Faridkot Crime News: ਰੇਲਵੇ ਸਟੇਸ਼ਨਾਂ ’ਤੇ ਫਰੀਦਕੋਟ ਪੁਲਿਸ ਦਾ ਵਿਸ਼ੇਸ਼ ਚੈਕਿੰਗ ਆਪ੍ਰੇਸ਼ਨ

ਐਂਟੀ-ਸਾਬੋਟੇਜ ਅਤੇ ਡੌਗ ਸਕੁਆਡ ਟੀਮਾਂ ਨੇ ਸ਼ੱਕੀ ਗਤੀਵਿਧੀਆਂ ’ਤੇ ਰੱਖੀ ਪੈਨੀ ਨਜ਼ਰ

Satinder Mathur  Picture
Published On

Faridkot Crime News: (ਗੁਰਪ੍ਰੀਤ ਪੱਕਾ) ਫਰੀਦਕੋਟ। ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਐਸ.ਐਸ.ਪੀ. ਫਰੀਦਕੋਟ ਗੁਰਬੰਸ ਸਿੰਘ ਬੈਸ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ’ਤੇ ਵਿਸ਼ੇਸ਼ ਚੈਕਿੰਗ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਐਂਟੀ-ਸਾਬੋਟੇਜ ਟੀਮਾਂ ਅਤੇ ਡੌਗ ਸਕੁਆਡ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਦੇ ਵੱਖ-ਵੱਖ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਚੈਕਿੰਗ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਸਟੇਸ਼ਨ ’ਤੇ ਮੌਜ਼ੂਦ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਪੁੱਛਗਿੱਛ ਕੀਤੀ ਅਤੇ ਪਛਾਣ ਸਬੰਧੀ ਜਾਣਕਾਰੀ ਦੀ ਜਾਂਚ ਕੀਤੀ। ਇਸ ਦੇ ਨਾਲ ਹੀ ਜੀ.ਆਰ.ਪੀ. ਪੁਲਿਸ ਦੇ ਸਹਿਯੋਗ ਨਾਲ ਯਾਤਰੀਆਂ ਦੇ ਸਮਾਨ ਦੀ ਵੀ ਜਾਂਚ ਕੀਤੀ ਗਈ। ਪੁਲਿਸ ਵੱਲੋਂ ਸਟੇਸ਼ਨ ਦੇ ਉਨ੍ਹਾਂ ਹਿੱਸਿਆਂ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ, ਜਿੱਥੇ ਸ਼ੱਕੀ ਗਤੀਵਿਧੀ ਹੋਣ ਦੀ ਸੰਭਾਵਨਾ ਰਹਿੰਦੀ ਹੈ।

ਇਹ ਵੀ ਪੜ੍ਹੋ: Philippines Ferry Fire Disaster: ਫੇਰੀ ’ਚ ਲੱਗੀ ਅੱਗ, 5 ਦੀ ਮੌਤ, 86 ਲਾਪਤਾ 

ਇਸ ਤੋਂ ਇਲਾਵਾ ਰੇਲਵੇ ਸਟੇਸ਼ਨਾਂ ਦੀਆਂ ਪਾਰਕਿੰਗਾਂ ਵਿੱਚ ਖੜ੍ਹੇ ਵਾਹਨਾਂ ਦੀ ਵੀ ‘ਵਾਹਨ ਐਪ’ ਰਾਹੀਂ ਜਾਂਚ ਕੀਤੀ ਗਈ। ਇਸ ਕਾਰਵਾਈ ਦਾ ਮਕਸਦ ਸ਼ੱਕੀ ਜਾਂ ਬਿਨਾਂ ਲੋੜੀਂਦੇ ਦਸਤਾਵੇਜ਼ਾਂ ਵਾਲੇ ਵਾਹਨਾਂ ਦੀ ਤੁਰੰਤ ਪਛਾਣ ਕਰਨਾ ਅਤੇ ਕਿਸੇ ਵੀ ਸੰਭਾਵਿਤ ਖਤਰੇ ਨੂੰ ਸਮੇਂ ਸਿਰ ਰੋਕਣਾ ਸੀ।

ਐਸ.ਐਸ.ਪੀ. ਗੁਰਬੰਸ ਸਿੰਘ ਬੈਸ ਨੇ ਕਿਹਾ ਕਿ ਜਨਤਕ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਫਰੀਦਕੋਟ ਪੁਲਿਸ ਦੀ ਸਭ ਤੋਂ ਪਹਿਲੀ ਪ੍ਰਾਥਮਿਕਤਾ ਹੈ। ਐਂਟੀ-ਸਾਬੋਟੇਜ ਅਤੇ ਡੌਗ ਸਕੁਆਡ ਟੀਮਾਂ ਦੀ ਮੱਦਦ ਨਾਲ ਕੀਤੀ ਜਾ ਰਹੀ ਇਹ ਵਿਸ਼ੇਸ਼ ਚੈਕਿੰਗ ਜਨਤਕ ਥਾਵਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ।

ਉਨ੍ਹਾਂ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਸ਼ੱਕੀ ਗਤੀਵਿਧੀਆਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵਿਅਕਤੀ, ਵਸਤੂ ਜਾਂ ਗਤੀਵਿਧੀ ਬਾਰੇ ਕੋਈ ਸ਼ੱਕ ਹੋਵੇ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਕਿਸੇ ਵੀ ਸੰਭਾਵਿਤ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ।

About The Author

Related Posts