ਼ਾਲਾ ਵਿੱਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਸੇਵਾਦਾਰਾਂ ਨੇ ਪੂਰੀ ਗਊਸ਼ਾਲਾ ਦੀ ਸਫ਼ਾਈ ਕਰਕੇ ਸਾਫ਼-ਸੁਥਰਾ ਵਾਤਾਵਰਨ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ। Patiala News

ਉਨ੍ਹਾਂ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਗਊਸ਼ਾਲਾਵਾਂ ਦੀ ਸਫ਼ਾਈ, ਗਊਆਂ ਦੀ ਸਾਂਭ-ਸੰਭਾਲ ਅਤੇ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸੇ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸੇਵਾਦਾਰ ਸਮੇਂ-ਸਮੇਂ ’ਤੇ ਗਊਸ਼ਾਲਾਵਾਂ ਵਿੱਚ ਪਹੁੰਚ ਕੇ ਸਫ਼ਾਈ ਅਤੇ ਹੋਰ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਦਿਵਸ ਮਿਹਨਤ, ਸਿਰਜਣਾ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ। ਇਸ ਦਿਨ ਨੂੰ ਸਿਰਫ਼ ਰਸਮੀ ਤੌਰ ’ਤੇ ਮਨਾਉਣ ਦੀ ਬਜਾਏ ਸੇਵਾ ਕਾਰਜ ਕਰਕੇ ਮਨਾਉਣ ਦਾ ਉਦੇਸ਼ ਸਮਾਜ ਵਿੱਚ ਸਫ਼ਾਈ, ਜੀਵ ਦਇਆ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ।

ਇਸ ਮੌਕੇ ਗਊਸ਼ਾਲਾ ਦੇ ਪ੍ਰਬੰਧਕਾਂ ਨੇ ਪੂਜਨੀਕ ਗੁਰੂ ਜੀ ਅਤੇ ਸਮੂਹ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੇਵਾਦਾਰਾਂ ਵੱਲੋਂ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਗਊਸ਼ਾਲਾ ਦੀ ਸਫ਼ਾਈ ਅਤੇ ਸੇਵਾ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਅੱਜ ਜਿੱਥੇ ਲੋਕਾਂ ਕੋਲ ਆਪਣੇ ਕੰਮਾਂ ਤੋਂ ਇਲਾਵਾ ਸਮਾਜ ਸੇਵਾ ਲਈ ਸਮਾਂ ਕੱਢਣਾ ਮੁਸ਼ਕਲ ਹੋ ਰਿਹਾ ਹੈ, ਉੱਥੇ ਇਹ ਸੇਵਾਦਾਰ ਨਿਸ਼ਕਾਮ ਭਾਵਨਾ ਨਾਲ ਸੇਵਾ ਦੇ ਕਾਰਜ ਕਰਕੇ ਦੂਜਿਆਂ ਲਈ ਪ੍ਰੇਰਨਾ ਸਰੋਤ ਬਣ ਰਹੇ ਹਨ। ਅੰਤ ਵਿੱਚ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਸੇਵਾ, ਸਹਿਯੋਗ ਅਤੇ ਜੀਵਾਂ ਪ੍ਰਤੀ ਦਇਆ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ।

ਇਹ ਵੀ ਪੜ੍ਹੋ : Body Donation: ਪਿੰਡ ਫਤਿਹਗੜ੍ਹ ਛੰਨਾ ਦੇ ਪਹਿਲੇ ਸਰੀਰਦਾਨੀ ਬਣੇ ਜਗਦੇਵ ਸਿੰਘ ਇੰਸਾਂ

Comments

Post Your Comment

About The Author

Related Posts