Shiromani Akali Dal Protest: ਪੰਜਾਬ ’ਚ ਬਿਜਲੀ ਸੰਕਟ ਖ਼ਿਲਾਫ਼ ਅਕਾਲੀ ਦਲ ਦੇ ਧਰਨੇ, ਸਰਕਾਰ ’ਤੇ ਤਿੱਖੇ ਹਮਲੇ
ਅੱਠ-ਅੱਠ ਘੰਟਿਆਂ ਤੱਕ ਬਿਜਲੀ ਨਹੀਂ ਆਉੰਦੀ
Shiromani Akali Dal Protest: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਵਿੱਚ ਵਧ ਰਹੇ ਬਿਜਲੀ ਸੰਕਟ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੂਬੇ ਭਰ ਵਿੱਚ ਵਿਆਪਕ ਧਰਨੇ ਪ੍ਰਦਰਸ਼ਨ ਕੀਤੇ ਗਏ। ਹਲਕਾ ਪੱਧਰ ’ਤੇ ਡਿਪਟੀ ਕਮਿਸ਼ਨਰ (ਡੀਸੀ) ਅਤੇ ਐਸਡੀਐਮ ਦਫ਼ਤਰਾਂ ਦੇ ਸਾਹਮਣੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: Happy Birthday Rohit Sharma: 39 ਸਾਲਾਂ ਦੀ ਉਮਰ ’ਚ ਵੀ ਕਈ ਰਿਕਾਰਡਾਂ ਦੇ ਬਾਦਸ਼ਾਹ, ਹਿਟਮੈਨ ਕਿਉਂ ਹਨ ਕ੍ਰਿਕੇਟ ਦੇ ਅਸਲੀ G.O.A.T?
ਪਾਰਟੀ ਆਗੂਆਂ ਪਰਮਬੰਸ ਸਿੰਘ ਬੰਟੀ ਰਮਾਣਾ ਨੇ ਦੋਸ਼ ਲਗਾਇਆ ਕਿ ਸੂਬੇ
ਦੇ ਲੋਕ ਲੰਬੇ ਬਿਜਲੀ ਕੱਟਾਂ ਕਾਰਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਕਈ ਇਲਾਕਿਆਂ ਵਿੱਚ ਅੱਠ-ਅੱਠ ਘੰਟਿਆਂ ਤੱਕ ਬਿਜਲੀ ਗਾਇਬ ਰਹਿੰਦੀ ਹੈ, ਜਿਸ ਨਾਲ ਇਨਵਰਟਰ ਚਾਰਜ ਨਹੀਂ ਹੋ ਰਹੇ ਅਤੇ ਗਰਮੀ ਤੇ ਮੱਛਰਾਂ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਚਿਆਂ ਅਤੇ ਬਜ਼ੁਰਗਾਂ ਨੂੰ ਸਭ ਤੋਂ ਵੱਧ ਦਿੱਕਤਾਂ ਆ ਰਹੀਆਂ ਹਨ।
ਧਰਨਿਆਂ ਦੌਰਾਨ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਕਣਕ ਵੇਚਣ ਲਈ ਮੰਡੀਆਂ ਵਿੱਚ ਕਈ ਦਿਨਾਂ ਤੱਕ ਰੁਲਣਾ ਪਿਆ ਸੀ ਅਤੇ ਹੁਣ ਬਿਜਲੀ ਸੰਕਟ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਅਕਾਲੀ ਦਲ ਨੇ ਦਾਅਵਾ ਕੀਤਾ ਕਿ 2007 ਵਿੱਚ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਦੀ ਬਿਜਲੀ ਉਤਪਾਦਨ ਸਮਰੱਥਾ ਲਗਭਗ 5,000 ਮੈਗਾਵਾਟ ਸੀ, ਜਿਸ ਨੂੰ ਵਧਾ ਕੇ ਕਰੀਬ 14,000 ਮੈਗਾਵਾਟ ਤੱਕ ਪਹੁੰਚਾਇਆ ਗਿਆ ਅਤੇ ਸੂਬੇ ਨੂੰ ਪਾਵਰ ਸਰਪਲਸ ਬਣਾਇਆ ਗਿਆ ਸੀ। ਆਗੂਆਂ ਦਾ ਕਹਿਣਾ ਹੈ ਕਿ ਪਿਛਲੇ ਨੌ ਸਾਲਾਂ ਵਿੱਚ ਕੋਈ ਵੱਡਾ ਨਵਾਂ ਪਾਵਰ ਪ੍ਰੋਜੈਕਟ ਸ਼ੁਰੂ ਨਹੀਂ ਕੀਤਾ ਗਿਆ, ਜਦੋਂਕਿ ਹਰ ਸਾਲ ਬਿਜਲੀ ਦੀ ਮੰਗ ਵਧਦੀ ਜਾ ਰਹੀ ਹੈ। ਟਰਾਂਸਮਿਸ਼ਨ ਸਿਸਟਮ ’ਤੇ ਵੀ ਸਵਾਲ ਚੁੱਕਦੇ ਹੋਏ ਆਗੂਆਂ ਨੇ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਸੈਂਕੜੇ ਨਵੇਂ ਗ੍ਰਿਡ ਅਤੇ ਟਰਾਂਸਮਿਸ਼ਨ ਲਾਈਨਾਂ ਬਿਛਾਈਆਂ ਗਈਆਂ ਸਨ ਪਰ ਮੌਜੂਦਾ ਸਰਕਾਰ ਇਸ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਨਾਕਾਮ ਰਹੀ ਹੈ।
ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਲੋਕ ਬਿਜਲੀ ਅਤੇ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਹਨ, ਦੂਜੇ ਪਾਸੇ ਸਰਕਾਰ ਪ੍ਰਚਾਰ ਅਤੇ ਸੈਰ-ਸਪਾਟੇ ਵਿੱਚ ਵਿਅਸਤ ਹੈ। ਧਰਨਿਆਂ ਦੌਰਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਡੀ ਗਿਣਤੀ ਵਿੱਚ ਵਰਕਰ ਇਕੱਠੇ ਹੋਏ