Batala News: ਬਟਾਲਾ ’ਚ ਚੋਣਾਂ ਦੌਰਾਨ ਹੁੱਲੜਬਾਜ਼ਾਂ ’ਤੇ ਪੁਲਿਸ ਦੀ ਸਖ਼ਤ ਕਾਰਵਾਈ

ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ :ਐਸਪੀ ਬਟਾਲਾ ਖੁਸ਼ਬੀਰ ਕੌਰ

Satinder Mathur  Picture
Published On

 ਬਟਾਲਾ। ਬਟਾਲਾ ਵਿੱਚ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਵੱਲੋਂ ਸਖ਼ਤ ਰਵੱਈਆ ਅਪਣਾਇਆ ਜਾ ਰਿਹਾ ਹੈ। ਐਸਪੀ ਬਟਾਲਾ ਖੁਸ਼ਬੀਰ ਕੌਰ ਨੇ ਚੋਣਾਂ ਮੌਕੇ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਭੱਜਣ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਗੜਬੜ ਕਰਨ ਜਾਂ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹ ਸਕਣ।

ਬਰਨਾਲਾ ਚੋਣਾਂ ਦੌਰਾਨ ਭਾਜਪਾ ਆਗੂ ’ਤੇ ਹਮਲਾ ਅਤੇ ਜਾਅਲੀ ਵੋਟਾਂ ਦੇ ਦੋਸ਼

ਬਰਨਾਲਾ। ਬਰਨਾਲਾ ਦੇ ਵਾਰਡ ਨੰਬਰ 15 ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਭਾਜਪਾ ਉਮੀਦਵਾਰ ਦੀਪਿੰਦਰ ਕੌਰ ਦੇ ਪਤੀ ਅਤੇ ਸੀਨੀਅਰ ਭਾਜਪਾ ਆਗੂ ਜਸਵੀਰ ਸਿੰਘ ਗੱਖੀ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜ਼ਖਮੀ ਆਗੂ ਨੇ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਦੇ ਗੁੰਡਿਆਂ ਵੱਲੋਂ ਉਨ੍ਹਾਂ ’ਤੇ ਹਮਲਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਅਤੇ ਪੱਗ ਵੀ ਲੱਥ ਗਈ। 

ਹਮਲੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਸਵੀਰ ਸਿੰਘ ਗੱਖੀ ਨੇ ਸਿੱਧੇ ਤੌਰ ’ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਤੇ ਹਮਲੇ ਦੇ ਦੋਸ਼ ਲਗਾਏ ਹਨ। ਇਸੇ ਦੌਰਾਨ ਵਾਰਡ ਨੰਬਰ 33 ਵਿੱਚ ਵੀ ਤਣਾਅਪੂਰਨ ਮਾਹੌਲ ਬਣ ਗਿਆ, ਜਿੱਥੇ ਜਾਅਲੀ ਵੋਟਾਂ ਨੂੰ ਲੈ ਕੇ ਉਮੀਦਵਾਰਾਂ ਵਿਚਕਾਰ ਭਿੜਤ ਅਤੇ ਕੁੱਟਮਾਰ ਦੀ ਘਟਨਾ ਸਾਹਮਣੇ ਆਈ। ਆਜ਼ਾਦ ਉਮੀਦਵਾਰ ਦੇ ਪਤੀ ਹੇਮਰਾਜ ਗਰਗ ਨੇ ਆਮ ਆਦਮੀ ਪਾਰਟੀ ’ਤੇ ਧੱਕੇਸ਼ਾਹੀ ਕਰਨ ਅਤੇ ਸੱਤਾ ਦੇ ਨਸ਼ੇ ਵਿੱਚ ਜਾਅਲੀ ਵੋਟਾਂ ਪਵਾਉਣ ਦੇ ਦੋਸ਼ ਲਗਾਏ। 

ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਪਤੀ ਚਮਨ ਲਾਲ ਚਤਰੀ ਨੇ ਇਹ ਦੋਸ਼ ਨਕਾਰਦਿਆਂ ਕਿਹਾ ਕਿ ਵਿਰੋਧੀ ਧਿਰ ਆਪਣੀ ਹਾਰ ਨੂੰ ਦੇਖਦੇ ਹੋਏ ਬੇਬੁਨਿਆਦ ਇਲਜ਼ਾਮ ਲਗਾ ਰਹੀ ਹੈ। ਹਾਲਾਤ ਨੂੰ ਕਾਬੂ ਵਿੱਚ ਰੱਖਣ ਲਈ ਮੌਕੇ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਪ੍ਰਸ਼ਾਸਨ ਨੇ ਚੇਤਾਵਨੀ ਦਿੱਤੀ ਹੈ ਕਿ ਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ

Batala News
Batala News: ਬਟਾਲਾ ’ਚ ਚੋਣਾਂ ਦੌਰਾਨ ਹੁੱਲੜਬਾਜ਼ਾਂ ’ਤੇ ਪੁਲਿਸ ਦੀ ਸਖ਼ਤ ਕਾਰਵਾਈ

About The Author

Related Posts