Amloh News: ਪ੍ਰਿੰਸੀਪਲਾਂ ਦੀਆਂ ਤਰੱਕੀਆਂ ’ਤੇ ਲੱਗਾ ਸਟੇਅ ਹਟਿਆ, ਤਰੱਕੀਆਂ ਦਾ ਰਾਹ ਖੁੱਲਿਆ

ਜਥੇਬੰਦੀ ਦੇ ਦਬਾਅ ਤੇ ਕਾਨੂੰਨੀ ਲੜਾਈ ਸਦਕਾ ਮਿਲੀ ਜਿੱਤ : ਡੀਟੀਐਫ

Khushdeep Singh Picture
Published On

Amloh News: ਅਮਲੋਹ (ਅਨਿਲ ਲੁਟਾਵਾ)। ਸਿੱਖਿਆ ਵਿਭਾਗ ’ਚ ਪ੍ਰਿੰਸੀਪਲਾਂ ਦੀਆਂ ਤਰੱਕੀਆਂ ’ਚ ਆ ਰਹੀ ਰੁਕਾਵਟ ਹਾਈ ਕੋਰਟ ਦੇ ਹੁਕਮਾਂ ਨਾਲ ਖਤਮ ਹੋ ਗਈ ਹੈ। ਹਾਈ ਕੋਰਟ ਨੇ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਰਾਹ ਪੱਧਰਾ ਕਰ ਦਿੱਤਾ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਲਈ ਜਥੇਬੰਦੀ ਲੰਬੇ ਸਮੇਂ ਤੋਂ ਜਥੇਬੰਦਕ ਤੇ ਕਾਨੂੰਨੀ ਲੜਾਈ ਲੜ ਰਹੀ ਸੀ।

ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਿੰਸੀਪਲਾਂ, ਹੈੱਡਮਾਸਟਰਾਂ, ਬੀਪੀਈਓਜ਼ ਦੀਆਂ ਤਰੱਕੀਆਂ ਲਈ ਪ੍ਰੋਮੋਸ਼ਨ ਕੋਟਾ 75:25 ਕਰਵਾਉਣ ਲਈ ਲੰਬੀ ਲੜਾਈ ਲੜੀ ਗਈ ਤੇ 75 ਫੀਸਦੀ ਕੋਟਾ ਮਨਜ਼ੂਰ ਕਰਵਾਇਆ ਗਿਆ। ਇਸ ਨਾਲ ਸੀਨੀਅਰ ਲੈਕਚਰਾਰਾਂ, ਮਾਸਟਰ ਕਾਡਰ ਤੇ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ’ਚ ਆਈ ਖੜੋਤ ਟੁੱਟਣ ਦੀ ਆਸ ਸੀ। ਪਰ ਕੁਝ ਲੋਕਾਂ ਨੇ ਹਾਈ ਕੋਰਟ ’ਚ ਜਾ ਕੇ ਤਰੱਕੀਆਂ ’ਤੇ ਸਟੇਅ ਕਰਵਾ ਦਿੱਤੀ ਸੀ। ਜਥੇਬੰਦੀ ਦੇ ਸਾਥੀਆਂ ਹਰਵਿੰਦਰ ਸਿੰਘ ਫ਼ਤਹਿਗੜ੍ਹ ਸਾਹਿਬ ਤੇ ਕੁਲਵਿੰਦਰ ਸਿੰਘ ਬਠਿੰਡਾ ਵੱਲੋਂ ਲੜੀ ਗਈ ਕਾਨੂੰਨੀ ਲੜਾਈ ਤੇ ਜਥੇਬੰਦੀ ਦੇ ਲਗਾਤਾਰ ਦਬਾਅ ਸਦਕਾ ਅੱਜ ਹਾਈ ਕੋਰਟ ਨੇ ਤਰੱਕੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ। Amloh News

ਇਸ ਮੌਕੇ ਲੈਕਚਰਾਰ ਹਰਵਿੰਦਰ ਸਿੰਘ ਭੱਟੋਂ ਨੇ ਕਿਹਾ ਕਿ ਪੰਜਾਬ ਦੇ ਸੈਕੰਡਰੀ ਸਕੂਲਾਂ ’ਚ ਕਰੀਬ 65-70 ਫੀਸਦੀ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਸਕੂਲਾਂ ਦਾ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਭੱਟੋਂ ਨੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ ਤਾਂ ਜੋ ਬਿਨਾਂ ਪ੍ਰਿੰਸੀਪਲਾਂ ਤੋਂ ਚੱਲ ਰਹੇ ਸਕੂਲਾਂ ਨੂੰ ਸਥਾਈ ਪ੍ਰਿੰਸੀਪਲ ਮਿਲ ਸਕਣ। ਇਸ ਦੇ ਨਾਲ ਹੀ ਸਟੈੱਪ ਬਾਏ ਸਟੈੱਪ ਮਾਸਟਰ ਤੋਂ ਲੈਕਚਰਾਰ, ਹੈੱਡਮਾਸਟਰ, ਸੀਐੱਚਟੀ ਤੋਂ ਬੀਪੀਈਓ, ਪ੍ਰਾਇਮਰੀ ਤੇ ਸੀਐਂਡਵੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਵੀ ਕੀਤੀਆਂ ਜਾਣ। ਲੈਕਚਰਾਰ ਹਰਵਿੰਦਰ ਭੱਟੋਂ ਨੇ ਸਾਰੇ ਕਾਡਰਾਂ ਦੀਆਂ ਖਾਲੀ ਪਈਆਂ ਸਿੱਧੀ ਭਰਤੀ ਕੋਟੇ ਦੀਆਂ ਅਸਾਮੀਆਂ ਦਾ ਵੀ ਤੁਰੰਤ ਇਸ਼ਤਿਹਾਰ ਦੇ ਕੇ ਭਰਤੀ ਕਰਨ ਦੀ ਮੰਗ ਕੀਤੀ। Amloh News

About The Author

Related Posts