Punjab Congress News: ਪਿੰਡ ਸਲੇਮਪੁਰ ’ਚ ਕਾਂਗਰਸ ਨੂੰ ਮਜ਼ਬੂਤੀ, ‘ਆਪ’ ਛੱਡ ਕੇ ਦਰਜਨਾਂ ਨੌਜਵਾਨ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ’ਚ ਕਾਂਗਰਸ ’ਚ ਸ਼ਾਮਲ
ਪਿੰਡ ਸਲੇਮਪੁਰ ਦੇ ਨੌਜਵਾਨਾਂ ਦਾ ਕਾਂਗਰਸ ਨਾਲ ਜੁੜਨਾ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਵਿਸ਼ਵਾਸ ਦਾ ਪ੍ਰਗਟਾਵਾ
Punjab Congress News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪਿੰਡ ਸਲੇਮਪੁਰ ਵਿਖੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਨਾਗਰਾ ਨੇ ਸ਼ਾਮਲ ਹੋਏ ਨੌਜਵਾਨਾਂ ਹਰਦੀਪ ਸਿੰਘ, ਲਵਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਸੁੱਖਮਨ ਸਿੰਘ, ਜੱਗਾ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਸਮੇਤ ਹੋਰਨਾਂ ਦਾ ਸਵਾਗਤ ਕਰਦਿਆਂ ਪਾਰਟੀ ’ਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: India Vs New Zealand: ਕ੍ਰਾਈਸਟਚਰਚ ’ਚ ਟੀਮ ਇੰਡੀਆ ਨੇ ਰਚਿਆ ਇਤਿਹਾਸ, ਟੀ-20 ਇੰਟਰਨੈਸ਼ਨਲ ’ਚ ਚੇਂਜ ਕੀਤਾ ਸਭ ਤੋਂ ਵੱਡਾ ਟੀਚਾ
ਇਸ ਮੌਕੇ ਨਾਗਰਾ ਨੇ ਕਿਹਾ ਕਿ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੁੱਟ-ਖੋਹ, ਚੋਰੀਆਂ, ਨਸ਼ਿਆਂ ਤੇ ਅਪਰਾਧਿਕ ਘਟਨਾਵਾਂ ਕਾਰਨ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸਰਕਾਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ‘ਆਪ’ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਦਾਅਵਿਆਂ ਤੇ ਜ਼ਮੀਨੀ ਹਕੀਕਤ ਵਿੱਚ ਫਰਕ ਸਾਫ਼ ਦਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸੂਬੇ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹਨ, ਉਨ੍ਹਾਂ ਨੂੰ ਰੁਜ਼ਗਾਰ, ਸੁਰੱਖਿਆ ਤੇ ਬਿਹਤਰ ਭਵਿੱਖ ਚਾਹੀਦਾ ਹੈ। ਪਿੰਡ ਸਲੇਮਪੁਰ ਦੇ ਨੌਜਵਾਨਾਂ ਦਾ ਕਾਂਗਰਸ ਨਾਲ ਜੁੜਨਾ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਵਿਸ਼ਵਾਸ ਦਾ ਪ੍ਰਗਟਾਵਾ ਹੈ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਜ਼ਿਲ੍ਹਾ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ, ਕਿਸਾਨ ਕਾਂਗਰਸ ਬਲਾਕ ਪ੍ਰਧਾਨ ਗੁਰਜੰਟ ਸਿੰਘ ਸਲੇਮਪੁਰ, ਮਾਸਟਰ ਰਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।