ਸੁਕਾ ਦੇਵੀ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜ਼ਾਂ ਲਈ ਦਾਨ ਕੀਤੀ

Sach Kahoon Punjabi Desk Picture
Published On

ਸੁਕਾ ਦੇਵੀ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜ਼ਾਂ ਲਈ ਦਾਨ ਕੀਤੀ

ਬਠਿੰਡਾ, (ਸੁਖਨਾਮ) ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਬਠਿੰਡਾ ਦੀ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ (Body donate) ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਸੁਕਾ ਦੇਵੀ ਇੰਸਾਂ ਵਾਸੀ ਗਲੀ ਨੰ.6, ਪਰਸ ਰਾਮ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪਤੀ ਪਿਆਰੇ ਲਾਲ ਇੰਸਾਂ, ਪੁੱਤਰ ਧਰਮਿੰਦਰ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਧਨਵੰਤਰੀ ਆਯੂਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਚਿਤੌਲੀ, ਬਰੇਲੀ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ

ਸੁਕਾ ਦੇਵੀ ਇੰਸਾਂ ਅਮਰ ਰਹੇ ਦੇ ਆਸਮਾਨ ਗੁੰਜਾਊ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ ਤੇ ਵੱਡੀ ਗਿਣਤੀ ‘ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ‘ਚ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਏਰੀਆ ਭੰਗੀਦਾਸ ਮੇਘ ਰਾਜ ਇੰਸਾਂ ਨੇ ਦੱਸਿਆ ਕਿ ਸੁਕਾ ਦੇਵੀ ਇੰਸਾਂ ਨੇ ਮੌਤ ਉਪਰੰਤ ਸ਼ਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ ਇਸ ਮੌਕੇ ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ,  ਰਿਸ਼ੇਤਦਾਰ, ਸਨੇਹੀ ਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts