Amloh Drug Awareness News: ਅਮਲੋਹ ਕੈਮਿਸਟ ਐਸੋਸੀਏਸ਼ਨ ਦਾ ਐਲਾਨ, ਨਸ਼ਾ ਤਸਕਰਾਂ ਦਾ ਨਹੀਂ ਦੇਵਾਂਗੇ ਸਾਥ

ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ 'ਤੇ ਲਾਵਾਂਗੇ ਰੋਕ : ਪ੍ਰਧਾਨ ਹਰਪ੍ਰੀਤ ਸਿੰਘ

Satinder Mathur  Picture
Published On

Amloh Drug Awareness News: (ਅਨਿਲ ਲੁਟਾਵਾ) ਅਮਲੋਹ। ਸਥਾਨਕ ਅਮਲੋਹ ਕੈਮਿਸਟ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਅਮਲੋਹ ਐਸੋਸੀਏਸ਼ਨ ਦੇ ਪ੍ਰਧਾਨ 'ਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸ਼ਹਿਰ ਅਤੇ ਪੇਂਡੂ ਖੇਤਰਾਂ ਦੇ ਸਮੂਹ ਕੈਮਿਸਟ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਅਤੇ ਨਸ਼ੇ ਵਜੋਂ ਗਲਤ ਵਰਤੋਂ ਵਿੱਚ ਆਉਣ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ 'ਤੇ ਪੂਰਨ ਰੋਕ ਲਗਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜ੍ਹੋ: Tragic Electric Shock Incident: ਮਾਂ ਨੂੰ ਬਚਾਉਂਦੇ ਹੋਏ ਪੁੱਤਰ ਦੀ ਕਰੰਟ ਲੱਗਣ ਨਾਲ ਮੌਤ, ਪਰਿਵਾਰ ’ਚ ਛਾਇਆ ਮਾਤਮ

ਇਸ ਮੌਕੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਐਸੋਸੀਏਸ਼ਨ ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਕੈਮਿਸਟ ਨਸ਼ਿਆਂ ਦੀ ਵਿਕਰੀ ਨਹੀਂ ਕਰੇਗਾ ਅਤੇ ਜੇਕਰ ਕੋਈ ਕੈਮਿਸਟ ਅਜਿਹੇ ਗਲਤ ਕੰਮ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਐਸੋਸੀਏਸ਼ਨ ਅਜਿਹੇ ਵਿਅਕਤੀ ਦਾ ਕਿਸੇ ਵੀ ਕੀਮਤ 'ਤੇ ਸਾਥ ਨਹੀਂ ਦੇਵੇਗੀ।

ਐਸੋਸੀਏਸ਼ਨ ਨੇ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਐਲਾਨ ਕੀਤਾ। ਅੰਤ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ, ਜ਼ਿਲ੍ਹਾ ਸਕੱਤਰ ਰਾਮ ਸਰੂਪ ਅਤੇ ਨਰੇਸ਼ ਕਪਿਲ ਨੇ ਸਮੂਹ ਕੈਮਿਸਟ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਦਵਾਈਆਂ ਦੀ ਵਿਕਰੀ ਕਾਨੂੰਨੀ ਨਿਯਮਾਂ ਅਨੁਸਾਰ ਕਰਨ, ਬਿਨਾਂ ਡਾਕਟਰੀ ਪਰਚੀ ਦੇ ਨਸ਼ੀਲੀਆਂ ਦਵਾਈਆਂ ਨਾ ਵੇਚਣ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ। ਇਸ ਮੌਕੇ ਜਵਾਹਰ ਲਾਲ, ਦੀਪਕ ਵਰਮਾ, ਹਾਕਮ ਖਾਨ, ਅਸ਼ੋਕ ਗੋਇਲ,ਅਨਿਲ ਲੁਟਾਵਾ ਸਮੇਤ ਵੱਡੀ ਗਿਣਤੀ ਵਿੱਚ ਕੈਮਿਸਟ ਮੈਂਬਰ ਮੌਜ਼ੂਦ ਸਨ।

Amloh Drug Awareness News
ਅਮਲੋਹ ਵਿਖੇ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਹੋਰ ਮੈਂਬਰ।ਤਸਵੀਰ: ਅਨਿਲ ਲੁਟਾਵਾ

About The Author

Related Posts