Shiromani Akali Dal BJP Alliance: ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ, ਤਰੱਕੀ ਤੇ ਖੁਸ਼ਹਾਲੀ ਲਈ ਸ਼ਲਾਘਾਯੋਗ ਫੈਸਲਾ : ਗੁਰਪ੍ਰੀਤ ਸਿੰਘ ਰਾਜੂ ਖੰਨਾ

ਪਾਰਟੀ ਦਫ਼ਤਰ ਅਮਲੋਹ ਵਿਖੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀਆਂ ਕੀਤੀਆਂ ਸਾਂਝੀਆਂ

Satinder Mathur  Picture
Published On

Shiromani Akali Dal BJP Alliance: (ਅਨਿਲ ਲੁਟਾਵਾ) ਅਮਲੋਹ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਹੋਏ ਗੱਠਜੋੜ ਦਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਅਮਲੋਹ ਵਿਖੇ ਸਮੁੱਚੀ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹੇ। ਆਗੂਆਂ ਨੇ ਇਸ ਗੱਠਜੋੜ ਨੂੰ ਪੰਜਾਬ ਦੇ ਹਿੱਤਾਂ, ਭਲਾਈ, ਤਰੱਕੀ ਅਤੇ ਖੁਸ਼ਹਾਲੀ ਲਈ ਇੱਕ ਸਲਾਘਾਯੋਗ ਫੈਸਲਾ ਕਰਾਰ ਦਿੱਤਾ। 

ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਆਗੂਆਂ ਅਤੇ ਵਰਕਰਾਂ ਨੂੰ ਇਸ ਗੱਠਜੋੜ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਨਵੀਂ ਦਿਸ਼ਾ ਤੈਅ ਕਰੇਗਾ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਦੇ ਸਮੁੱਚੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਤੱਕ ਪਹੁੰਚ ਕਰਕੇ ਇਸ ਗੱਠਜੋੜ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਅਤੇ ਪੰਜਾਬ ਦੀ ਬਿਹਤਰੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। 

ਇਹ ਵੀ ਪੜ੍ਹੋ: Punjab Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅਗਲੇ 4 ਦਿਨ ਮੌਸਮ ਰਹੇਗਾ ਖੁਸ਼ਕ, ਰਾਤ ਨੂੰ ਵਧੇਗੀ ਠੰਢ

ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ, ਭਲਾਈ ਅਤੇ ਵਿਕਾਸ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਇਹ ਗੱਠਜੋੜ ਇੱਕ ਸ਼ਲਾਹੁਣਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਸਾਰੀਆਂ ਪਾਰਟੀਆਂ ਨੂੰ ਨਾਲ ਲੈ ਕੇ ਚੱਲਣ ਦੀ ਸੋਚ ਨੂੰ ਤਰਜੀਹ ਦਿੱਤੀ। ਦੇਸ਼ ਪੱਧਰ ’ਤੇ ਐਨ.ਡੀ.ਏ. ਗੱਠਜੋੜ ਨੂੰ ਮਜ਼ਬੂਤ ਕਰਨ ਅਤੇ ਵੱਖ-ਵੱਖ ਪਾਰਟੀਆਂ ਨੂੰ ਇੱਕ ਮੰਚ ’ਤੇ ਲਿਆਉਣ ਵਿੱਚ ਵੀ ਉਨ੍ਹਾਂ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਗੱਠਜੋੜ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਤਾਂ ਜੋ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕੇ। 

ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦੀ ਸਾਂਝੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਇਹ ਗੱਠਜੋੜ ਪੰਜਾਬ ਦੇ ਵਿਕਾਸ, ਲੋਕ ਭਲਾਈ ਅਤੇ ਸੂਬੇ ਦੀ ਬਿਹਤਰੀ ਲਈ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਗੱਠਜੋੜ ਦੀ ਖੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਸੂਬਾ ਮੀਤ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਫੋਰਮੈਨ ਬਲਵੀਰ ਸਿੰਘ ਸਿੱਧੂ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਹਰਵਿੰਦਰ ਸਿੰਘ ਬਿੰਦਾ ਮਾਜਰੀ, ਜਥੇਦਾਰ ਹਰਿੰਦਰ ਸਿੰਘ ਦੀਵਾ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਡਾ. ਜਸਵੰਤ ਸਿੰਘ ਅਲਾਦਾਦਪੁਰ, ਪੀ.ਏ.ਸੀ. ਮੈਂਬਰ ਕੈਪਟਨ ਜਸਵੰਤ ਸਿੰਘ ਬਾਜਵਾ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ, ਭਾਰਤ ਭੂਸ਼ਨ ਟੋਨੀ ਆਦਿ ਪ੍ਰਮੁੱਖ ਹਨ। 

 

Comments

Post Your Comment

About The Author

Related Posts