Kotkapura News: ਅਣ-ਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਵਾਈ ਵਿਚ ਤਹਿਸੀਲਦਾਰ ਕੋਟਕਪੂਰਾ ਨੂੰ ਸੌਂਪਿਆ ਮੰਗ ਪੱਤਰ
ਕੋਟਕਪੂਰਾ (ਅਜੈ ਮਨਚੰਦਾ)। ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਲੱਗ ਰਹੇ ਬਿਜਲੀ ਦੇ ਅਣ-ਐਲਾਨੇ ਕੱਟਾਂ ਦੇ ਵਿਰੋਧ ’ਚ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਵਿਖੇ ਸਾਬਕਾ ਵਿਧਾਇਕ ਸਰਦਾਰ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਜਿਸ ’ਚ ਹਲਕੇ ਭਰ ਤੋਂ ਪਾਰਟੀ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਸਮੇਤ ਹੋਰ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ 24 ਘੰਟੇ ਮੁਫ਼ਤ ਤੇ ਨਿਰਵਿਘਨ ਬਿਜਲੀ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਸੀ, ਪਰ ਅੱਜ ਹਕੀਕਤ ਇਹ ਹੈ ਕਿ ਪਿੰਡਾਂ ਤੇ ਸ਼ਹਿਰਾਂ ’ਚ ਘੰਟਿਆਂ ਬੱਧੀ ਲੱਗ ਰਹੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਦੁਭਰ ਕਰ ਦਿੱਤਾ ਹੈ। ਆਗੂਆਂ ਨੇ ਜ਼ੋਰਦਾਰ ਢੰਗ ਨਾਲ ਮੁੱਦਾ ਉਠਾਇਆ ਕਿ ਬਿਜਲੀ ਦੀ ਘਾਟ ਕਾਰਨ ਜਿੱਥੇ ਝੋਨੇ ਦੀ ਫ਼ਸਲ ਲਈ ਕਿਸਾਨਾਂ ਨੂੰ ਪੂਰੀ ਬਿਜਲੀ ਨਹੀਂ ਮਿਲ ਰਹੀ। Kotkapura News
ਉੱਥੇ ਹੀ ਛੋਟੇ ਵਪਾਰੀਆਂ ਤੇ ਕਾਰੋਬਾਰੀਆਂ ਦਾ ਕੰਮਕਾਜ ਵੀ ਠੱਪ ਹੋ ਕੇ ਰਹਿ ਗਿਆ ਹੈ। ਗਰਮੀ ਦੇ ਇਸ ਮੌਸਮ ਵਿੱਚ ਆਮ ਜਨਤਾ, ਬਜ਼ੁਰਗਾਂ ਤੇ ਬੱਚਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਬੁਨਿਆਦੀ ਸਹੂਲਤਾਂ ਲਈ ਪਹਿਰਾ ਦਿੰਦਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸੁਧਾਰ ਨਾ ਕੀਤਾ ਤੇ ਬਿਜਲੀ ਦੀ ਸੁਚੱਜੀ ਸਪਲਾਈ ਯਕੀਨੀ ਨਾ ਬਣਾਈ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਰੋਸ ਧਰਨੇ ’ਚ ਸਥਾਨਕ ਆਗੂਆਂ, ਸਰਪੰਚਾਂ, ਪੰਚਾਂ, ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਸਮੇਤ ਸਮੁੱਚੀ ਹਲਕਾ ਲੀਡਰਸ਼ਿਪ ਤੇ ਪਾਰਟੀ ਸਮਰਥਕਾਂ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। Kotkapura News
ਇਹ ਵੀ ਪੜ੍ਹੋ : Family Values: ਬਿਰਧ ਆਸ਼ਰਮਾਂ ’ਚ ਮਾਪੇ, ਵਿਦੇਸ਼ਾਂ ’ਚ ਬੱਚੇ- ਕੀ ਇਹ ਹੈ ਸਫ਼ਲਤਾ ਦੀ ਕੀਮਤ?