SIR Controversy: ਸੀਈਓ ਦਾ ਦਾਅਵਾ, ਕਾਂਗਰਸ ਨੇ ਕੀਤਾ ਸਮਰਥਨ, ਕਾਂਗਰਸ ਵੱਲੋਂ ਇਨਕਾਰ

ਹਰ ਦਸਤਾਵੇਜ਼ ’ਤੇ ਕੀਤੇ ਗਏ ਹਨ ਕਾਂਗਰਸ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਦਸਤਖ਼ਤ : ਸੀਈਓ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਹੋ ਰਹੀ ਐੱਸਆਈਆਰ ਸਬੰਧੀ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅੰਨਿਦਿਤਾ ਮਿੱਤਰਾ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਇਹ ਪ੍ਰਕਿਰਿਆ ਨਾ ਸਿਰਫ਼ ਸਫ਼ਲ ਤਰੀਕੇ ਨਾਲ ਮੁਕੰਮਲ ਹੋ ਗਈ ਹੈ, ਸਗੋਂ ਕਾਂਗਰਸ ਪਾਰਟੀ ਸਣੇ ਹਰ ਸਿਆਸੀ ਪਾਰਟੀ ਦੇ ਨੁਮਾਇੰਦੇ ਨੇ ਆਪਣੀ ਸਹਿਮਤੀ ਜਤਾਉਂਦੇ ਹੋਏ ਦਸਤਖ਼ਤ ਕੀਤੇ ਹਨ। ਜਿਸ ਤੋਂ ਬਾਅਦ ਐੱਸਆਈਆਰ ਦੀ ਕਾਰਵਾਈ ਨੂੰ ਮੁਕੰਮਲ ਕਰਾਰ ਦੇ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਪ੍ਰਕਿਰਿਆ ਦੌਰਾਨ ਹਰ ਦੌਰ ਵਿੱਚ ਸਿਆਸੀ ਪਾਰਟੀਆਂ ਵੱਲੋਂ ਨਾਮਜ਼ਦ ਕੀਤੇ ਗਏ ਨੁਮਾਇੰਦਿਆਂ ਵੱਲੋਂ ਹਰ ਵਾਰ ਹੀ ਸਹਿਮਤੀ ਜਤਾਈ ਗਈ ਹੈ।

ਇਸ ਬਿਆਨ ਦੇ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਜਾਂ ਫਿਰ ਕਾਂਗਰਸ ਪਾਰਟੀ ਦੇ ਕਿਸੇ ਵੀ ਨੁਮਾਇੰਦੇ ਵੱਲੋਂ ਇਸ ਤਰ੍ਹਾਂ ਦੀ ਕੋਈ ਵੀ ਸਹਿਮਤੀ ਐੱਸਆਈਆਰ ਸਬੰਧੀ ਨਹੀਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਿਹੜੇ ਵੀ ਨੁਮਾਇੰਦੇ ਮੁੱਖ ਚੋਣ ਅਫਸਰ ਦੇ ਦਫ਼ਤਰ ਵਿੱਚ ਗਏ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਵੱਲੋਂ ਇਸ ਤਰ੍ਹਾਂ ਦੀ ਸਹਿਮਤੀ ਨਹੀਂ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਦੇਸ਼ ਅਤੇ ਖ਼ਾਸ ਕਰਕੇ ਦਿੱਲੀ ਵਿਖੇ ਕਾਂਗਰਸ ਪਾਰਟੀ ਵੱਲੋਂ ਐੱਸਆਈਆਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਕਾਂਗਰਸ ਸਮੇਤ ਦੇਸ਼ ਦੀਆਂ ਕਈ ਸਿਆਸੀ ਪਾਰਟੀਆਂ ਵੱਲੋਂ ਮੰਗਿਆ ਜਾ ਰਿਹਾ ਹੈ। SIR Controversy

ਪਿਛਲੇ 5 ਦਿਨਾਂ ਤੋਂ ਦਿੱਲੀ ਵਿਖੇ ਇਸ ਸਬੰਧੀ ਲਗਾਤਾਰ ਹੀ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਦੇ ਦਾਅਵੇ ਤਹਿਤ ਪੰਜਾਬ ਵਿੱਚ ਐੱਸਆਈਆਰ ਪ੍ਰਕਿਰਿਆ ਦੌਰਾਨ ਕਾਂਗਰਸ ਪਾਰਟੀ ਦੀ ਸਹਿਮਤੀ ਦੇਣਾ ਆਪਣੇ ਆਪ ਵਿੱਚ ਹੀ ਹੈਰਾਨ ਕਰਨ ਵਾਲਾ ਮੁੱਦਾ ਬਣ ਗਿਆ ਹੈ।  ਮੁੱਖ ਚੋਣ ਅਧਿਕਾਰੀ ਅੰਨਿਦਿੱਤਾ ਮਿੱਤਰਾ ਵੱਲੋਂ ਐੱਸਆਈਆਰ ਦੇ ਮੁਕੰਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਬਾਰੇ ਪੂਰੀ ਜਾਣਕਾਰੀ ਦੇ ਰਹੇ ਸਨ। ਇਸ ਦੌਰਾਨ ਅਨਿੰਦਿੱਤਾ ਮਿੱਤਰਾ ਵੱਲੋਂ ਪੁੱਛਿਆ ਗਿਆ ਕਿ ਕਾਂਗਰਸ ਪਾਰਟੀ ਸਣੇ ਕਈ ਸਿਆਸੀ ਪਾਰਟੀਆਂ ਇਸ ਸਮੇਂ ਐੱਸਆਈਆਰ ਦਾ ਵਿਰੋਧ ਕਰ ਰਹੀਆਂ ਹਨ, ਕਿਉਂਕਿ ਇਸ ਵਿੱਚ ਉਨ੍ਹਾਂ ਨੂੰ ਕਾਫ਼ੀ ਜ਼ਿਆਦਾ ਇਤਰਾਜ਼ ਹਨ ਤਾਂ ਕੀ ਪੰਜਾਬ ਵਿੱਚ ਸਿਆਸੀ ਪਾਰਟੀਆਂ ਵੱਲੋਂ ਕੋਈ ਇਤਰਾਜ਼ ਜਾਹਰ ਕੀਤਾ ਗਿਆ ਹੈ।

ਇਸ ਸੁਆਲ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਤਰ੍ਹਾਂ ਦਾ ਕੋਈ ਵੀ ਇਤਰਾਜ਼ ਨਹੀਂ ਹੋਇਆ ਹੈ, ਇੱਥੋਂ ਤੱਕ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਬਕਾਇਦਾ ਦਸਤਖ਼ਤ ਵੀ ਕਰਕੇ ਗਏ ਹਨ। ਇਸ ਤੋਂ ਬਾਅਦ ਦੁਬਾਰਾ ਪੁੱਛਿਆ ਗਿਆ ਕਿ ਕਾਂਗਰਸ ਪਾਰਟੀ ਵੱਲੋਂ ਦਸਤਖ਼ਤ ਕੀਤੇ ਹਨ ਜਾਂ ਫਿਰ ਨਹੀਂ? ਤਾਂ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਦੀ ਗੱਲ ਕਰ ਰਹੇ ਹਨ ਤਾਂ ਉਸ ਵਿੱਚ ਕਾਂਗਰਸ ਪਾਰਟੀ ਵੀ ਸ਼ਾਮਲ ਹੈ।  ਇਸ ਤੋਂ ਬਾਅਦ ਪਰਗਟ ਸਿੰਘ ਨੇ ਇਸ ਦਾਅਵੇ ਨੂੰ ਝੂਠਾ ਕਰਾਰ ਦਿੰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੇ ਇਸ ਤਰ੍ਹਾਂ ਦੀ ਕੋਈ ਸਹਿਮਤੀ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਵਿਰੋਧ ਵਿੱਚ ਸੀ ਤੇ ਹੁਣ ਵੀ ਵਿਰੋਧ ਵਿੱਚ ਹਾਂ ਇਸ ਲਈ ਕਾਂਗਰਸ ਵੱਲੋਂ ਸਹਿਮਤੀ ਸਬੰਧੀ ਇੱਕ ਵੀ ਥਾਂ ’ਤੇ ਦਸਤਖ਼ਤ ਨਹੀਂ ਕੀਤੇ ਗਏ।

ਇਹ ਵੀ ਪੜ੍ਹੋ : Youth Professional Scheme: ਨੌਜਵਾਨ ਪੇਸ਼ੇਵਰ ਯੋਜਨਾ ਨਾਲ ਖੁੱਲ੍ਹਣਗੇ ਹੁਨਰ ਤੇ ਰੁਜ਼ਗਾਰ ਦੇ ਰਾਹ

About The Author

Related Posts