Punjab Governor News: ਬੁੱਢੇ ਦਰਿਆ ਦੀ ਸਫਾਈ ਲਈ ਉਦਯੋਗਪਤੀਆਂ ਅੱਗੇ ਆਉਣ, ਸਟਾਰਟਅੱਪ ਪੰਜਾਬ ਦਾ ਭਵਿੱਖ ਬਦਲ ਸਕਦੇ ਹਨ: ਰਾਜਪਾਲ ਕਟਾਰੀਆ

ਸਿਰਫ਼ ਤਿੰਨ ਸਰਕਾਰੀ ਗੱਡੀਆਂ ਦੇ ਕਾਫਲੇ ਨਾਲ ਲੁਧਿਆਣਾ ਪਹੁੰਚੇ ਰਾਜਪਾਲ ਨੇ ਨੌਜਵਾਨਾਂ ਨੂੰ ਪੈਟਰੋਲ-ਡੀਜ਼ਲ ਦੇ ਬਦਲ ਲੱਭਣ ਲਈ ਕੀਤਾ ਪ੍ਰੇਰਿਤ

Satinder Mathur  Picture
Published On

Punjab Governor News: (ਸੁਰਿੰਦਰ ਕੁਮਾਰ ਸ਼ਰਮਾ) ਲੁਧਿਆਣਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਨੂੰ ਉਦਯੋਗਿਕ ਵਿਕਾਸ ਅਤੇ ਵਾਤਾਵਰਣ ਸੰਭਾਲ ਵਿਚ ਸੰਤੁਲਨ ਬਣਾਈ ਰੱਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਉਦਯੋਗ ਦੇਸ਼ ਦੀ ਰੀੜ੍ਹ ਦੀ ਹੱਡੀ ਹਨ, ਪਰ ਇਸ ਦੇ ਨਾਲ-ਨਾਲ ਵਾਤਾਵਰਣ ਦੀ ਸੰਭਾਲ ਵੀ ਓਨੀ ਹੀ ਜ਼ਰੂਰੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਬੁੱਢੇ ਦਰਿਆ ਦੀ ਸਫਾਈ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਨੂੰ ਬਚਾਇਆ ਜਾ ਸਕੇ।

ਲੁਧਿਆਣਾ ਦੇ ਪਾਰਕ ਪਲਾਜ਼ਾ ਵਿੱਚ ਕਰਵਾਏ ਗਏ ਸਮਾਗਮ 4.0–ਲੀਡਰਜ਼ ਕਾਂਕਲੇਵ 2026: ਫੈਸ਼ਨ ਐਂਡ ਟੈਕਸਟਾਈਲ ਨੂੰ ਸੰਬੋਧਨ ਕਰਦਿਆਂ ਰਾਜਪਾਲ ਕਟਾਰੀਆ ਨੇ ਲੁਧਿਆਣਾ ਦੇ ਉਦਯੋਗਪਤੀਆਂ ਦੀ ਤਕਨੀਕੀ ਸਮਰੱਥਾ ਅਤੇ ਨਵੀਨ ਸੋਚ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੇ ਹਰ ਮੁਸ਼ਕਲ ਸਮੇਂ ਵਿੱਚ ਦੇਸ਼ ਲਈ ਹੱਲ ਕੱਢੇ ਹਨ। ਉਨ੍ਹਾਂ ਹੜ੍ਹਾਂ ਦੌਰਾਨ ਲੋਕਾਂ ਨੂੰ ਬਚਾਉਣ ਲਈ ਪੰਜਾਬ ਵਿੱਚ ਤਿਆਰ ਕੀਤੀਆਂ ਐਂਫੀਬੀਅਸ ਆਲ-ਟੇਰੇਨ ਵਾਹਨਾਂ ਦਾ ਵੀ ਖਾਸ ਜ਼ਿਕਰ ਕੀਤਾ। ਰਾਜਪਾਲ ਨੇ ਬੁੱਢੇ ਦਰਿਆ ਦੀ ਸਫਾਈ ਨੂੰ ਆਪਣਾ ਡਰੀਮ ਪ੍ਰੋਜੈਕਟ ਕਰਾਰ ਦਿੰਦਿਆਂ ਕਿਹਾ ਕਿ ਪ੍ਰਦੂਸ਼ਣ ਹੁਣ ਲੋਕਾਂ ਦੀ ਸਿਹਤ ਲਈ ਗੰਭੀਰ ਖਤਰਾ ਬਣ ਚੁੱਕਾ ਹੈ। ਉਨ੍ਹਾਂ ਉਦਯੋਗ ਜਗਤ ਨੂੰ ਸਾਂਝੇ ਤੌਰ ’ਤੇ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ  ਕੀਤੀ।

ਇਹ ਵੀ ਪੜ੍ਹੋ: Raid On Congress Leader: ਕਾਂਗਰਸੀ ਉਮੀਦਵਾਰ ਯੋਗੇਸ਼ ਗਰੋਵਰ ਦੀ ਦੁਕਾਨ ’ਤੇ  ਵਿਭਾਗ ਦੀ ਰੇਡ 

ਸ੍ਰੀ ਕਟਾਰੀਆ ਨੇ ਪੰਜਾਬ ਵਿੱਚ ਸਟਾਰਟਅੱਪ ਸਭਿਆਚਾਰ ਨੂੰ ਉਤਸ਼ਾਹਿਤ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਟਾਰਟਅੱਪ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਸਕਦੇ ਹਨ ਅਤੇ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਘਟਾਉਣ ਵਿੱਚ ਵੱਡੀ ਭੂਮਿਕਾ ਨਿਭਾ ਸਕਦੇ ਹਨ। ਖਾਸ ਗੱਲ ਇਹ ਰਹੀ ਕਿ ਗਵਰਨਰ ਕਟਾਰੀਆ ਸਿਰਫ਼ ਤਿੰਨ ਸਰਕਾਰੀ ਗੱਡੀਆਂ ਦੇ ਛੋਟੇ ਕਾਫਲੇ ਨਾਲ ਲੁਧਿਆਣਾ ਪਹੁੰਚੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਪੈਟਰੋਲ ਅਤੇ ਡੀਜ਼ਲ ਦੇ ਬਦਲ ਵਿਕਸਿਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦੁਨੀਆ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਭਵਿੱਖ ਗ੍ਰੀਨ ਟੈਕਨੋਲੋਜੀ ਅਤੇ ਰਿਨਿਊਏਬਲ ਐਨਰਜੀ ਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਗ੍ਰੀਨ ਟੈਕਨੋਲੋਜੀ, ਰਿਨਿਊਏਬਲ ਐਨਰਜੀ ਅਤੇ ਵਾਤਾਵਰਣ-ਅਨੁਕੂਲ ਉਦਯੋਗਿਕ ਤਰੀਕਿਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ।

Punjab Governor Kataria
ਲੁਧਿਆਣਾ: ਸਮਾਗਮ ਦੌਰਾਨ ਸਨਮਾਨਿਤ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ।

About The Author

Related Posts