AI Skills: AI ਬੱਚਿਆਂ ਦਾ ਭਵਿੱਖ, ਵਿਦਿਆਰਥੀਆਂ ਨੂੰ ਏਆਈ ਡਿਵੈਲਪਰ ਬਣਾਉਣ ਦਾ ਟੀਚਾ : ਗੁਰਪਾਲ ਸਿੰਘ

ਚੇਅਰਮੈਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਾਗੋਵਾਲ ਵਿਖੇ ਸਕੂਲ ਸਟਾਫ ਨਾਲ ਕੀਤੀ ਮੀਟਿੰਗ

Khushdeep Singh Picture
Published On

ਬਟਾਲਾ (ਸੱਚ ਕਹੂੰ ਨਿਊਜ਼/ਏਜੰਸੀ)। ਵਿਕਸਿਤ ਭਾਰਤ ਪ੍ਰੋਜੈਕਟ ਏਆਈ, ਭਾਰਤ ਸਰਕਾਰ ਦੇ ਚੇਅਰਮੈਨ ਗੁਰਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਭਾਗੋਵਾਲ ਦਾ ਦੌਰਾ ਕਰਕੇ ਸਕੂਲ ਸਟਾਫ ਨਾਲ ਮੀਟਿੰਗ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਰਬਜੀਤ ਕੌਰ, ਸਮੂਹ ਸਟਾਫ ਤੇ ਪੀਏ ਬਲਜੀਤ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਗੁਰਪਾਲ ਸਿੰਘ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਬੱਚਿਆਂ ਦਾ ਭਵਿੱਖ ਹੈ।

ਸਮੇਂ ਦੀ ਲੋੜ ਨੂੰ ਦੇਖਦਿਆਂ ਵਿਦਿਆਰਥੀਆਂ ਨੂੰ ਇਸ ਤਕਨੀਕ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਸਕਿਲਿੰਗ ਫਾਰ ਏਆਈ ਰੈਡੀਨੈੱਸ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਦੀ ਜਾਣਕਾਰੀ ਸਬੰਧਤ ਪੋਰਟਲ ’ਤੇ ਅਪਲੋਡ ਕੀਤੀ ਜਾਵੇ, ਤਾਂ ਜੋ ਇਸ ਪ੍ਰੋਗਰਾਮ ਦਾ ਲਾਭ ਜ਼ਿਆਦਾ ਤੋਂ ਜਿਆਦਾ ਵਿਦਿਆਰਥੀਆਂ ਤੱਕ ਪਹੁੰਚ ਸਕੇ।

ਚੇਅਰਮੈਨ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਬੱਚਿਆਂ ਨੂੰ ਸਿਰਫ਼ ਏਆਈ ਦੀ ਵਰਤੋਂ ਕਰਨਾ ਸਿਖਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਏਆਈ ਡਿਵੈਲਪਰ ਬਣਾਉਣਾ ਵੀ ਹੈ। ਵਿਦਿਆਰਥੀਆਂ ਨੂੰ ਖੁਦ ਏ.ਆਈ. ਟੂਲਜ਼ ਤਿਆਰ ਕਰਨ ਦੇ ਸਮਰੱਥ ਬਣਾਇਆ ਜਾਵੇਗਾ ਤੇ ਇਸ ਤਕਨੀਕ ਦੀ ਸਹੂਲਤ ਹਰ ਵਿਦਿਆਰਥੀ ਤੱਕ ਪਹੁੰਚਾਈ ਜਾਵੇਗੀ। ਇਸ ਮੌਕੇ ਸਕੂਲ ਸਟਾਫ ਵੱਲੋਂ ਪ੍ਰੋਜੈਕਟ ਦੇ ਵੱਖ-ਵੱਖ ਪਹਿਲੂਆਂ ਸਬੰਧੀ ਸਵਾਲ ਵੀ ਪੁੱਛੇ ਗਏ, ਜਿਨ੍ਹਾਂ ਦੇ ਚੇਅਰਮੈਨ ਗੁਰਪਾਲ ਸਿੰਘ ਨੇ ਵਿਸਥਾਰਪੂਰਵਕ ਜਵਾਬ ਦਿੰਦਿਆਂ ਅਧਿਆਪਕਾਂ ਨੂੰ ਲੋੜੀਂਦੀ ਜਾਣਕਾਰੀ ਪ੍ਰਦਾਨ ਕੀਤੀ।

ਇਹ ਵੀ ਪੜ੍ਹੋ : Punjab Pension Seva Portal: ਇਨ੍ਹਾਂ ਛੇ ਖਜ਼ਾਨਾ ਦਫ਼ਤਰਾਂ ਨੇ ਪੈਨਸ਼ਨਰਾਂ ਨੂੰ ਕੀਤਾ ਅਲਰਟ, ਇਸ ਦਿਨ ਦਾ ਜ਼ਰੂਰ ਲਓ ਲਾਭ

Comments

Post Your Comment

About The Author

Related Posts