Patiala News: ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਕਿਹਾ, ਪਟਿਆਲਾ ਨੂੰ ਸਫ਼ਾਈ ਪੱਖੋਂ ਮਾਡਲ ਸ਼ਹਿਰ ਬਣਾਇਆ ਜਾਵੇਗਾ

Satinder Mathur  Picture
Published On

Patiala News: ਪਟਿਆਲਾ, (ਸੱਚ ਕਹੂੰ ਨਿਊਜ਼/ਹਿੰ.ਸ.)। 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਸਿਮਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਨਿਰਦੇਸ਼ਾਂ ਮੁਤਾਬਕ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪਹਿਲ ਦੇ ਅਧਾਰ 'ਤੇ ਪ੍ਰਦਾਨ ਕਰਵਾਉਣਾ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ।

Simarpreet Kaur
Patiala News: ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਸ਼ਹਿਰ ਵਿੱਚ ਜਿਸ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿਛਲੇ ਦਿਨੀਂ ਹਾਈਬ੍ਰਿਡ ਸਫ਼ਾਈ ਸ਼ੁਰੂ ਕਰਵਾਈ ਗਈ ਸੀ, ਉਸੇ ਨੂੰ ਅੱਗੇ ਵਧਾਉਂਦੇ ਹੋਏ ਪਟਿਆਲਾ ਨੂੰ ਸਫ਼ਾਈ ਪੱਖੋਂ ਮਾਡਲ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ 'ਚ ਬਹੁਤ ਸਾਰੀਆਂ ਸੰਸਥਾਵਾਂ ਸਾਫ਼-ਸਫ਼ਾਈ ਲਈ ਕੰਮ ਕਰਦੀਆਂ ਹਨ, ਜਿਸ ਲਈ ਅਜਿਹੀਆਂ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ।

ਸਿਮਰਪ੍ਰੀਤ ਕੌਰ ਵੱਲੋਂ ਅਹੁਦਾ ਸੰਭਾਲਣ ਸਮੇਂ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਅਤੇ ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਜਿਕਰਯੋਗ ਹੈ ਕਿ 2014 ਬੈਚ ਦੇ ਪੀ.ਸੀ.ਐਸ ਅਧਿਕਾਰੀ ਸਿਮਰਪ੍ਰੀਤ ਕੌਰ ਪਟਿਆਲਾ ਅਤੇ ਮਾਨਸਾ ਵਿਖੇ ਏ.ਡੀ.ਸੀ ਸਮੇਤ ਪਟਿਆਲਾ ਦੇ ਸਹਾਇਕ ਕਮਿਸ਼ਨਰ ਜਨਰਲ ਅਤੇ ਏ.ਸੀ. ਸ਼ਿਕਾਇਤਾਂ ਸਮੇਤ ਪੀ.ਡੀ.ਏ ਦੇ ਏ.ਸੀ.ਏ, ਪੀ.ਪੀ.ਐਸ.ਸੀ ਦੇ ਸਕੱਤਰ, ਨਾਭਾ, ਦਿੜਬਾ, ਦੂਧਨਸਾਧਾਂ ਤੇ ਤਪਾ ਵਿਖੇ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾਉਣ ਸਮੇਤ ਆਬਕਾਰੀ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਲੋਕ ਨਿਰਮਾਣ ਵਿਭਾਗਾਂ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ।

About The Author

Related Posts