Moga: ਰੈਲੀ ਤੋਂ ਕੁੱਝ ਘੰਟੇ ਪਹਿਲਾਂ ਚੱਲੀਆਂ ਗੋਲੀਆਂ, 70 ਸਾਲਾ ਬਜ਼ੁਰਗ ਦਾ ਕਤਲ
ਕਤਲ ਦੇ ਦੋਸ਼ ਮ੍ਰਿਤਕ ਦੇ ਆਪਣੇ ਹੀ ਪੁੱਤਰ ਹੈਪੀ ’ਤੇ ਲਗਾਏ
ਮੋਗਾ (ਵਿੱਕੀ ਕੁਮਾਰ): ਸ਼ਹਿਰ 'ਚ ਦੇਰ ਰਾਤ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਟਾਂਗੇ ਵਾਲੀ ਗਲੀ ਵਿੱਚ ਇੱਕ 70 ਸਾਲਾ ਬਜ਼ੁਰਗ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਪਰਿਵਾਰਕ ਮੈਂਬਰਾਂ ਵੱਲੋਂ ਇਸ ਕਤਲ ਦੇ ਦੋਸ਼ ਕਿਸੇ ਹੋਰ ’ਤੇ ਨਹੀਂ, ਸਗੋਂ ਮ੍ਰਿਤਕ ਦੇ ਆਪਣੇ ਹੀ ਪੁੱਤਰ ਹੈਪੀ ’ਤੇ ਲਗਾਏ ਜਾ ਰਹੇ ਹਨ।
ਜਾਣਕਾਰੀ ਮੁਤਾਬਕ, ਇਹ ਵਾਰਦਾਤ ਬੀਤੀ ਦੇਰ ਰਾਤ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਨੂੰ ਪੇਟ ਵਿੱਚ ਗੋਲੀ ਮਾਰੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਛਾ ਗਿਆ ਅਤੇ ਇਲਾਕੇ ਦੇ ਲੋਕ ਵੀ ਘਟਨਾ ਵਾਲੀ ਥਾਂ ’ਤੇ ਇਕੱਠੇ ਹੋਣੇ ਸ਼ੁਰੂ ਹੋ ਗਏ।
ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਕੁਲਦੀਪ ਸਿੰਘ ਦੇ ਪੁੱਤਰ ਹੈਪੀ ਨੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪਰਿਵਾਰ ਨੇ ਇਹ ਵੀ ਇਲਜ਼ਾਮ ਲਗਾਏ ਹਨ ਕਿ ਹੈਪੀ ਨਸ਼ੇ ਦਾ ਆਦੀ ਸੀ ਅਤੇ ਅਕਸਰ ਆਪਣੇ ਪਿਤਾ ਕੁਲਦੀਪ ਸਿੰਘ ਤੋਂ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਸੀ। ਪੈਸਿਆਂ ਨੂੰ ਲੈ ਕੇ ਘਰ ਵਿੱਚ ਅਕਸਰ ਤਕਰਾਰ ਰਹਿਣ ਦੀ ਗੱਲ ਵੀ ਪਰਿਵਾਰ ਵੱਲੋਂ ਸਾਹਮਣੇ ਰੱਖੀ ਗਈ ਹੈ। ਰੈਲੀ ਤੋਂ ਪਹਿਲਾਂ ਅਜਿਹੀ ਘਟਨਾ ਮੁੜ ਮੋਗਾ ਦੀ ਕਾਨੂੰਨ ਵਿਵਸਥਾ ਉੱਤੇ ਸਵਾਲ ਚੁੱਕ ਰਹੀ ਹੈ।
Read Also : ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਹੋਇਆ ਧਮਾਕਾ, ਇਕ ਦੀ ਮੌਤ
Comments