Faridkot News: ਐਸ.ਐਸ.ਪੀ ਫਰੀਦਕੋਟ ਵੱਲੋਂ ਜ਼ਿਲ੍ਹੇ ਅੰਦਰ ਲਾਏ ਜਾ ਰਹੇ ਸਪੈਸ਼ਲ ਨਾਕਾ ਪੁਆਇੰਟਾ ਦਾ ਲਿਆ ਜਾਇਜ਼ਾ 

ਇਹ ਚੈਕਿੰਗ ਆਪ੍ਰੇਸ਼ਨ ਗੈਰ-ਕਾਨੂੰਨੀ ਸਰਗਰਮੀਆਂ ਨੂੰ ਰੋਕਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਰੂਰੀ ਕਦਮ - ਸ਼੍ਰੀ ਗੁਰਬੰਸ ਸਿੰਘ ਬੈਸ ਪੀ.ਪੀ.ਐਸ, ਐੱਸ.ਐੱਸ.ਪੀ. ਫਰੀਦਕੋਟ 

Satinder Mathur  Picture
Published On

Faridkot News: ਕੋਟਕਪੂਰਾ (ਅਜੈ ਮਨਚੰਦਾ)। ਫਰੀਦਕੋਟ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਦੇ ਲਈ, ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸੇ ਦਾ ਜਾਇਜ਼ਾ ਲੈਣ ਲਈ ਗੁਰਬੰਸ ਸਿੰਘ ਬੈਸ ਪੀ.ਪੀ.ਐਸ, ਐੱਸ.ਐੱਸ.ਪੀ. ਫਰੀਦਕੋਟ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਨਾਕਿਆਂ ਅਤੇ ਪੈਟਰੋਲਿੰਗ ਪਾਰਟੀਆਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਜਿਸ ਦੌਰਾਨ ਉਹਨਾਂ ਡਿਊਟੀ ’ਤੇ ਹਾਜ਼ਰ ਪੁਲਿਸ ਕਰਮਚਾਰੀਆਂ ਨੂੰ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ।
   ਇਸ ਮੌਕੇ ਗੁਰਬੰਸ ਸਿੰਘ ਬੈਸ ਪੀ.ਪੀ.ਐਸ, ਐੱਸ.ਐੱਸ.ਪੀ. ਫਰੀਦਕੋਟ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਪ੍ਰਕਾਰ ਦੀਆਂ ਅਪਰਾਧਿਕ ਗਤੀਵਿਧੀਆਂ ਉੱਪਰ ਮੁਕੰਮਲ ਰੋਕ ਪੁਲਿਸ ਪ੍ਰਸ਼ਾਸਨ ਦੀ ਪਹਿਲ ਹੈ। ਇਸੇ ਦੀ ਕੜੀ ਵਿੱਚ ਹੀ ਜ਼ਿਲ੍ਹੇ ਅੰਦਰ ਮਜ਼ਬੂਤ ਸਿਸਟਮੈਟਿਕ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਹੋਰ ਭੀੜ-ਭਾੜ ਵਾਲੇ ਸਥਾਨਾਂ ਅਤੇ ਪਾਰਕਿੰਗ ਆਦਿ ਜਗ੍ਹਿਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

   ਉਹਨਾਂ ਕਿਹਾ ਕਿ ਇਹਨਾਂ ਚੈਕਿੰਗਾਂ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਕਰਾਈਮ ਕੰਟਰੋਲ ਨੂੰ ਮਜ਼ਬੂਤ ਕਰਨਾ, ਗੈਰ-ਕਾਨੂੰਨੀ ਸਰਗਰਮੀਆਂ ਨੂੰ ਰੋਕਣਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ ਅਤੇ ਇਹ ਵਾਹਨ ਜਾਂਚ ਮੁਹਿੰਮਾਂ ਜਾਰੀ ਰਹਿਣਗੀਆਂ ਤਾਂ ਜੋ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

    ਇਸ ਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਨਾਕਿਆਂ ’ਤੇ ਪਬਲਿਕ ਦੀ ਅਸੁਵਿਧਾ ਘੱਟ ਰਹੇ ਅਤੇ ਸਮੇਂ ਸਿਰ ਜਾਂਚ ਕਰਕੇ ਉਨ੍ਹਾਂ ਨੂੰ ਬਿਹਤਰ ਸਹੂਲਤ ਪ੍ਰਦਾਨ ਕੀਤੀ ਜਾਵੇ। ਨਿਰੀਖਣ ਦੌਰਾਨ, ਉਹਨਾ ਵੱਲੋਂ ਸਮੂਹ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਨਾਕਿਆਂ ’ਤੇ ਸਖ਼ਤੀ ਨਾਲ ਤਾਇਨਾਤੀ ਹੋਵੇ ਅਤੇ ਹਰ ਆਉਣ-ਜਾਣ ਵਾਲੇ ਵਾਹਨ ਦੀ ਜਾਂਚ ਵਧੇਰੇ ਧਿਆਨ ਨਾਲ ਕੀਤੀ ਜਾਵੇ। ਇਸ ਦੇ ਨਾਲ ਹੀ ਪੁਲਿਸ ਕਰਮਚਾਰੀਆਂ ਨੂੰ ਚੈਕਿੰਗ ਦੌਰਾਨ ਵਾਹਨ ਅਤੇ ਪਾਈਸ ਵਰਗੀਆਂ ਐਪਲੀਕੇਸ਼ਨਾਂ ਦੀ ਵਰਤੋਂ ਕਰਨ ਸਬੰਧੀ ਯੋਗ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

Comments

Post Your Comment

About The Author

Related Posts