Fazilka News: ਪਿੰਡ ਆਜ਼ਮ ਵਾਲਾ ਵਿਖੇ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਖ਼ਿਲਾਫ਼ ਫਾਜ਼ਿਲਕਾ ਪੁਲਿਸ ਦੀ ਸਖ਼ਤ ਕਾਰਵਾਈ, ਪਿੰਡ ਵਾਸੀਆਂ ਵੱਲੋਂ ਭਰਪੂਰ ਸਹਿਯੋਗ

ਪਿੰਡ ਵਾਸੀਆਂ ਨੇ ਕਾਰਵਾਈ ਦੀ ਸ਼ਲਾਘਾ ਕਰਦਿਆਂ ਪੁਲਿਸ ਦਾ ਧੰਨਵਾਦ ਕੀਤਾ

Ravinder Sharma Picture
Published On

ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਅਤੇ ਪਿੰਡਾਂ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਐਸ.ਐਸ.ਪੀ. ਫਾਜ਼ਿਲਕਾ ਸ੍ਰੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਅਤੇ ਸ੍ਰੀ ਬਲਵਿੰਦਰ ਸਿੰਘ, ਡੀ.ਐਸ.ਪੀ. ਫਾਜ਼ਿਲਕਾ ਦੀ ਨਿਗਰਾਨੀ ਹੇਠ ਇੰਸਪੈਕਟਰ ਸੁਨੀਲ ਕੁਮਾਰ, ਇੰਚਾਰਜ ਸੀ.ਆਈ.ਏ. ਫਾਜ਼ਿਲਕਾ ਅਤੇ ਸਬ-ਇੰਸਪੈਕਟਰ ਦਵਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਖੂਈ ਖੇੜਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਪਿੰਡ ਆਜ਼ਮ ਵਾਲਾ ਵਿਖੇ ਵੱਡੇ ਪੱਧਰ ’ਤੇ ਕਾਸੋ (ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ) ਚਲਾਇਆ ਗਿਆ।

ਕਾਸੋ ਦੌਰਾਨ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਸੰਭਾਵਿਤ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਿਗਰਾਨੀ ਰੱਖਦਿਆਂ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਅਤੇ ਅਪਰਾਧਾਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਨੂੰ ਰੋਕਣਾ, ਸਮਾਜ ਵਿਰੋਧੀ ਅਨਸਰਾਂ ’ਤੇ ਪ੍ਰਭਾਵਸ਼ਾਲੀ ਨਕੇਲ ਕੱਸਣਾ ਅਤੇ ਆਮ ਲੋਕਾਂ ਲਈ ਸੁਰੱਖਿਅਤ, ਸ਼ਾਂਤਮਈ ਤੇ ਅਪਰਾਧ ਮੁਕਤ ਮਾਹੌਲ ਯਕੀਨੀ ਬਣਾਉਣਾ ਹੈ।

ਇਸਕਾ ਕਾਸੋ ਓਪਰੇਸ਼ਨ ਦੌਰਾਨ ਪਿੰਡ ਦੀ ਪੰਚਾਇਤ, ਗ੍ਰਾਮ ਰੱਖਿਆ ਕਮੇਟੀ  ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਪੁਲਿਸ ਨੂੰ ਭਰਪੂਰ ਸਹਿਯੋਗ ਪ੍ਰਦਾਨ ਕੀਤਾ ਗਿਆ। ਪਿੰਡ ਵਾਸੀਆਂ ਨੇ ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਫਾਜ਼ਿਲਕਾ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਪੁਲਿਸ ਦਾ ਧੰਨਵਾਦ ਕੀਤਾ। ਉਨ੍ਹਾਂ ਵੱਲੋਂ ਨਸ਼ਿਆਂ ਅਤੇ ਅਪਰਾਧਾਂ ਖ਼ਿਲਾਫ਼ ਪੁਲਿਸ ਦਾ ਸਾਥ ਦੇਣ ਅਤੇ ਪਿੰਡ ਨੂੰ ਸੁਰੱਖਿਅਤ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

ਫਾਜ਼ਿਲਕਾ ਪੁਲਿਸ ਵੱਲੋਂ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਾ ਤਸਕਰੀ, ਗੈਰ-ਕਾਨੂੰਨੀ ਗਤੀਵਿਧੀਆਂ ਜਾਂ ਕਿਸੇ ਵੀ ਸਮਾਜ ਵਿਰੋਧੀ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਪੁਲਿਸ ਅਤੇ ਆਮ ਲੋਕਾਂ ਦੇ ਸਾਂਝੇ ਸਹਿਯੋਗ ਨਾਲ ਹੀ ਇੱਕ ਨਸ਼ਾ ਮੁਕਤ, ਅਪਰਾਧ ਮੁਕਤ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।

About The Author

Related Posts