Punjab

Jalandhar News: ਜਲੰਧਰ ’ਚ ਚੱਲਦੀ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ
Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ
Health News: ਪੰਜਾਬ 'ਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ
Kejriwal: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
Punjab Government Schemes: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ

Punjab News: ਖਾਤਿਆਂ ਵਿੱਚ ਆਉਣਗੇ 1500 ਰੁਪਏ, ਪੰਜਾਬ ਸਰਕਾਰ ਦੇ ਮੰਤਰੀ ਦਾ ਬਿਆਨ, ਸਿਰਫ਼ ਇਨ੍ਹਾਂ ਨੂੰ ਮਿਲਣਗੇ ਪੈਸੇ

Sach Kahoon Punjabi Desk Picture
Published On

Punjab Government : ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab News : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 44 ਫ਼ੀਸਦ ਵਾਧਾ ਹੋਇਆ ਹੈ। ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਦੀ ਵਰਤੋਂ ਕਰਦਿਆਂ ਇਸ ਸਾਲ 2.48 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜੋ ਕਿ ਸਾਲ 2023 ਦੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ। ਡੀ.ਐਸ.ਆਰ. ਵਿਧੀ ਦੀ ਵਰਤੋਂ ਕਰਨ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਸੂਬੇ ਭਰ ਵਿੱਚ ਮੋਹਰੀ ਰਿਹਾ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 78,468 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਸੂਬੇ ਵਿੱਚ ਮੋਹਰੀ ਰਿਹਾ ਹੈ। ਇਸ ਬਾਅਦ ਫਾਜ਼ਿਲਕਾ (75,824 ਏਕੜ), ਅੰਮ੍ਰਿਤਸਰ (17,913 ਏਕੜ), ਫਿਰੋਜ਼ਪੁਰ (17,644 ਏਕੜ) ਅਤੇ ਬਠਿੰਡਾ (12,760 ਏਕੜ) ਵਿੱਚ ਕ੍ਰਮਵਾਰ ਝੋਨੇ ਦੀ ਸਭ ਤੋਂ ਵੱਧ ਸਿੱਧੀ ਬਿਜਾਈ ਹੋਈ ਹੈ। Punjab News

Farmers of Punjab

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕੱਦੂ ਕਰਕੇ ਝੋਨੇ ਦੀ ਲੁਆਈ ਵਾਲੇ ਰਵਾਇਤੀ ਢੰਗ, ਜਿਸ ਨਾਲ ਪਾਣੀ ਦੀ ਜ਼ਿਆਦਾ ਖਪਤ ਹੁੰਦੀ ਹੈ, ਦੀ ਥਾਂ ਡੀ.ਐਸ.ਆਰ. ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਵਿੱਤੀ ਵਰ੍ਹੇ 2023-24 ਦੌਰਾਨ ਡੀ.ਐਸ.ਆਰ. ਵਿਧੀ ਅਪਣਾਉਣ ਵਾਲੇ 17,116 ਕਿਸਾਨਾਂ ਨੂੰ 20.33 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਗਈ ਸੀ। ਸੂਬਾ ਸਰਕਾਰ ਨੇ ਵਿੱਤੀ ਵਰ੍ਹੇ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 50 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਰੱਖੀ ਗਈ ਹੈ। Punjab News

Read Also : Farmer Protest: ਮੰਗਾਂ ਨਾ ਮੰਨੀਆਂ ਤਾਂ ਕਿਸਾਨ ਅਜ਼ਾਦੀ ਦਿਵਸ ਮੌਕੇ ਦੇਸ਼ ਭਰ ’ਚ ਕਰਨਗੇ ਟਰੈਕਟਰ ਮਾਰਚ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੁਣ ਤੱਕ 24,120 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ ‘ਤੇ 2.48 ਲੱਖ ਏਕੜ ਜ਼ਮੀਨ ਦੀ ਰਜਿਸਟ੍ਰੇਸ਼ਨ ਕਰਵਾਈ ਹੈ। ਖੇਤੀਬਾੜੀ ਵਿਭਾਗ ਦੇ ਫ਼ੀਲਡ ਅਧਿਕਾਰੀ ਕਿਸਾਨਾਂ ਅਤੇ ਉਨ੍ਹਾਂ ਦੇ ਡੀਐਸਆਰ-ਰਜਿਸਟਰਡ ਰਕਬੇ ਦੀ ਪੜਤਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਤਸਦੀਕ ਪ੍ਰਕਿਰਿਆ ਮੁਕੰਮਲ ਹੋਣ ਬਾਅਦ ਪ੍ਰੋਤਸਾਹਨ ਰਾਸ਼ੀ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਕਰਵਾ ਦਿੱਤੀ ਜਾਵੇਗੀ। ਯਾਦ ਰਹੇ ਕਿ ਇਹ 1500 ਰੁਪਏ ਉਨ੍ਹਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਆਉਣਗੇ ਜਿਨ੍ਹਾਂ ਦਾ ਨਾਂਅ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਤਸਦੀਕ ਕੀਤੀ ਗਈ ਸੂਚੀ ਵਿੱਚ ਆਉਂਦਾ ਹੈ।

About The Author

Related Posts