Body Donation: ਪਿੰਡ ਲਾਡਬੰਜਾਰਾ ਖੁਰਦ ਦੇ ਪਹਿਲੇ ਸਰੀਰਦਾਨੀ ਬਣੇ ਸਲੋਚਨਾ ਦੇਵੀ ਇੰਸਾਂ

ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਨਾਲ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ 

Khushdeep Singh Picture
Published On

ਦਿੜ੍ਹਬਾ ਮੰਡੀ (ਪ੍ਰੇਮ ਸਿੰਘ)। Body Donation: ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਬਲਾਕ ਦਿੜ੍ਹਬਾ ਅਧੀਨ ਪੈਂਦੇ ਪਿੰਡ ਲਾਡਬੰਜਾਰਾ ਖੁਰਦ ਦੇ ਡੇਰਾ ਸ਼ਰਧਾਲੂ ਸਲੋਚਨਾ ਦੇਵੀ ਇੰਸਾਂ ਦੀ ਮਿ੍ਰਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ। ਇਹ ਬਲਾਕ ਦਿੜ੍ਹਬਾ ਦਾ 22ਵਾਂ ਅਤੇ ਪਿੰਡ ਲਾਡਬੰਜਾਰਾ ਖੁਰਦ ਦਾ ਪਹਿਲਾ ਸਰੀਰਦਾਨ ਹੋਇਆ ਹੈ। ਜਾਣਕਾਰੀ ਅਨੁਸਾਰ ਸਲੋਚਨਾ ਦੇਵੀ ਇੰਸਾਂ (76) ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੇ ਵੀਰਵਾਰ ਸਵੇਰੇ ਆਪਣੀ ਸੰਸਾਰਕ ਯਾਤਰਾ ਪੂਰੀ ਕੀਤੀ। ਉਨ੍ਹਾਂ ਦੇ ਪੁੱਤਰ ਬਲਰਾਜ ਇੰਸਾਂ ਤੇ ਸਰਜੀਵਨ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਜੀ ਨੇ ਜਿਉਂਦੇ ਜੀਅ ਪ੍ਰਣ ਕੀਤਾ ਸੀ ਕਿ ਦੇਹਾਂਤ ਉਪਰੰਤ ਉਨ੍ਹਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਜਾਵੇ ਪਰਿਵਾਰ ਵੱਲੋਂ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਰਾਮਾ ਮੈਡੀਕਲ ਕਾਲਜ ਅਤੇ ਰਿਸਰਚ ਸੈਂਟਰ, ਹਾਪੁੜ, ਉੱਤਰ ਪ੍ਰਦੇਸ਼ ਭੇਜਿਆ ਗਿਆ ਸਰੀਰਦਾਨੀ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜਾਈ ਐਂਬੂਲੈਂਸ ’ਚ ਰੱਖਿਆ ਗਿਆ ਤੇ ਮਾਤਾ ਸਲੋਚਨਾ ਦੇਵੀ ਇੰਸਾਂ ਅਮਰ ਰਹੇ, ਡੇਰਾ ਸੱਚਾ ਸੌਦਾ ਦੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ ਨਾਅਰੇ ਲਾਏ ਗਏ।

ਇਸ ਮੌਕੇ ਪਿੰਡ ਦੇ ਸਰਪੰਚ ਸੁਖਵੀਰ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਮਿ੍ਰਤਕ ਦੇਹ ਵਾਲੀ ਐਂਬੂਲੈਂਸ ਨੂੰ ਰਵਾਨਾ ਕੀਤਾ ਇਸ ਮੌਕੇ ਸਰੀਰਦਾਨੀ ਸਲੋਚਨਾ ਦੇਵੀ ਇੰਸਾਂ ਦੇ ਭਰਾ ਜੋਧਾ ਇੰਸਾਂ, ਸੱਚੇ ਨਿਮਰ ਸੇਵਾਦਾਰ ਮਲਕੀਤ ਇੰਸਾਂ, ਰਾਮਪਾਲ ਇੰਸਾਂ, ਸਤੀਸ਼ ਇੰਸਾਂ, ਕਰਨੈਲ ਇੰਸਾਂ, ਭੂਰਾ ਇੰਸਾਂ, ਪਾਲਾ ਇੰਸਾਂ, ਨਿਰਭੈ ਇੰਸਾਂ, ਲੀਲਾ ਇੰਸਾਂ, ਪ੍ਰੇਮੀ ਸੇਵਕ ਸਤਿਗੁਰ ਇੰਸਾਂ, ਦੇਵ ਇੰਸਾਂ, ਨਰੰਜਣ ਇੰਸਾਂ, ਬੱਗਾ ਇੰਸਾਂ, ਬਲਾਕ ਪ੍ਰੇਮੀ ਸੇਵਕ ਪ੍ਰੇਮ ਇੰਸਾਂ ਤੋਂ ਇਲਾਵਾ ਸਾਧ-ਸੰਗਤ ਤੇ ਰਿਸ਼ਤੇਦਾਰ ਤੇ ਵੱਡੀ ਗਿਣਤੀ ’ਚ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਹਾਜ਼ਰ ਸੀ। Body Donation

ਇਹ ਵੀ ਪੜ੍ਹੋ : Nasha Mukt Punjab Yatra: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ, ਜਾਣੋ ਕੀ ਕੁਝ ਰਹੇਗਾ ਖਾਸ?

About The Author

Related Posts