Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Punjab Roadways Protest: ਪੰਜਾਬ ਰੋਡਵੇਜ਼ ਮੁਲਾਜ਼ਮਾਂ ਦਾ ਜੋਰਦਾਰ ਪ੍ਰਦਰਸ਼ਨ, ਦਿੱਤੀ ਸਖਤ ਚਿਤਾਵਨੀ

25 ਤੋਂ 27 ਮਈ ਤੱਕ ਦਿੱਤੀ ਸਖਤ ਚਿਤਾਵਨੀ

Khushdeep Singh Picture
Published On

Punjab Roadways Protest: ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨਾਂ ਨੇ ਅੱਜ ਅੰਮ੍ਰਿਤਸਰ ਦੇ ਸੈਂਟਰਲ ਬੱਸ ਸਟੈਂਡ ’ਤੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਯੂਨੀਅਨ ਆਗੂਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਵਿਰੋਧ ਪ੍ਰਦਰਸ਼ਨ ਦੌਰਾਨ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਯੂਨੀਅਨ ਦੇ ਸੂਬਾਈ ਆਗੂ ਜੋਧ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਨੇ 18 ਤਰੀਕ ਨੂੰ ਇੱਕ ਦਿਨ ਦੀ ਪ੍ਰਤੀਕਾਤਮਕ ਹੜਤਾਲ ਕੀਤੀ। Punjab Roadways Protest

ਇਸ ਤੋਂ ਬਾਅਦ, ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨਾਲ ਇੱਕ ਮੀਟਿੰਗ ਕੀਤੀ ਗਈ, ਜਿਸ ’ਚ ਮੰਤਰੀ ਨੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਹਾਲਾਂਕਿ, ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਪਿਛਲੀਆਂ ਸਰਕਾਰਾਂ ਅਧੀਨ ਹੋਣ ਜਾਂ ਮੌਜ਼ੂਦਾ ਆਮ ਆਦਮੀ ਪਾਰਟੀ ਦੀ ਸਰਕਾਰ, ਉਨ੍ਹਾਂ ਨੂੰ ਆਪਣੀਆਂ ਮੰਗਾਂ ਲਈ ਵਿਰੋਧ ਪ੍ਰਦਰਸ਼ਨ ਕਰਨਾ ਪਿਆ ਹੈ।

Read Also : Weather News: ਸਭ ਤੋਂ ਗਰਮ ਰਹੀ ਬੀਤੀ ਰਾਤ, ਅਗਲੇ ਤਿੰਨ ਦਿਨਾਂ ਲਈ ਹੀਟਵੇਵ ਅਲਰਟ ਜਾਰੀ

ਯੂਨੀਅਨ ਦੀਆਂ ਮੁੱਖ ਮੰਗਾਂ ’ਚ ਆਊਟਸੋਰਸ ਅਤੇ ਕੰਟਰੈਕਟ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਵਿਰੋਧ ਪ੍ਰਦਰਸ਼ਨਾਂ ਦੌਰਾਨ ਦਰਜ ਕੇਸ ਵਾਪਸ ਲੈਣਾ ਤੇ ਕਰਮਚਾਰੀਆਂ ਨੂੰ ਬਹਾਲ ਕਰਨਾ ਸ਼ਾਮਲ ਹੈ। ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਤਾਂ 25, 26 ਤੇ 27 ਤਰੀਕ ਨੂੰ ਪੰਜਾਬ ਭਰ ’ਚ ਵੱਡੀ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਅਜੇ ਵੀ ਨਾ ਸੁਣੀਆਂ ਗਈਆਂ ਤਾਂ ਉਹ ਸਰਕਾਰ ਵਿਰੁੱਧ ਘਰ-ਘਰ ਜਾ ਕੇ ਮੁਹਿੰਮ ਚਲਾਉਣਗੇ ਤੇ ਇਸ ਦੀਆਂ ਨੀਤੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨਗੇ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts