Punjab

Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ
Health News: ਪੰਜਾਬ 'ਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ
Kejriwal: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
Punjab Government Schemes: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ
Punjab Education News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ

ਅਗਾਮੀ ਚੋਣਾਂ ਲਈ ਕਾਂਗਰਸ ਦਾ ਵੱਡਾ ਦਾਅ

Khushdeep Singh Picture
Published On

Punjab Youth Congress: ਸੰਗਰੂਰ (ਗੁਰਪ੍ਰੀਤ ਸਿੰਘ)। ਪੰਜਾਬ ਕਾਂਗਰਸ ਵੱਲੋਂ ਧੂਰੀ ਦੇ ਨੌਜਵਾਨ ਆਗੂ ਸ਼ੁਭਮ ਸ਼ਰਮਾ ਸ਼ੁਭੀ ਨੂੰ ਪੰਜਾਬ ਯੂਥ ਕਾਂਗਰਸ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼ੁਭਮ ਸ਼ਰਮਾ ਪਿਛਲੇ ਲੰਮੇ ਸਮੇਂ ਤੋਂ ਸੂਬਾ ਕਾਂਗਰਸ ’ਚ ਸਰਗਰਮ ਭੂਮਿਕਾ ਨਿਭਾ ਰਹੇ ਹਨ ਤੇ ਪਾਰਟੀ ਪ੍ਰਤੀ ਉਨ੍ਹਾਂ ਦੀ ਵਫਾਦਾਰੀ ਤੇ ਮਿਹਨਤ ਨੂੰ ਵੇਖਦੇ ਹੋਏ ਹਾਈਕਮਾਂਡ ਨੇ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਸਿਆਸੀ ਮਾਹਰਾਂ ਮੁਤਾਬਕ, ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ (ਜ਼ਿਲ੍ਹਾ ਸੰਗਰੂਰ) ਨਾਲ ਸਬੰਧਤ ਨੌਜਵਾਨ ਚਿਹਰੇ ਨੂੰ ਯੂਥ ਕਾਂਗਰਸ ਦੀ ਕਮਾਨ ਸੌਂਪਣਾ ਪਾਰਟੀ ਦੀ ਇੱਕ ਡੂੰਘੀ ਸਿਆਸੀ ਰਣਨੀਤੀ ਦਾ ਹਿੱਸਾ ਹੈ।

Read Also : Punjab News: ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ 'ਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’

ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਨੌਜਵਾਨ ਵੋਟਰਾਂ ਨੂੰ ਆਪਣੇ ਵੱਲੋਂ ਆਕਰਸ਼ਿਤ ਕਰਨਾ ਚਾਹੁੰਦੀ ਹੈ। ਇਸ ਨਿਯੁਕਤੀ ਨਾਲ ਜ਼ਿਲ੍ਹਾ ਸੰਗਰੂਰ ਸੂਬੇ ਦੀ ਸਿਆਸਤ ਦਾ ਮੁੱਖ ਕੇਂਦਰ ਬਣ ਗਿਆ ਹੈ। ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦਾ ਸਬੰਧ ਇਸੇ ਖੇਤਰ ਨਾਲ ਹੈ, ਉੱਥੇ ਹੀ ਹੁਣ ਕਾਂਗਰਸ ਨੇ ਵੀ ਇਸੇ ਮਾਲਵੇ ਵਿਚ ਆਪ ਦੇ ਗੜ੍ਹ ਵਿੱਚ ਸੰਨ੍ਹ ਲਾਉਣ ਲਈ ਧੂਰੀ ਦੇ ਨੌਜਵਾਨ ਆਗੂ ’ਤੇ ਭਰੋਸਾ ਦਿਖਾਇਆ ਹੈ। ਨਵ-ਨਿਯੁਕਤ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਦੀਆਂ ਮੁਸ਼ਕਿਲਾਂ ਨੂੰ ਹਰ ਪੱਧਰ ’ਤੇ ਚੁੱਕਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕਰ ਦੇਣਗੇ। Punjab Youth Congress

ਕਾਂਗਰਸ ਵਿਚਲੀ ਫੁੱਟ ਖਤਮ ਕਰਨ ਦਾ ਯਤਨ | Punjab Youth Congress

ਹਲਕਾ ਧੂਰੀ ’ਚ ਕਾਂਗਰਸ ਦੀ ਵੱਡੇ ਪੱਧਰ ਤੇ ਫੁੱਟ ਨੂੰ ਖਤਮ ਕਰਨ ਦਾ ਵੀ ਇਹ ਯਤਨ ਹੋ ਸਕਦਾ ਹੈ ਕਿਉਂਕਿ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਮੁੜ ਤੋਂ ਕਾਂਗਰਸ ਪਾਰਟੀ ਵਿੱਚ ਸਰਗਰਮ ਹੋਣ ਦਾ ਸ਼ੁਭੀ ਅਤੇ ਹੋਰ ਕਾਂਗਰਸੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਗੋਲਡੀ ਲੋਕ ਸਭਾ ਸੰਗਰੂਰ ਦੀ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਸਨ ਅਸੀਂ ਕੁਝ ਸਮਾਂ ਬੀਤਣ ਪਿੱਛੋਂ ਉਹ ਮੁੜ ਕਾਂਗਰਸ ਵਿੱਚ ਪਰਤ ਆਏ ਸਨ। Punjab Youth Congress

About The Author

Related Posts